HomeHealthਪੀ.ਸੀ.ਪੀ.ਐਨ.ਡੀ.ਟੀ.ਐਕਟ ਤਹਿਤ ਪਾਤੜਾਂ ਦੇ ਅਲਟਰਾਸਾਊਂਡ ਸੈਂਟਰਾਂ ਦੀ ਕੀਤੀ ਚੈਕਿੰਗ

ਪੀ.ਸੀ.ਪੀ.ਐਨ.ਡੀ.ਟੀ.ਐਕਟ ਤਹਿਤ ਪਾਤੜਾਂ ਦੇ ਅਲਟਰਾਸਾਊਂਡ ਸੈਂਟਰਾਂ ਦੀ ਕੀਤੀ ਚੈਕਿੰਗ

ਪੀ.ਸੀ.ਪੀ.ਐਨ.ਡੀ.ਟੀ.ਐਕਟ ਤਹਿਤ ਪਾਤੜਾਂ ਦੇ ਅਲਟਰਾਸਾਊਂਡ ਸੈਂਟਰਾਂ ਦੀ ਕੀਤੀ ਚੈਕਿੰਗ

ਪਟਿਆਲਾ 10 ਜਨਵਰੀ,2024

ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ ਅਤੇ ਬੇਟੀ ਬਚਾਓ, ਬੇਟੀ ਪੜਾਓ ਤਹਿਤ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਾਤੜਾਂ ਵਿਖੇ ਪੀ ਸੀ ਪੀ ਐਨ ਡੀ ਟੀ ਐਕਟ ਸਬੰਧੀ  ਵੱਖ ਵੱਖ ਅਲਟਰਾਸਾਊਂਡ ਸੈਂਟਰਾਂ ਦੀ ਚੈਕਿੰਗ ਕੀਤੀ ਗਈ ।

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਜਿਲਾ ਪਰਿਵਾਰ ਭਲਾਈ ਅਫਸਰ ਡਾ. ਐਸ ਜੇ ਸਿੰਘ ਦੀ ਅਗਵਾਈ ਵਾਲੀ ਗਠਤ ਕੀਤੀ ਟੀਮ ਜਿਸ ਵਿੱਚ ਗਾਇਨਾਕਾਲੋਜਿਸਟ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਡਾ.ਮਮਤਾ, ਜਿਲਾ ਪੀ ਐਨ ਡੀ ਟੀ ਕੋਆਰਡੀਨੇਟਰ ਡਾ. ਜਸਪ੍ਰੀਤ ਕੌਰ ਅਤੇ ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ ਸ਼ਾਮਿਲ ਸਨ ।

ਟੀਮ ਇੰਚਾਰਜ ਡਾ. ਐਸ ਜੇ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਪਾਤੜਾਂ ਦੇ ਵੱਖ-ਵੱਖ ਰਜਿਸਟਰਡ ਅਲਟਰਾਸਾਊਂਡ ਸੈਂਟਰਾਂ ਅਤੇ ਪ੍ਰਾਈਵੇਟ ਹਸਪਤਾਲਾਂ ਦੀ ਚੈਕਿੰਗ ਕੀਤੀ ਗਈ । ਜਿਸ ਵਿੱਚ ਉਹਨਾਂ ਵੱਲੋਂ ਅਲਟਰਾਸਾਊਂਡ ਕੀਤੇ ਜਾਣ ਸਬੰਧੀ ਰੱਖੇ  ਰਿਕਾਰਡ ਅਤੇ ਫਾਰਮ ਐਫ ਦੀ ਚੈਕਿੰਗ ਕੀਤੀ ਗਈ। ਉਹਨਾਂ ਕਿਹਾ ਕਿ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣਪੀ.ਸੀ.ਪੀ.ਐਨ.ਡੀ.ਟੀ.ਐਕਟ ਤਹਿਤ ਪਾਤੜਾਂ ਦੇ ਅਲਟਰਾਸਾਊਂਡ ਸੈਂਟਰਾਂ ਦੀ ਕੀਤੀ ਚੈਕਿੰਗ ਲਈ ਮਾਨਸਿਕ ਸੋਚ ਬਦਲਣ ਦੀ ਜਰੂਰਤ ਹੈ ।

ਔਰਤਾਂ ਤੋਂ ਬਿਨਾਂ ਮਨੁੱਖਤਾ ਦੀ ਹੋਂਦ ਸੰਭਵ ਨਹੀਂ।fੲਸ ਲਈ ਸਮਾਜ ਵਿੱਚ ਭਾਵੇਂ ਪੀ.ਸੀ.ਪੀ.ਐਨ.ਡੀ.ਟੀ. ਐਕਟ ਲਾਗੂ ਕਰਵਾਉਣ ਨਾਲ  ਲਿੰਗ ਅਨੁਪਾਤ ਵਿੱਚ ਕਾਫੀ ਸੁਧਾਰ ਹੋਇਆ ਹੈ, ਪ੍ਰੰਤੂ ਜਦੋਂ ਤੱਕ ਲੜਕੇ ਅਤੇ ਲੜਕੀਆਂ ਦੀ ਗਿਣਤੀ ਬਰਾਬਰ ਨਹੀਂ ਹੋ ਜਾਂਦੀ, ਉਦੋਂ ਤੱਕ ਸਾਨੂੰ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਕੋਸ਼ਿਸ਼ਾਂ ਕਰਦੇ ਰਹਿਣਾਂ ਪਵੇਗਾ।

ਪੀ.ਸੀ.ਪੀ.ਐਨ.ਡੀ.ਟੀ.ਐਕਟ ਤਹਿਤ ਪਾਤੜਾਂ ਦੇ ਅਲਟਰਾਸਾਊਂਡ ਸੈਂਟਰਾਂ ਦੀ ਕੀਤੀ ਚੈਕਿੰਗI ਉਹਨਾਂ ਲਿੰਗ ਦੀ ਜਾਂਚ ਕਰਵਾਉਣ ਲਈ ਉਕਸਾਉਣ ਅਤੇ ਲਿੰਗ ਦੀ ਜਾਂਚ ਕਰਨ ਵਾਲੇ ਦੀ ਸੂਚਨਾਂ ਸਿਹਤ ਵਿਭਾਗ ਨੂੰ ਦੇਣ ਲਈ ਕਿਹਾ । ਉਹਨਾਂ ਕਿਹਾ ਕਿ ਜੇਕਰ ਕੋਈ ਵੀ ਅਲਟਰਾਸਾਊਂਡ ਸੈਂਟਰ, ਨਰਸਿੰਗ ਹੋਮ ਜਾਂ ਵਿਅਕਤੀ ਪੀ.ਸੀ.ਪੀ.ਐਨ.ਡੀ.ਟੀ ਐਕਟ ਦੀ ਉਲਘੰਣਾ ਕਰਕੇ ਲਿੰਗ ਦੀ ਜਾਂਚ ਕਰਨ/ ਕਰਵਾਉਣ ਜਾਂ ਭਰੂਣ ਹੱਤਿਆ ਵਿੱਚ ਸ਼ਾਮਿਲ ਪਾਇਆ ਗਿਆ ਤਾਂ ਉਸ ਖਿਲਾਫ ਸ਼ਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

LATEST ARTICLES

Most Popular

Google Play Store