ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ
ਪਟਿਆਲਾ/ royalpatiala.in News/ 06/12/2025
ਮਿਤੀ 01/12/2025 ਨੂੰ ਗੌਰਮਿੰਟ (ਸਟੇਟ) ਕਾਲਜ ਆਫ ਐਜੂਕੇਸ਼ਨ, ਪਟਿਆਲਾ ਵਿਖੇ ਪ੍ਰਿੰਸੀਪਲ ਡਾ. ਦਪਿੰਦਰ ਕੌਰ ਦੀ ਯੋਗ ਅਗਵਾਈ ਹੇਠ ਕਾਲਜ ਦੇ ਰੈਡ ਰੀਬਨ ਕਲੱਬ ਅਤੇ ਐਨ.ਐਸ.ਐਸ. ਵਿਭਾਗ ਵੱਲੋਂ ਵਿਸ਼ਵ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਨੂੰ ਐਚ.ਆਈ.ਵੀ./ ਏਡਜ਼ ਸਬੰਧੀ ਜਾਗਰੂਕ ਕਰਨ ਹਿੱਤ ਪੋਸਟਰ ਮੇਕਿੰਗ ਮੁਕਾਬਲੇ, ਹਿਊਮਨ ਚੇਨ ਅਤੇ ਭਾਸ਼ਣ ਆਦਿ ਵੱਖ— ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।
ਇਸ ਮੌਕੇ ਬੀ.ਐਡ.ਭਾਗ ਪਹਿਲਾ ਦੀ ਵਿਦਿਆਰਥਣ ਰੀਆ ਘਈ ਵੱਲੋਂ ਜਾਗਰੂਕਤਾ ਸਬੰਧੀ ਭਾਸ਼ਣ ਦਿੱਤਾ ਗਿਆ।ਪੋਸਟਰ ਮੇਕਿੰਗ ਮੁਕਾਬਲੇ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਰਵਨਿੰਦਰ ਕੌਰ ਨੇ ਪਹਿਲਾ ਸਥਾਨ, ਸਿਮਰਨਜੀਤ ਕੌਰ ਨੇ ਦੂਜਾ ਸਥਾਨ ਅਤੇ ਸੰਜਮਜੀਤ ਕੌਰ ਵੱਲੋਂ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਜੇਤੁੂ ਵਿਦਿਆਰਥੀਆਂ ਨੂੰ ਕਾਲਜ ਦੇ ਰੈੱਡ ਰੀਬਨ ਕਲੱਬ ਵੱਲੋਂ ਕ੍ਰਮਵਾਰ 500/—, 300/— ਅਤੇ 200/— ਰੁਪਏ ਦੀ ਰਾਸ਼ੀ ਦੇ ਚੈੱਕ ਇਨਾਮ ਵਜੋਂ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ।












