ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਧੂਰੀ 21 ਜੂਨ 2024 :
ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਪ੍ਰਿੰਸੀਪਲ ਡਾ. ਪਰਮਜੀਤ ਕੌਰ ਦੀ ਸਰਪ੍ਰਸਤੀ ਵਿੱਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।
ਐੱਨ.ਐੱਸ.ਐੱਸ. ਰੈਗੂਲਰ ਅਤੇ ਸੈਲਫ਼ ਫਾਇਨਾਂਸ ਯੂਨਿਟਾਂ ਦੇ ਪ੍ਰੋਗਰਾਮ ਅਫ਼ਸਰ ਡਾ. ਅਸ਼ੋਕ ਕੁਮਾਰ ਅਤੇ ਡਾ. ਊਸ਼ਾ ਜੈਨ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵੱਖ-ਵੱਖ ਆਸਣ ਕਰਵਾਏ। ਉਨ੍ਹਾਂ ਨੇ ਯੋਗਾ ਕਰਨ ਦੇ ਸਰੀਰਿਕ ਅਤੇ ਮਾਨਸਿਕ ਲਾਭ ਬਾਰੇ ਜਾਣਕਾਰੀ ਦਿੱਤੀ।
ਡਾ. ਜਸਬੀਰ ਸਿੰਘ ਨੇ ਕਿਹਾ ਕਿ ਯੋਗਾ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਨਾ ਚਾਹੀਦਾ ਹੈ ਕਿਉਂਕਿ ਇਹ ਸਾਨੂੰ ਤੰਦਰੁਸਤ ਰੱਖਣ ਵਿੱਚ ਮਦਦ ਕਰਦਾ ਹੈ। ਉਨ੍ਹਾਂ ਨੇ ਯੋਗਾ ਨੂੰ ਆਪਣੇ ਜੀਵਨ ਦਾ ਅਨਿੱਖੜਵਾ ਹਿੱਸਾ ਬਣਾਉਣ ਅਤੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਪ੍ਰੇਰਨਾ ਦਿੱਤੀ।
ਇਸ ਸਮੇਂ ਪ੍ਰੋ. ਮਨਜੋਤ ਕੌਰ, ਪ੍ਰੋ. ਰੁਪਾਲੀ ਗਰਗ, ਜਗਤਾਰ ਸਿੰਘ ਤੇ ਬਰਿੰਦਰ ਸਿੰਘ ਹਾਜ਼ਰ ਸਨ।