ਰਾਸ਼ਟਰਮੰਡਲ ਖੇਡਾਂ ਵਿੱਚੋਂ ਕੁਸ਼ਤੀ ਨੂੰ ਬਾਹਰ ਰੱਖਣਾ ਨਿੰਦਣਯੋਗ- ਦਵਿੰਦਰ ਬਾਜਵਾ

151

ਰਾਸ਼ਟਰਮੰਡਲ ਖੇਡਾਂ ਵਿੱਚੋਂ ਕੁਸ਼ਤੀ ਨੂੰ ਬਾਹਰ ਰੱਖਣਾ ਨਿੰਦਣਯੋਗ- ਦਵਿੰਦਰ ਬਾਜਵਾ

ਬਹਾਦਰਜੀਤ ਸਿੰਘ /ਰੂਪਨਗਰ, 16 ਅਪ੍ਰੈਲ,2022
ਖੇਡ ਪ੍ਰਮੋਟਰ  ਅਤੇ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾਂ ਦੇ ਪ ਧਾਨ ਦਵਿੰਦਰ ਸਿੰਘ ਬਾਜਵਾ ਨੇ ਰਾਸ਼ਟਰਮੰਡਲ ਖੇਡਾਂ ਵਿੱਚੋਂ ਕੁਸ਼ਤੀ ਨੂੰ ਬਾਹਰ ਰੱਖਣ ਦੇ ਫੈਸਲੇ ਦੀ ਨਿਖੇਧੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਕੁਸ਼ਤੀ ਸਾਡਾ ਵਿਰਸਾ ਹੈ ਅਤੇ ਸਾਡੇ ਗੁਰੂ ਸਾਹਿਬ ਅੰਗਦ ਦੇਵ ਜੀ ਨੇ ਮੱਲ ਅਖਾੜੇ ਸ਼ੁਰੂ ਕੀਤੇ ਸਨ ਅਤੇ ਨੌਜਵਾਨਾਂ ਨੂੰ ਕੁਸ਼ਤੀ ਨਾਲ ਜੋੜਿਆ ਸੀ। ਉਨ੍ਹਾਂ ਕਿਹਾ ਕਿ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੂੰ ਕੁਸ਼ਤੀ ਨੂੰ ਰਾਸ਼ਟਰਮੰਡਲ ਖੇਡਾਂ ਵਿਚ ਰੱਖਣ ਲਈ ਇਹ ਮੁੱਦਾ ਚੁੱਕਣਾ ਚਾਹੀਦਾ ਹੈ।

ਰਾਸ਼ਟਰਮੰਡਲ ਖੇਡਾਂ ਵਿੱਚੋਂ ਕੁਸ਼ਤੀ ਨੂੰ ਬਾਹਰ ਰੱਖਣਾ ਨਿੰਦਣਯੋਗ- ਦਵਿੰਦਰ ਬਾਜਵਾ
Davinder Bajwa

ਉਨ੍ਹਾਂ ਕਿਹਾ ਰਾਸ਼ਟਰਮੰਡਲ ਖੇਡਾਂ ਵਿਚ ਕੁਸ਼ਤੀ ਨੂੰ ਬਾਹਰ ਰੱਖਣ ਨਾਲ ਕੁਸ਼ਤੀ ਖੇਡਣ ਵਾਲੇ ਨੌਜਵਾਨਾਂ  ਨੂੰ ਭਾਰੀ ਨਿਰਾਸ਼ਾ ਹੋਈ ਹੈ ਅਤੇ ਇਸ ਨਾਲ ਉਨ੍ਹਾਂ ਦਾ ਖੇਡਾਂ ਪ੍ਰਤੀ ਵੀ ਹੌਸਲਾ ਟੁੱਟਿਆ ਹੈ। ਉਨ੍ਹਾਂ ਕਿਹਾ ਕਿ ਕੁਸ਼ਤੀ ਅਜਿਹੀ ਖੇਡ ਹੈ ਜਿਸ ਨਾਲ ਅਸੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਵੀ ਦੂਰ ਰੱਖ ਸਕਦੇ ਹਨ। ਬਾਜਵਾ ਨੇ ਕਿਹਾ ਕਿ ਸਾਡੇ ਦੇਸ਼ ਦੇ ਮਹਾਨ ਪਹਿਲਵਾਨ ਤੇ ਫਿਲਮ ਅਦਾਕਾਰ ਦਾਰਾ ਸਿੰਘ ਨੇ ਅੰਤਰਾਸ਼ਟਰੀ ਪੱਧਰ ’ਤੇ ਕੁਸ਼ਤੀ ਵਿਚ ਭਾਰਤ ਦੇਸ਼ ਦਾ ਨਾਮ ਰੋਸ਼ਨ ਕੀਤਾ ਸੀ ਅਤੇ ਦਾਰਾ ਸਿੰਘ ਦੀ ਕੁਸ਼ਤੀ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸੰਬੰਧੀ ਉਚਿਤ ਕਦਮ ਚੁੱਕਣੇ ਚਾਹੀਦੇ ਹਨ ਅਤੇ ਰਾਸ਼ਟਰਮੰਡਲ ਖੇਡਾਂ ਵਿਚ ਕੁਸ਼ਤੀ ਨੂੰ ਸ਼ਾਮਿਲ ਕਰਨਾ ਚਾਹੀਦਾ ਹੈ। ਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਨੌਜਵਾਨਾਂ ਨੂੰ ਰਿਸ਼ਟ ਪੁਸ਼ਟ ਰੱਖਣ ਲਈ ਕੁਸ਼ਤੀ ਖੇਡਣਾ ਅਤੇ ਇਸ ਲਈ ਉਪਰਾਲੇ ਲਗਾਤਾਰ ਜਾਰੀ ਰੱਖਣੇ ਚਾਹੀਦੇ ਹਨ।