ਕਾਂਗਰਸ ਨੇ ਰੂਪਨਗਰ ਜ਼ਿਲ੍ਹੇ ਵਿੱਚ ਚੋਣਾਂ ਦੌਰਾਨ ਵਧੀਆ ਕਾਰਗੁਜ਼ਾਰੀ ਿਵਿਖਾ ਕੇ 2027 ਲਈ ਸਰਕਾਰ ਬਣਨ ਦਾ ਮੁੱਢ ਬੰਨ੍ਹਿਆ ਃ ਅਸ਼ਵਨੀ ਸ਼ਰਮਾ

75

ਕਾਂਗਰਸ ਨੇ ਰੂਪਨਗਰ ਜ਼ਿਲ੍ਹੇ ਵਿੱਚ ਚੋਣਾਂ ਦੌਰਾਨ ਵਧੀਆ ਕਾਰਗੁਜ਼ਾਰੀ ਿਵਿਖਾ ਕੇ  2027 ਲਈ ਸਰਕਾਰ ਬਣਨ ਦਾ ਮੁੱਢ ਬੰਨ੍ਹਿਆ ਃ ਅਸ਼ਵਨੀ ਸ਼ਰਮਾ

ਬਹਾਦਰਜੀਤ ਸਿੰਘ/royalpatiala.in News/ ਰੂਪਨਗਰ,19 ਦਸੰਬਰ,2025

ਰੂਪਨਗਰ ਜ਼ਿਲ੍ਹੇ ਦੀਆਂ ਕੁੱਲ 93 ਬਲਾਕ ਸਮਿਤੀਆਂ ਵਿੱਚੋਂ 50 ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਕੁੱਲ 10 ਵਿੱਚੋਂ 5 ’ਤੇ ਕਾਂਗਰਸ ਪਾਰਟੀ ਦੀ ਜਿੱਤ ਨੇ ਰੂਪਨਗਰ ਜ਼ਿਲ੍ਹੇ ਵਿੱਚ ਜਨਤਾ ਦਾ ਰੁੱਖ ਕਾਂਗਰਸ ਪਾਰਟੀ ਦੇ ਪੱਖ ਵਿੱਚ ਹੋਣ ਦਾ ਸਬੂਤ ਦਿੱਤਾ ਹੈ, ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਆਉਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਕਾਂਗਰਸ ਪਾਰਟੀ ਪੂਰੀ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈੱਸ ਵਾਰਤਾ ਦੌਰਾਨ ਕੀਤਾ।

ਉਨ੍ਹਾਂ ਨੇ ਕਿਹਾ ਕਿ ਸ੍ਰੀ ਆਨੰਦਪੁਰ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਦੇ ਕੁੱਲ 12 ਸਮਿਤੀ ਮੈਂਬਰਾਂ ਅਤੇ 2 ਜ਼ਿਲ੍ਹਾ ਪਰਿਸ਼ਦ ਮੈਂਬਰਾਂ ਨੇ ਜਿੱਤ ਪ੍ਰਾਪਤ ਕੀਤੀ। ਰੂਪਨਗਰ ਵਿਧਾਨ ਸਭਾ ਵਿੱਚ ਕੁੱਲ 7ਸਮਿਤੀ ਮੈਂਬਰਾਂ ਨੇ ਜਿੱਤ ਹਾਸਲ ਕੀਤੀ ਅਤੇ ਹਲਕਾ ਸ਼੍ਰੀ ਚਮਕੌਰ ਸਾਹਿਬ ਤੋਂ ਕਾਂਗਰਸ ਪਾਰਟੀ ਨੇ ਮੌਜੂਦਾ ਸਰਕਾਰ ਦਾ ਸੁਪੜਾ ਹੀ ਸਾਫ਼ ਕਰ ਦਿੱਤਾ। ਦੋਵੇਂ ਬਲਾਕਾਂ ਦੀਆਂ ਕੁੱਲ 31 ਸਮਿਤੀ ਜ਼ੋਨਾਂ ਵਿੱਚ ਭਾਰੀ ਮਾਰਜਨ ਨਾਲ ਸਰਕਾਰ ਦੇ ਕਿਲੇ ਨੂੰ ਤਹਿਸ-ਨਹਿਸ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਹਲਕਾ ਚਮਕੌਰ ਸਾਹਿਬ ਦੀਆਂ ਕੁੱਲ 3 ਜ਼ਿਲ੍ਹਾ ਪਰਿਸ਼ਦ ਮੈਂਬਰਾਂ ਨੇ ਵੀ ਭਾਰੀ ਬਹੁਮਤ ਨਾਲ ਆਪਣੀ ਜਿੱਤ ਦਰਜ ਕਰਵਾਈ। ਚੋਣਾਂ ਦੌਰਾਨ ਜਦੋਂ ਉਨ੍ਹਾਂ ਨੂੰ ਪ੍ਰਸ਼ਾਸਨ ਦੇ ਸਹਿਯੋਗ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਾਮ, ਦਾਮ, ਦੰਡ, ਭੇਦ ਚਾਰੇ ਤਰੀਕਿਆਂ ਨਾਲ ਮਾਹੌਲ ਆਪਣੇ ਹੱਕ ਵਿੱਚ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਕੀਤੀਆਂ, ਪਰ ਸਰਕਾਰੀ ਮਸ਼ੀਨਰੀ ਦੇ ਦੁਰੁਪਯੋਗ ਦੇ ਬਾਵਜੂਦ ਸਰਕਾਰ ਦਾ ਹਾਰਣਾ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਲੋਕਾਂ ਦਾ ਮੋਹ ਹੁਣ ਸਰਕਾਰ ਤੋਂ ਭੰਗ ਹੋ ਚੁੱਕਾ ਹੈ ਅਤੇ ਲੋਕ 2027 ਲਈ ਆਪਣਾ ਮੂਡ ਬਣਾ ਚੁੱਕੇ ਹਨ।

ਕਾਂਗਰਸ ਨੇ ਰੂਪਨਗਰ ਜ਼ਿਲ੍ਹੇ ਵਿੱਚ ਚੋਣਾਂ ਦੌਰਾਨ ਵਧੀਆ ਕਾਰਗੁਜ਼ਾਰੀ ਿਵਿਖਾ ਕੇ  2027 ਲਈ ਸਰਕਾਰ ਬਣਨ ਦਾ ਮੁੱਢ ਬੰਨ੍ਹਿਆ ਃ ਅਸ਼ਵਨੀ ਸ਼ਰਮਾ

ਕਾਂਗਰਸ ਦੀ ਇਸ ਕਾਰਗੁਜ਼ਾਰੀ ਲਈ ਉਨ੍ਹਾਂ ਨੇ ਜ਼ਿਲ੍ਹੇ ਦੇ ਸੀਨੀਅਰ ਲੀਡਰ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਜੀ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸਾਰੇ ਜੇਤੂ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਲੜੇ ਸਾਰੇ ਉਮੀਦਵਾਰਾਂ ਨੂੰ ਤਗੜੇ ਹੋ ਕੇ ਲੜਨ ਲਈ ਹੌਸਲਾ ਅਫ਼ਜ਼ਾਈ ਕੀਤੀ ਅਤੇ ਕਾਂਗਰਸ ਦੇ ਸਮੂਹ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਕੌਂਸਲਰ ਰਜੇਸ਼ ਕੁਮਾਰ,ਕੌਂਸਲਰ  ਪੋਮੀ ਸੋਨੀ, ਪ੍ਰੇਮ ਸਿੰਘ ਡੱਲਾ ਪ੍ਰਧਾਨ ਐਸ ਸੀ ਸੈੱਲ , ਸਿਟੀ ਪ੍ਰਧਾਨ ਮਿੰਟੂ ਸਰਾਫ, ਸਾਗਰ ਸੇਠੀ ਆਫਿਸ ਇੰਚਾਰਜ ਭੁਪਿੰਦਰ ਸਿੰਘ ਹਾਜਰ ਸਨ।