ਡਿਪਟੀ ਕਮਿਸ਼ਨਰ ਰੂਪਨਗਰ ਨੇ ਟਰੈਵਲ ਏਜੰਟਾਂ ਤੇ ਆਈਲੈਟਸ ਸੈਂਟਰਾਂ ਦੀ ਕੀਤੀ ਅਚਨਚੇਤ ਚੈਕਿੰਗ

71

ਡਿਪਟੀ ਕਮਿਸ਼ਨਰ ਰੂਪਨਗਰ ਨੇ ਟਰੈਵਲ ਏਜੰਟਾਂ ਤੇ ਆਈਲੈਟਸ ਸੈਂਟਰਾਂ ਦੀ ਕੀਤੀ ਅਚਨਚੇਤ ਚੈਕਿੰਗ

ਬਹਾਦਰਜੀਤ ਸਿੰਘ/   ਰੂਪਨਗਰ, 19 ਫ਼ਰਵਰੀ,2025

ਮਨੁੱਖੀ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਰੂਪਨਗਰ ਹਿਮਾਂਸ਼ੂ ਜੈਨ ਵੱਲੋਂ ਅੱਜ ਆਈਲੈਟਸ ਸੈਂਟਰਾਂ ਤੇ ਟਰੈਵਲ ਏਜੰਟਾਂ ਦੇ ਦਫਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ ਕੋਲ ਕਈ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਟਰੈਵਲ ਏਜੰਟ ਬੱਚਿਆਂ ਨੂੰ ਸਹੀ ਜਾਣਕਾਰੀ ਨਾ ਦੇ ਕੇ ਉਹਨਾਂ ਨਾਲ ਧੋਖੇਬਾਜ਼ੀ ਕੀਤੀ ਜਾ ਰਹੀ ਹੈ ਜਿਸ ਤਹਿਤ ਅੱਜ ਰੋਪੜ ਦੇ ਵੱਖ-ਵੱਖ ਟਰੈਵਲ ਏਜੈਂਟਾਂ ਦੇ ਦਫਤਰ ਵਿਖੇ ਚੈਕਿੰਗ ਕੀਤੀ ਗਈ।

ਉਨ੍ਹਾਂ ਰੋਪੜ ਜਿਲ੍ਹੇ ਦੇ ਸਮੂਹ ਏਜੰਟਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਆਪਣੇ ਦਫਤਰ ਦੇ ਹਰ ਇੱਕ ਤਰ੍ਹਾਂ ਦੇ ਰਿਕਾਰਡ ਨੂੰ ਸਹੀ ਤਰੀਕੇ ਨਾਲ ਮੈਨਟੇਨ ਕਰਕੇ ਰੱਖਣ ਅਤੇ ਕਿਸੇ ਤਰ੍ਹਾਂ ਦੀ ਕੋਈ ਵੀ ਗਲਤ ਜਾਣਕਾਰੀ ਨਾ ਦੇਣ। ਉਹਨਾਂ ਕਿਹਾ ਕਿ ਜੇਕਰ ਕੋਈ ਟਰੈਵਲ ਕਾਰੋਬਾਰ ਆਮ ਲੋਕਾਂ ਨਾਲ ਕੋਈ ਧੋਖਾਧੜੀ ਕਰਦਾ ਪਾਇਆ ਗਿਆ ਉਸ ਨੂੰ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ।

ਡਿਪਟੀ ਕਮਿਸ਼ਨਰ ਰੂਪਨਗਰ ਨੇ ਟਰੈਵਲ ਏਜੰਟਾਂ ਤੇ ਆਈਲੈਟਸ ਸੈਂਟਰਾਂ ਦੀ ਕੀਤੀ ਅਚਨਚੇਤ ਚੈਕਿੰਗ

ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਇਮੀਗ੍ਰੇਸ਼ਨ ਵਾਲੇ ਤੋਂ ਕੰਮ ਕਰਵਾਉਣ ਤੋਂ ਪਹਿਲਾਂ ਉਸ ਦੀ ਚੰਗੀ ਤਰ੍ਹਾਂ ਜਾਂਚ ਪੜਤਾਲ ਕਰਕੇ ਹੀ ਉਸ ਨਾਲ ਅੱਗੇ ਦਾ ਰਾਬਤਾ ਕਾਇਮ ਕੀਤਾ ਜਾਵੇ