ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਵਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਬਰਿੰਦਰ ਢਿੱਲੋਂ

150

ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਵਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਬਰਿੰਦਰ ਢਿੱਲੋਂ

ਬਹਾਦਰਜੀਤ ਸਿੰਘ /ਨੂਰਪੁਰਬੇਦੀ, 16 ਫਰਵਰੀ,2022
ਨੂਰਪੁਰਬੇਦੀ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿਚ ਮੁੜ ਕਾਂਗਰਸ ਸਰਕਾਰ ਬਣਨ ਤੇ ਪੂਰੀ ਤੇਜ਼ੀ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਿ੍ਹਆ ਜਾਵੇਗਾ। ਉਕਤ ਸ਼ਬਦ ਕਾਂਗਰਸ ਦੇ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ ਨੇ ਰੂਪਨਗਰ ਹਲਕੇ ਦੇ ਬਲਾਕ ਨੂਰਪੁਰਬੇਦੀ ਦੇ ਵੱਖ ਵੱਖ ਪਿੰਡਾਂ ਰਾਜਗੀਰੀ,ਭਾਓਵਾਲ,ਤਖਤਗੜ੍ਹ,ਟਿੱਬਾ ਨੰਗਲ ਵਿੱਚ ਚੋਣ ਪ੍ਰਚਾਰ ਕਰਦਿਆਂ ਕਹੇ।

ਬਰਿੰਦਰ ਢਿੱਲੋਂ ਨੇ ਲੋਕਾਂ ਨੂੰ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੌਰਾਨ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲੋੜੀਂਦੇ ਫੰਡ ਜਾਰੀ ਕੀਤੇ ਗਏ ਸਨ  ਅਤੇ ਪੰਚਾਇਤ ਵਿਭਾਗ ਇਨ੍ਹਾਂ ਵਿਕਾਸ ਫੰਡਾਂ ਨਾਲ ਪਿੰਡਾਂ ਵਿੱਚ ਮਿਆਰੀ ਵਿਕਾਸ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਲਈ ਹਲਕੇ ਦੇ ਪਿੰਡਾਂ ਵਿੱਚ ਸਮਾਰਟ ਵਿਲੇਜ ਸਕੀਮ ਅਧੀਨ ਅਨੇਕਾਂ ਵਿਕਾਸ ਪ੍ਰਾਜੇਕਟ ਸ਼ੁਰੂ ਕੀਤੇ ਗਏ ਹਨ,ਜਿਨ੍ਹਾਂ ਵਿੱਚ ਉਨ੍ਹਾਂ ਨਿੱਜੀ  ਤੌਰ ’ਤੇ ਨੌਜਵਾਨਾਂ ਲਈ 6 ਉਚ ਮਿਆਰੀ ਖੇਡ ਮੈਦਾਨ ਤਿਆਰ ਕਰਵਾਏ ਸਨ ਅਤੇ ਸੋਲਰ ਲਾਈਟਾਂ,ਇੰਟਰ ਲਾਕਿੰਗ ਗਲੀਆਂ ਅਤੇ ਥਾਪਰ ਤਕਨੀਕ ’ਤੇ ਅਧਾਰਿਤ ਛੱਪੜਾਂ ਦਾ ਕੰਮ ਪਿਛਲੀ ਸਰਕਾਰ ਦੌਰਾਨ ਸ਼ੁਰੂ ਕਰਵਾਇਆ ਗਿਆ ਹੈ।ਜਿਸ ਨਾਲ ਪਿੰਡਾਂ ਵਿੱਚ ਵੱਧ ਤੋਂ ਵੱਧ ਵਿਕਾਸ ਕਾਰਜਾਂ ਨੂੰ ਮਗਨਰੇਗਾ ਸਕੀਮ ਅਧੀਨ ਕਰਵਾਇਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਲੋਕਾਂ ਨੂੰ ਰੋਜ਼ਗਾਰ ਮਿਲ ਸਕੇ।

ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਵਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਬਰਿੰਦਰ ਢਿੱਲੋਂ

ਉਨ੍ਹਾਂ ਇਲਾਕੇ ਦੇ ਸਰਪੰਚਾਂ ਨਾਲ ਗੱਲਬਾਤ ਕਰਕੇ ਪੰਜਾਬ ਵਿਚ ਮੁੜ ਕਾਂਗਰਸ ਸਰਕਾਰ ਬਣਾਉਣ ਲਈ ਹਰ ਸੰਭਵ ਸਹਿਯੋਗ ਦੀ ਮੰਗ ਕਰਦਿਆਂ ਇਕ ਇਕ ਵੋਟ ਕਾਂਗਰਸ ਦੇ ਚੋਣ ਨਿਸ਼ਾਨ ਹੱਥ ਪੰਜੇ ਤੇ ਲਾ ਰੋਪੜ ਨੂੰ ਜਿਤਾਉਣ ਦੀ ਅਪੀਲ ਕੀਤੀ।