ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ- ਕਰਨਵੀਰ ਕਟਾਰੀਆ

113

ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ- ਕਰਨਵੀਰ ਕਟਾਰੀਆ

ਬਹਾਦਰਜੀਤ ਸਿੰਘ /royalpatiala.in News/ ਬਲਾਚੌਰ ,7 ਦਸੰਬਰ,2025  

ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਬਲਾਚੌਰ ਦੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਚੋਣ ਪ੍ਰਕਿਰਿਆ ਨਾਲ ਜੁੜੇ ਵੱਖ-ਵੱਖ ਪ੍ਰਬੰਧਾਂ ਅਤੇ ਤਿਆਰੀਆਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ।

ਇਸ ਦੌਰਾਨ ‘ਆਪ’ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਉੱਤੇ ਖਾਸ ਧਿਆਨ ਦਿੱਤਾ ਗਿਆ।ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਕੀਤੇ ਗਏ ਇਤਿਹਾਸਕ ਕੰਮਾਂ ਦੇ ਆਧਾਰ ‘ਤੇ ਪਾਰਟੀ ਇਨ੍ਹਾਂ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ,ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਪਿੰਡਾਂ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਦਾ ਮੌਕਾ ਹਨ। ਸਾਡੇ ਉਮੀਦਵਾਰ ਮਿਹਨਤੀ ਅਤੇ ਇਮਾਨਦਾਰ ਹੋਣਗੇ, ਜੋ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉੱਤਰਨਗੇ। ਅਸੀਂ ਪੂਰੀ ਤਰ੍ਹਾਂ ਤਿਆਰ ਹਾਂ ਅਤੇ ਜਿੱਤ ਸਾਡੀ ਹੀ ਹੋਵੇਗੀ ਤੇ ਸਾਡੇ ਉਮੀਦਵਾਰ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧਹਨ। ਅਸੀਂ ਸਾਰੀਆਂ ਸੀਟਾਂ ‘ਤੇ ਆਪਣੀ ਪਕੜ ਮਜ਼ਬੂਤ ​​ਕਰਾਂਗੇ।

ਇਸ ਮੌਕੇ ਕਰਨਵੀਰ ਕਟਾਰੀਆ ਨੇ ਚੋਣ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਵਲੰਟੀਅਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਹਰੇਕ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ। ਪਾਰਟੀ ਨੇ ਜ਼ਮੀਨੀ ਪੱਧਰ ‘ਤੇ ਮਜ਼ਬੂਤ ​​ਸੰਗਠਨ ਬਣਾ ਲਿਆ ਹੈ ਅਤੇ ਇਹ ਸੰਗਠਨ ਹੀ ਸਾਡੀ ਜਿੱਤ ਦਾ ਆਧਾਰ ਬਣੇਗਾ। ਅਸੀਂ ਪਾਰਦਰਸ਼ਤਾ ਨਾਲ ਚੋਣਾਂ ਲੜਾਂਗੇ ਅਤੇ ਉਨ੍ਹਾਂ ਕਿਹਾ ਨੌਜਵਾਨਾਂ ਅਤੇ ਔਰਤਾਂ ਦਾ ਪਾਰਟੀ ਨੂੰ ਪੂਰਾ ਸਮਰਥਨ ਮਿਲ ਰਿਹਾ ਹੈ।ਇਸ ਮੌਕੇ ਹਲਕਾ ਯੂਥ ਪ੍ਰਧਾਨ ਕਰਨਵੀਰ ਕਟਾਰੀਆ ਨੇ ਕਿਹਾ ਕਿ ਅਸੀਂ ਹਮੇਸ਼ਾ ਹੀ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹਨ। ਅਸੀਂ ਸਾਰੀਆਂ ਸੀਟਾਂ ‘ਤੇ ਆਪਣੀ ਪਕੜ ਮਜ਼ਬੂਤ ​​ਕਰਾਂਗੇ।ਜਿਕਰਯੋਗ ਹੈ ਕਿ ਕਰਨਵੀਰ ਕਟਾਰੀਆ ਖੁਦ ਵੀ ਜਿਲ੍ਹਾ ਪ੍ਰੀਸ਼ਦ ਪੋਜੇਵਾਲ ਜੋਨ ਤੋਂ ਚੌਣ ਲੜ ਰਹੇ ਹਨ।