ਅਜੈਵੀਰ ਸਿੰਘ ਲਾਲਪੁਰਾ ਨੇ ਨਾਿੲਬ ਸੈਣੀ ਨਾਲ ਕੀਤੀ ਮੁਲਾਕਾਤ, ਸ਼੍ਰੀ ਗੁਰੂ ਗੋਬਿੰਦ ਸਿੰਘ ਚੈਰੀਟੇਬਲ ਹਸਪਤਾਲ ਦੇ ਉਦਘਾਟਨ ਸਮਾਰੋਹ ਲਈ ਦਿੱਤਾ ਸੱਦਾ

76

ਅਜੈਵੀਰ ਸਿੰਘ ਲਾਲਪੁਰਾ ਨੇ ਨਾਿੲਬ ਸੈਣੀ ਨਾਲ ਕੀਤੀ ਮੁਲਾਕਾਤ, ਸ਼੍ਰੀ ਗੁਰੂ ਗੋਬਿੰਦ ਸਿੰਘ ਚੈਰੀਟੇਬਲ ਹਸਪਤਾਲ ਦੇ ਉਦਘਾਟਨ ਸਮਾਰੋਹ ਲਈ ਦਿੱਤਾ ਸੱਦਾ

ਬਹਾਦਰਜੀਤ ਸਿੰਘ/ ਸ੍ਰੀ ਅਨੰਦਪੁਰ ਸਾਹਿਬ/ royalpatiala.in News/ 25 ਅਕਤੂਬਰ,2025

ਭਾਰਤੀ ਜਨਤਾ ਪਾਰਟੀ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਅਜੈਵੀਰ ਸਿੰਘ ਲਾਲਪੁਰਾ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਿੲਬ ਸੈਣੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਉਣ ਵਾਲੀ 22 ਨਵੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪਿੰਡ ਡੂਮੇਵਾਲ ਵਿੱਚ ਹੋਣ ਵਾਲੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਚੈਰੀਟੇਬਲ ਹਸਪਤਾਲ ਦੇ ਉਦਘਾਟਨ ਸਮਾਰੋਹ ਲਈ ਸੱਦਾ ਦਿੱਤਾ।

ਅਜੈਵੀਰ ਸਿੰਘ ਲਾਲਪੁਰਾ ਨੇ ਮੁੱਖ ਮੰਤਰੀ ਨਾਯਬ ਸੈਣੀ ਜੀ ਨੂੰ ਦੱਸਿਆ ਕਿ ਇਹ ਹਸਪਤਾਲ ਵਰਲਡ ਕੈਂਸਰ ਕੇਅਰ (ਇੰਡੀਆ) ਦੇ ਸਹਿਯੋਗ ਨਾਲ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨਾਲ ਸਥਾਪਿਤ ਕੀਤਾ ਗਿਆ ਹੈ। ਇਸ ਹਸਪਤਾਲ ਰਾਹੀਂ ਪਿੰਡਾਂ ਵਿੱਚ ਰਹਿੰਦੇ ਗਰੀਬ ਅਤੇ ਲੋੜਵੰਦ ਮਰੀਜ਼ਾਂ ਨੂੰ ਅਧੁਨਿਕ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ।

ਮੁੱਖ ਮੰਤਰੀ ਨਾਯਬ ਸੈਣੀ ਜੀ ਨੇ ਇਸ ਪਹਿਲ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਜ ਸੇਵੀ ਕੰਮ ਨਾ ਸਿਰਫ਼ ਪੰਜਾਬ ਲਈ, ਸਗੋਂ ਪੂਰੇ ਦੇਸ਼ ਲਈ ਪ੍ਰੇਰਣਾਦਾਇਕ ਹਨ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਦੀ ਪ੍ਰੇਰਣਾ ਨਾਲ ਸੇਵਾ ਅਤੇ ਮਨੁੱਖਤਾ ਦਾ ਰਾਹ ਅਪਣਾਉਣਾ ਹੀ ਸੱਚਾ ਰਾਸ਼ਟਰ ਨਿਰਮਾਣ ਹੈ।

ਲਾਲਪੁਰਾ ਨੇ ਦੱਸਿਆ ਕਿ ਇਸ ਹਸਪਤਾਲ ਦੇ ਉਦਘਾਟਨ ਸਮੇਂ ਭਾਜਪਾ ਕਾਰਕੁਨ, ਸਮਾਜ ਸੇਵੀ ਸੰਸਥਾਵਾਂ ਅਤੇ ਸਥਾਨਕ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਰਹਿਣਗੇ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ’ਤੇ ਬਣਿਆ ਇਹ ਹਸਪਤਾਲ ਸੇਵਾ, ਸਮਰਪਣ ਅਤੇ ਮਨੁੱਖਤਾ ਦੀ ਇਕ ਮਿਸਾਲ ਬਣੇਗਾ।