Home ਪੰਜਾਬੀ ਖਬਰਾਂ ਸੁਖਬੀਰ ਸਿੰਘ ਬਾਦਲ ਵੱਲੋਂ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ, ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਰਵਿਦਾਸ ਜੀ ਦੀ ਯਾਦਗਾਰ ਬਣਾਉਣ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ, ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਰਵਿਦਾਸ ਜੀ ਦੀ ਯਾਦਗਾਰ ਬਣਾਉਣ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ, ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਰਵਿਦਾਸ ਜੀ ਦੀ ਯਾਦਗਾਰ ਬਣਾਉਣ ਦਾ ਐਲਾਨ
Social Share

ਸੁਖਬੀਰ ਸਿੰਘ ਬਾਦਲ ਵੱਲੋਂ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ, ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਰਵਿਦਾਸ ਜੀ ਦੀ ਯਾਦਗਾਰ ਬਣਾਉਣ ਦਾ ਐਲਾਨ

ਪਟਿਆਲਾ, 17 ਅਪ੍ਰੈਲ,2024:

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਭਗਵਾਨ ਸ੍ਰੀ ਰਾਮ ਜੀ ਦੇ ਨਾਨਕਾ ਅਸਥਾਨ ਘੜਾਮ ਜ਼ਿਲ੍ਹਾ ਪਟਿਆਲਾ ਵਿਖੇ ਪ੍ਰਭੂ ਸ੍ਰੀ ਰਾਮ ਅਤੇ ਮਾਤਾ ਕੌਸ਼ਲਿਆ ਜੀ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ ਕੀਤਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਾਦਲ ਨੇ ਕਿਹਾ ਕਿ ਅੱਜ ਰਾਮ ਨੌਮੀ ਦੇ ਪਵਿੱਤਰ ਦਿਹਾੜੇ ਮੌਕੇ ਜਿੱਥੇ ਮੈਂ ਸਮੂਹ ਹਿੰਦੂ ਭਾਈਚਾਰੇ ਨੂੰ ਆਪਣੇ ਵੱਲੋਂ ਵਧਾਈ ਦਿੰਦਾ ਹਾਂ, ਉੱਥੇ ਹੀ ਮੈਂ ਇੱਕ ਵਾਅਦਾ ਵੀ ਕਰਦਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਪਿੰਡ ਘੜਾਮ (ਜ਼ਿਲ੍ਹਾ ਪਟਿਆਲਾ), ਜੋ ਭਗਵਾਨ ਸ਼੍ਰੀ ਰਾਮ ਜੀ ਦਾ ਨਾਨਕਾ ਪਿੰਡ ਹੈ, ਵਿਖੇ ਵਿਸ਼ਾਲ ਯਾਦਗਾਰ ਬਣਾ ਕੇ ਇਸ ਨੂੰ ਇੱਕ ਪਵਿੱਤਰ ਇਤਿਹਾਸਿਕ ਨਗਰ ਵੱਜੋਂ ਵਿਕਸਿਤ ਕੀਤਾ ਜਾਏਗਾ।

ਸੁਖਬੀਰ ਸਿੰਘ ਬਾਦਲ ਵੱਲੋਂ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ, ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਰਵਿਦਾਸ ਜੀ ਦੀ ਯਾਦਗਾਰ ਬਣਾਉਣ ਦਾ ਐਲਾਨ
ਉਹਨਾਂ ਇਹ ਵੀ ਕਿਹਾ ਕਿ ਇੱਕ ਹੋਰ ਭਰੋਸਾ ਉਹ ਦੁਆਉਂਦੇ ਹਨ ਕਿ ਕਿ ਸ਼੍ਰੀ ਰਵਿਦਾਸ ਜੀ ਮਹਾਰਾਜ ਦਾ ਤੀਰਥ ਅਸਥਾਨ, ਸ਼੍ਰੀ ਖੁਰਾਲਗੜ੍ਹ ਸਾਹਿਬ, ਜਿਸਦਾ ਨਿਰਮਾਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ਼ੁਰੂ ਹੋਇਆ ਪ੍ਰੰਤੂ ਬਾਅਦ ਵਾਲੀਆਂ ਸਰਕਾਰਾਂ ਨੇ ਇਸਨੂੰ ਵਿਸਾਰ ਦਿੱਤਾ, ਨੂੰ ਵੀ ਆਪਣੀ ਸਰਕਾਰ ਆਉਣ ‘ਤੇ ਮੁਕੰਮਲ ਕਰਵਾਇਆ ਜਾਵੇਗਾ।

ਸੁਖਬੀਰ ਸਿੰਘ ਬਾਦਲ ਵੱਲੋਂ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ, ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਰਵਿਦਾਸ ਜੀ ਦੀ ਯਾਦਗਾਰ ਬਣਾਉਣ ਦਾ ਐਲਾਨ
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ‘ਤੇ ਚੱਲਦਾ ਹੋਇਆ ਸਭ ਧਰਮਾਂ ਦਾ ਸਤਿਕਾਰ ਕਰਦਾ ਹੈ ਅਤੇ ਇਸ ਕਰਕੇ ਪਹਿਲਾਂ ਵੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਗਲਿਆਰੇ ਦੀ ਸੁੰਦਰਤਾ ਅਤੇ ਵਿਰਾਸਤੀ ਮਾਰਗ ਦੇ ਸੇਵਾ ਦੇ ਨਾਲ-ਨਾਲ, ਸ੍ਰੀ ਦੁਰਗਿਆਣਾ ਮੰਦਿਰ ਦਾ ਸੁੰਦਰੀਕਰਨ ਅਤੇ ਭਗਵਾਨ ਵਾਲਮੀਕਿ ਜੀ ਮਹਾਰਾਜ ਦੀ ਵਿਸ਼ਾਲ ਮੂਰਤੀ ਸਥਾਪਿਤ ਕਰਕੇ ਅਤਿ ਸੁੰਦਰ ਸ੍ਰੀ ਰਾਮ ਤੀਰਥ ਸਥਲ ਵੀ ਬਣਾਇਆ ਗਿਆ। ਅਗਾਂਹ ਵੀ ਸਭ ਧਰਮਾਂ ਦੇ ਪਵਿੱਤਰ ਅਸਥਾਨਾਂ ਨੂੰ ਵਿਸ਼ੇਸ਼ ਸਨਮਾਨ ਲਈ ਅਸੀਂ ਵਚਨਬੱਧ ਹਾਂ।