ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਸਦਭਾਵਨਾ ਦਿਵਸ ਮਨਾਇਆ ਗਿਆ

100
Social Share

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਸਦਭਾਵਨਾ ਦਿਵਸ ਮਨਾਇਆ ਗਿਆ

ਧੂਰੀ, 21 ਅਗਸਤ,2024 :

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਸਦਭਾਵਨਾ ਦਿਵਸ ਵਿਸ਼ੇਸ਼ ਤੌਰ ‘ਤੇ ਮਨਾਇਆ ਗਿਆ। ਅਰਥ–ਸ਼ਾਸਤਰ ਵਿਸ਼ੇ ਦੇ ਅਧਿਆਪਕ ਡਾ. ਊਸ਼ਾ ਜੈਨ ਨੇ ਮੁੱਖ ਵਕਤਾ ਵਜੋਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਇਸ ਦਿਵਸ ਦਾ ਮੁੱਖ ਉਦੇਸ਼ ਸੱਭਿਆਚਾਰਕ, ਧਾਰਮਿਕ ਅਤੇ ਜਾਤੀਵਾਦੀ ਭੇਦਭਾਵ ਤੋਂ ਉੱਪਰ ਉੱਠ ਕੇ ਸਮਾਜ ਕਲਿਆਣ ਲਈ ਇੱਕਜੁੱਟ ਹੋ ਕੇ ਕੰਮ ਕਰਨਾ ਹੈ।

ਕਾਲਜ ਪ੍ਰਿੰਸੀਪਲ ਡਾ. ਪਰਮਜੀਤ ਕੌਰ ਨੇ ਸਦਭਾਵਨਾ ਅਤੇ ਏਕਤਾ ਦੇ ਮਹੱਤਵ ਬਾਰੇ ਉਚੇਚੇ ਤੌਰ ’ਤੇ ਜ਼ਿਕਰ ਕੀਤਾ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਨੁੱਖਤਾ ਦੀ ਸੇਵਾ, ਭਾਈਚਾਰਕ ਸਾਂਝ ਅਤੇ ਮਿਲ-ਜੁਲ ਕੇ ਰਹਿਣ ਦਾ ਸੰਦੇਸ਼ ਦਿੱਤਾ।

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਸਦਭਾਵਨਾ ਦਿਵਸ ਮਨਾਇਆ ਗਿਆ

ਇਸ ਮੌਕੇ ਐੱਨ ਐੱਸ ਐੱਸ ਯੂਨਿਟ ਦੇ ਪ੍ਰੋਗਰਾਮ ਅਫ਼ਸਰ ਡਾ. ਅਸ਼ੋਕ ਕੁਮਾਰ, ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਡਾ. ਗਗਨਦੀਪ ਸਿੰਘ ਅਤੇ ਡਾ. ਰਾਕੇਸ਼ ਕੁਮਾਰ ਤੋਂ ਇਲਾਵਾ ਕਾਲਜ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।