ਬਿਜਲੀ ਕਾਮਿਆਂ ਵਲੋਂ ਜੁਆਇੰਟ ਫੋਰਮ ਦੇ ਸੱਦੇ ਤੇ ਮਿਤੀ 05-12-23 ਨੂੰ ਕੀਤੀ ਗਈ ਸਫ਼ਲ ਹੜਤਾਲ

104

ਬਿਜਲੀ ਕਾਮਿਆਂ ਵਲੋਂ ਜੁਆਇੰਟ ਫੋਰਮ ਦੇ ਸੱਦੇ ਤੇ ਮਿਤੀ 05-12-23 ਨੂੰ ਕੀਤੀ ਗਈ ਸਫ਼ਲ ਹੜਤਾਲ

ਪਟਿਆਲਾ : ਮਿਤੀ 05—12—2023 : 

ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਆਗੂਆਂ ਨੇ ਦੱਸਿਆ ਕਿ ਵੱਖ ਵੱਖ ਸਰਕਲ ਦਫਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਾਰੇ ਪੰਜਾਬ ਵਿੱਚ ਸਾਂਝੇ ਫੋਰਮ ਦੇ ਸੱਦੇ ਤੇ ਮਿਤੀ 05-12-23 ਨੂੰ ਕੀਤੀ ਹੜਤਾਲ ਨੂੰ ਬਿਜਲੀ ਮੁਲਾਜ਼ਮਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ।

ਜੁਆਇੰਟ ਫੋਰਮ ਵਿੱਚ ਸ਼ਾਮਿਲ ਬਿਜਲੀ ਮੁਲਾਜ਼ਮਾਂ ਦੀਆ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਰਜਿ: ਇੰਪਲਾਈਜ਼ ਫੈਡਰੇਸ਼ਨ ਪੀ.ਐਸ.ਈ.ਬੀ. (ਸੁਰਿੰਦਰ ਸਿੰਘ ਪਹਿਲਵਾਨ), ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਇੰਪਲਾਈਜ਼ ਫੈਡਰੇਸ਼ਨ (ਫਲਜੀਤ ਸਿੰਘ) ਮਨਿਸਟੀਰੀਅਲ ਸਰਵਿਸਜ਼ ਯੂਨੀਅਨ, ਥਰਮਲਜ਼ ਇੰਪਲਾਈਜ਼ ਕੋ—ਆਰਡੀਨੇਸ਼ਨ ਕਮੇਟੀ, ਹੈਡ ਆਫਿਸ ਇੰਪਲਾਈਜ਼ ਫੈਡਰੇਸ਼ਨ ਅਤੇ ਸਬ ਸਟੇਸ਼ਨ ਵੈਲਫੇਅਰ ਐਸੋਸੀਏਸ਼ਨ ਦੇ ਸੂਬਾਈ ਆਗੂਆਂ ਸਰਬ ਸਾਥੀ ਕਰਮਚੰਦ ਭਾਰਦਵਾਜ ਭਾਰਦਵਾਜ, ਰਤਨ ਸਿੰਘ ਮਜਾਰੀ, ਬਲਦੇਵ ਸਿੰਘ ਮੰਢਾਲੀ, ਰਵੇਲ ਸਿੰਘ ਸਹਾਏਪੁਰ , ਕੌਰ ਸਿੰਘ ਸੋਹੀ, ਹਰਪਾਲ ਸਿੰਘ, ਜਗਜੀਤ ਸਿੰਘ ਕੋਟਲੀ, ਅਵਤਾਰ ਸਿੰਘ ਕੈਂਥ, ਸਿਕੰਦਰ ਨਾਥ, ਕੁਲਵਿੰਦਰ ਸਿੰਘ ਢਿੱਲੋਂ, ਜਗਜੀਤ ਸਿੰਘ ਕੰਡਾ, ਸੁਖਵਿੰਦਰ ਸਿੰਘ ਚਾਹਲ, ਜਰਨੈਲ ਸਿੰਘ ਔਲਖ, ਸਰਬਜੀਤ ਸਿੰਘ ਭਾਣਾ, ਲਖਵੰਤ ਸਿੰਘ ਦਿਓਲ, ਇੰਦਰਜੀਤ ਸਿੰਘ ਢਿੱਲੋਂ, ਰਘਬੀਰ ਸਿੰਘ, ਤੇਜਿੰਦਰ ਸਿੰਘ, ਸੁਖਵਿੰਦਰ ਸਿੰਘ ਦੁੱਮਣਾ, ਬਰਜਿੰਦਰ ਸ਼ਰਮਾ, ਬਲਜੀਤ ਸਿੰਘ ਆਦਿ ਨੇ ਦੱਸਿਆ ਕਿ ਪਾਵਰ ਮੈਨੇਜਮੈਂਟ ਮੁਲਾਜਮਾਂ ਨਾਲ ਕੀਤੀਆਂ ਮੀਟਿੰਗਾਂ ਸਮੇਂ ਹੋਈਆਂ ਸਹਿਮਤੀਆਂ ਅਤੇ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਲਗਾਤਾਰ ਟਾਲਮਟੋਲ ਕਰ ਰਹੀ ਹੈ ।

ਬਿਜਲੀ ਕਾਮਿਆਂ ਵਲੋਂ ਜੁਆਇੰਟ ਫੋਰਮ ਦੇ ਸੱਦੇ ਤੇ ਮਿਤੀ 05-12-23 ਨੂੰ ਕੀਤੀ ਗਈ ਸਫ਼ਲ ਹੜਤਾਲ

ਬਿਜਲੀ ਨਿਗਮ ਦੀ ਮੈਨੇਜਮੈਂਟ ਮੁਲਾਜਮਾਂ ਦੇ ਤਨਖਾਹ ਸਕੇਲਾਂ ਵਿੱਚ ਰਹਿੰਦੀਆਂ ਤਰੁੱਟੀਆਂ ਦੂਰ ਕਰਨ ਅਤੇ ਰਹਿੰਦੇ ਭੱਤਿਆ ਵਿੱਚ ਵਾਧਾ ਕਰਨ ਤੋਂ ਇਨਕਾਰੀ ਹੈ, ਸੋਧੇ ਸਕੇਲਾਂ ਦੇ ਬਕਾਏ, ਡੀ ਏ ਦੀਆਂ ਰਹਿਦੀਆਂ ਕਿਸ਼ਤਾਂ ਰਿਲੀਜ਼ ਕਰਨ ਸੀ.ਆਰ.ਏ. 295/19 ਤਹਿਤ ਭਰਤੀ ਸਹਾਇਕ ਲਾਈਨਮੈਨਾਂ ਨੂੰ ਤੰਗ ਪੇ੍ਰਸ਼ਾਨ ਕਰਨ, ਪਰਖ਼ ਕਾਲ ਸਮਾਂ ਪੂਰਾ ਹੋਣ ਦੇ ਬਾਵਜੂਦ ਪੂਰੀ ਤਨਖਾਹ ਰੀਲੀਜ਼ ਕਰਨ , ਸੀ.ਆਰ.ਏ.(293/19,294/19, 295/19, 296/19) ਤਹਿਤ ਭਰਤੀ ਮੁਲਾਜਮਾਂ ਨੂੰ ਬਿਜਲੀ ਨਿਗਮ ਦੇ ਸਕੇਲ ਲਾਗੂ ਕਰਨ , ਓ.ਸੀ. ਤੇ ਹੋਰ ਬਰਾਬਰ ਦੀਆਂ ਕੈਟੇਗਰੀਆਂ ਨੂੰ ਪੇ ਬੈਂਡ ਦੇਣ, ਪੁਨਰਉਸਾਰੀ ਦੇ ਨਾਮ ਤੇ ਖਤਮ ਕੀਤੀਆਂ ਮਨਜੂਰ ਸ਼ੁਦਾ ਅਸਾਮੀਆਂ ਬਹਾਲ ਕਰਨ, ਮਿਤੀ 17-07-20 ਤੋਂ ਬਾਅਦ ਭਰਤੀ ਕਰਮਚਾਰੀਆਂ ਨੂੰ ਕੇਂਦਰ ਦੀ ਥਾਂ ਪੰੰਜਾਬ ਸਰਕਾਰ ਦੇ ਸਕੇਲ ਦੇਣ, ਮੁਲਾਜਮਾਂ ਦੀਆਂ ਤਰੱਕੀਆਂ, ਪੁਰਾਣੀ ਪੈਨਸ਼ਨ ਦੀ ਬਹਾਲੀ , ਕੰਟਰੈਕਟ ਐੱਸ ਐੱਸ ਏ /ਲਾਈਨਮੈਨਾਂ ਦਾ ਕੰਟਰੈਕਟ ਸਮਾਂ ਰੈਗੂਲਰ ਸੇਵਾ ਵਿੱਚ ਗਿਣਨ, ਗਰਿੱਡ ਸਬ ਸਟੇਸ਼ਨਾਂ ਤੇ ਕੰਮ ਕਰਦੇ ਕਾਮਿਆਂ ਨੂੰ ਓਵਰ ਟਾਈਮ ਦੀ ਅਦਾਇਗੀ, ਕੰਟਰੈਕਟ ਵਰਕਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਆਦਿ ਮਸਲੇ ਪਿਛਲੇ ਲੰਬੇ ਸਮੇਂ ਤੋਂ ਲਮਕਾਅ ਅਵਸਥਾ ਵਿੱਚ ਹਨ, ਜਿਸ ਕਰਕੇ ਬਿਜਲੀ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।

ਆਗੂਆਂ ਨੇ ਬਿਜਲੀ ਨਿਗਮ ਦੀ ਮੈਨੇਜਮੈਂਟ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ ਮਿਤੀ 07-11-23 ਨੂੰ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਹੋਈ ਮੀਟਿੰਗ ਵਿੱਚ ਬਣੀਆਂ ਸਹਿਮਤੀਆਂ ਨੂੰ ਤੁਰੰਤ ਲਾਗੂ ਨਾ ਕੀਤਾ ਗਿਆ ਤਾਂ ਹੋਰ ਵੀ ਤਿੱਖਾ ਸੰਘਰਸ਼ ਪ੍ਰੋਗਰਾਮ ਉਲੀਕ ਕੇ ਲਾਗੂ ਕੀਤਾ ਜਾਵੇਗਾ, ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਦੀ ਹੋਵੇਗੀ ।