ਯੁੱਧ ਨਸ਼ਿਆਂ ਵਿਰੁੱਧ ਮੁਹਿੰਮ: ਐੱਸਐੱਸਪੀ ਰੂਪਨਗਰ ਨੇ ਪਿੰਡ ਢੇਰੋਵਾਲ ਵਿਖੇ ਆਪ੍ਰੇਸ਼ਨ ਸੀਲ ਅਧੀਨ ਅੰਤਰਰਾਜੀ ਚੈੱਕ ਪੋਸਟਾਂ ਦਾ ਨਿਰੀਖਣ ਕੀਤਾ

118

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ: ਐੱਸਐੱਸਪੀ ਰੂਪਨਗਰ ਨੇ ਪਿੰਡ ਢੇਰੋਵਾਲ ਵਿਖੇ ਆਪ੍ਰੇਸ਼ਨ ਸੀਲ ਅਧੀਨ ਅੰਤਰਰਾਜੀ ਚੈੱਕ ਪੋਸਟਾਂ ਦਾ ਨਿਰੀਖਣ ਕੀਤਾ

ਬਹਾਦਰਜੀਤ ਸਿੰਘ /ਰੂਪਨਗਰ, 7 ਮਾਰਚ,2025

ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਅੱਜ ਹਿਮਾਚਲ ਪ੍ਰਦੇਸ਼ ਸਰਹੱਦ ਨੇੜੇ ਪਿੰਡ ਢੇਰੋਵਾਲ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪ੍ਰੇਸ਼ਨ ਸੀਲ ਅਧੀਨ ਅੰਤਰਰਾਜੀ ਚੈੱਕ ਪੋਸਟਾਂ ਦਾ ਨਿਰੀਖਣ ਕੀਤਾ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 7 ਚੈੱਕ ਪੋਸਟਾਂ ‘ਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਰ ਪੱਧਰ ਉੱਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੀ।

ਇਸ ਮੌਕੇ ਗੱਲਬਾਤ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਤੇ ਪੂਰੇ ਸੂਬੇ ਵਿੱਚ ਆਪਰੇਸ਼ਨ ਸੀਲ ਤਹਿਤ ਇੰਟਰ ਸਟੇਟ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਵਿੱਚ ਅੱਜ 7 ਇੰਟਰ ਸਟੇਟ ਨਾਕੇ ਲਗਾਏ ਗਏ ਹਨ, ਜਿਨ੍ਹਾਂ ਤੇ ਉਹ ਆਪ ਖੁਦ ਜਾ ਕੇ ਇਨ੍ਹਾਂ ਨਾਕੀਆਂ ਦਾ ਨਿਰੀਖਣ ਕਰ ਰਹੇ ਹਨ। ਇਸ ਤੋਂ ਇਲਾਵਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਨਿਰੰਤਰ ਪੈਟਰੋਲਿੰਗ ਵੀ ਕੀਤੀ ਜਾ ਰਹੀ ਹੈ, ਅਤੇ ਹੋਰ ਛੋਟੇ ਰਸਤੇ ਜੋ ਪੰਜਾਬ ਨੂੰ ਹੋਰ ਸੂਬਿਆਂ ਨਾਲ ਜੋੜਦੇ ਹਨ, ਤੇ ਵੀ ਪੁਲਿਸ ਮੁਲਾਜ਼ਮ ਲਗਾਕੇ ਚੈਕਿੰਗ ਕੀਤੀ ਜਾ ਰਹੀ ਹੈ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ: ਐੱਸਐੱਸਪੀ ਰੂਪਨਗਰ ਨੇ ਪਿੰਡ ਢੇਰੋਵਾਲ ਵਿਖੇ ਆਪ੍ਰੇਸ਼ਨ ਸੀਲ ਅਧੀਨ ਅੰਤਰਰਾਜੀ ਚੈੱਕ ਪੋਸਟਾਂ ਦਾ ਨਿਰੀਖਣ ਕੀਤਾ

ਐਸਐਸਪੀ ਰੂਪਨਗਰ ਨੇ ਅੱਗੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਨਸ਼ਿਆਂ ਨੂੰ ਵੇਚਣ ਵਾਲੇ ਤਸਕਰਾਂ ਦਾ ਖਾਤਮਾ ਕਰਨਾ ਹੈ ਤੇ ਜੋ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਪੀੜਤਾਂ ਦਾ ਇਲਾਜ਼ ਕਰਵਾਉਂਦੇ ਹੋਏ ਉਨ੍ਹਾਂ ਨੂੰ ਆਮ ਜ਼ਿੰਦਗੀ ਵਿਚ ਵਾਪਿਸ ਲਿਆਇਆ ਜਾ ਸਕੇ।

ਐੱਸਐੱਸਪੀ ਖੁਰਾਣਾ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਨਸ਼ਾ ਤਸਕਰਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਦੇ ਤਹਿਤ 01 ਮਾਰਚ ਤੋਂ 31 ਮਾਰਚ 2025 ਤੱਕ “ਯੁੱਧ ਨਸ਼ਿਆਂ ਵਿਰੁੱਧ” ਯੋਜਨਾ ਉਲੀਕੀ ਗਈ ਹੈ। ਇਸ ਮੁਹਿੰਮ ਨੂੰ ਨਤੀਜਾ-ਮੁਖੀ ਬਣਾਉਣ ਲਈ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਿਸ਼ੇਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕੀਤਾ ਜਾ ਰਿਹਾ ਹੈ।

ਇਸ ਮੌਕੇ ਡੀ.ਐਸ.ਪੀ. ਰੂਪਨਗਰ ਰਾਜਪਾਲ ਸਿੰਘ ਗਿੱਲ, ਐੱਸਐੱਚਓ ਰੂਪਨਗਰ ਸਿਮਰਨਜੀਤ ਸਿੰਘ ਅਤੇ ਪੁਲਿਸ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।