ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਨਵਾਂਸ਼ਹਿਰ ਦੇ 72 ਗਰੀਬ ਪਰਿਵਾਰਾਂ ਨੂੰ ਪ੍ਰਵਾਨਗੀ ਪੱਤਰ ਵੰਡੇ

56

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਨਵਾਂਸ਼ਹਿਰ ਦੇ 72 ਗਰੀਬ ਪਰਿਵਾਰਾਂ ਨੂੰ ਪ੍ਰਵਾਨਗੀ ਪੱਤਰ ਵੰਡੇ

ਬਹਾਦਰਜੀਤ ਸਿੰਘ/royalpatiala.in News/ ਨਵਾਂਸ਼ਹਿਰ,12 ਜਨਵਰੀ,2026

ਗਰੀਬ ਅਤੇ ਜ਼ਰੂਰਤਮੰਦ ਵਰਗ ਲਈ ਚਲਾਈ ਜਾ ਰਹੀ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਨਵਾਂਸ਼ਹਿਰ ਿਜਲ੍ਹੇ ਿਵਚ  72 ਗਰੀਬ ਪਰਿਵਾਰਾਂ ਨੂੰ ਪ੍ਰਵਾਨਗੀ ਪੱਤਰ ਵੰਡੇ ਗਏ। ਇਹ ਪ੍ਰਵਾਨਗੀ ਪੱਤਰ  ਪੰਜਾਬ ਸਰਕਾਰ ਦੇ ਅਧਿਕਾਰੀਆਂ ਵੱਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ, ਜਿਸ ਨਾਲ ਉਨ੍ਹਾਂ ਦੇ ਆਪਣੇ ਪੱਕੇ ਘਰ ਦਾ ਸੁਪਨਾ ਸਾਕਾਰ ਹੋਣ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ।

ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਸਾਰੇ ਲਾਭਪਾਤਰੀ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਕੇਂਦਰ ਸਰਕਾਰ ਦੀ ਇੱਕ ਲੋਕ-ਹਿਤੈਸ਼ੀ ਯੋਜਨਾ ਹੈ, ਜਿਸ ਦਾ ਮੁੱਖ ਉਦੇਸ਼ ਹਰ ਗਰੀਬ ਪਰਿਵਾਰ ਨੂੰ ਸਿਰ ਉੱਤੇ ਪੱਕੀ ਛੱਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਹੈ ਕਿ ਇਸ ਯੋਜਨਾ ਦਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਹਰ ਯੋਗ ਗਰੀਬ ਤੱਕ ਪਹੁੰਚੇ।

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਨਵਾਂਸ਼ਹਿਰ ਦੇ 72 ਗਰੀਬ ਪਰਿਵਾਰਾਂ ਨੂੰ ਪ੍ਰਵਾਨਗੀ ਪੱਤਰ ਵੰਡੇ

ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਗਰੀਬਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਇਸ ਦਾ ਸਪਸ਼ਟ ਉਦਾਹਰਨ ਹੈ। ਇਸ ਯੋਜਨਾ ਰਾਹੀਂ ਲੱਖਾਂ ਗਰੀਬ ਪਰਿਵਾਰਾਂ ਨੂੰ ਆਪਣਾ ਪੱਕਾ ਘਰ ਮਿਲ ਰਿਹਾ ਹੈ, ਜੋ ਸਮਾਜਿਕ ਅਤੇ ਆਰਥਿਕ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਂਦਰ ਵੱਲੋਂ ਚਲਾਈ ਜਾ ਰਹੀ ਇਸ ਸਕੀਮ ਦਾ ਲਾਭ ਹਰ ਗਰੀਬ ਤੱਕ ਪਹੁੰਚਾਉਣ ਲਈ ਬਿਨ੍ਹਾ ਭੇਦ ਭਾਵ ਦੇ ਕੰਮ ਕਰਨਾ ਚਾਹੀਦਾ ਹੈ!