ਯੂਨੀਵਰਸਿਟੀ ਕਾਲਜ ਬੇਨੜਾ ਦਾ ਐੱਮ.ਏ ਪੰਜਾਬੀ ਦਾ ਨਤੀਜਾ ਸ਼ਾਨਦਾਰ ਰਿਹਾ

445

ਯੂਨੀਵਰਸਿਟੀ ਕਾਲਜ ਬੇਨੜਾ ਦਾ ਐੱਮ.ਏ ਪੰਜਾਬੀ ਦਾ ਨਤੀਜਾ ਸ਼ਾਨਦਾਰ ਰਿਹਾ

ਧੂਰੀ 25 ਜੁਲਾਈ 2024 :

ਯੂਨੀਵਰਸਿਟੀ ਕਾਲਜ ਬੇਨੜਾ ਦੇ ਐੱਮ.ਏ ਪੰਜਾਬੀ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਕਾਲਜ ਪ੍ਰਿੰਸੀਪਲ ਡਾ. ਪਰਮਜੀਤ ਕੌਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਨਤੀਜੇ ਵਿੱਚੋਂ ਐੱਮ.ਏ ਪੰਜਾਬੀ ਭਾਗ ਪਹਿਲਾ ਦੇ ਸਮੈਸਟਰ ਪਹਿਲਾ ਦੀ ਕਾਲਜ ਵਿਦਿਆਰਥਣ ਡਿੰਪਲ ਕੌਰ, ਭਜਨ ਕੌਰ, ਮਨਪ੍ਰੀਤ ਕੌਰ ਨੇ 8.20 ਅਤੇ ਸੁਖਜੀਤ ਕੌਰ, ਅਮਨਦੀਪ ਕੌਰ, ਲਖਵੀਰ ਕੌਰ ਨੇ 8 ਐੱਸ.ਜੀ.ਪੀ.ਏ. (ਸਮੈਸਟਰ ਗ੍ਰੇਡ ਪੁਆਇੰਟ ਐਵਰੇਜ) ਪ੍ਰਾਪਤ ਕੀਤੇ ਹਨ।

ਐੱਮ.ਏ ਭਾਗ ਦੂਜਾ ਸਮੈਸਟਰ ਤੀਜਾ ਵਿੱਚੋਂ ਵਿਦਿਆਰਥਣ ਜਸਪ੍ਰੀਤ ਕੌਰ, ਮਨਪ੍ਰੀਤ ਕੌਰ, ਜਸ਼ਨਪ੍ਰੀਤ ਕੌਰ ਨੇ 8.8 ਅਤੇ ਸੰਦੀਪ ਕੌਰ, ਹਰਦੀਪ ਕੌਰ ਨੇ 8 ਐੱਸ.ਜੀ.ਪੀ.ਏ. ਗ੍ਰੇਡ ਪ੍ਰਾਪਤ ਕੀਤੇ ਹਨ।

ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੀਆਂ ਇਨਾਂ ਅਕਾਦਮਿਕ ਪ੍ਰਾਪਤੀਆਂ ਲਈ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥਣਾਂ ਦੇ ਚੰਗੇ ਅਕਾਦਮਿਕ ਪ੍ਰਦਰਸ਼ਨ ਲਈ ਕਾਲਜ ਦੇ ਯੋਗ ਤੇ ਤਜ਼ਰਬੇਕਾਰ ਆਧਿਆਪਕਾਂ ਦੀ ਵੀ ਪ੍ਰਸੰਸਾ ਕੀਤੀ।