ਅੱਜ ਦਾ ਜ਼ਿਲ੍ਹਾ ਪਟਿਆਲਾ ਦਾ ਕੋਵਿਡ ਅਪਡੇਟ: ਸਿਵਲ ਸਰਜਨ

252

ਅੱਜ ਦਾ ਜ਼ਿਲ੍ਹਾ ਪਟਿਆਲਾ ਦਾ ਕੋਵਿਡ ਅਪਡੇਟ: ਸਿਵਲ ਸਰਜਨ

ਪਟਿਆਲਾ, 7 ਜੁਲਾਈ  (           )  

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਟੀਕਾਕਰਨ ਮੁਹਿੰਮ ਤਹਿਤ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਜਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ 80 ਦੇ ਕਰੀਬ ਮੈਗਾ ਕੋਵਿਡ ਟੀਕਾਕਰਣ ਕੈਂਪ ਲਗਾਏ ਗਏ। ਜਿਸ ਵਿਚ 14171 ਨਾਗਰਿਕਾਂ ਵੱਲੋਂ ਆਪਣਾ ਕੋਵਿਡ ਟੀਕਾਕਰਣ ਕਰਵਾਇਆ ਗਿਆ, ਜਦ ਕਿ ਕੋਵਿਡ ਟੀਕਾਕਰਣ ਦਾ ਟੀਚਾ 12000 ਸੀ।ਅੱਜ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਵੱਲੋ ਪਲੇਅ ਵੇਅ ਸਕੂਲ਼, ਅਬਲੋਵਾਲ ਦੇ ਗੁਰੂਦੁਆਰਾ ਸਾਹਿਬ, ਰਾਜਪੁਰਾ ਰੋਡ ਸਥਿਤ ਵਰਧਮਾਨ ਮਹਾਂਵੀਰ ਜਨਹਿਤ ਰਸੋਈ  ਅਤੇ ਰਾਜੀਵ ਗਾਂਧੀ ਲਾਅ ਕਾਲਜ ਵਿੱਚ ਲਗਾਏ ਕੋਵਿਡ ਟੀਕਾਕਰਨ ਕੈਂਪਾ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਉਹਨਾਂ ਨਾਲ ਜਿਲ੍ਹਾ ਟੀਕਾਕਰਣ ਅਧਿਕਾਰੀ ਡਾ. ਵੀਨੂੰ ਗੋਇਲ ਅਤੇ ਨੋਡਲ ਅਫਸਰ ਡਾ. ਪ੍ਰਨੀਤ ਕੌਰ ਵੀ ਹਾਜਰ ਸਨ।ਸਿਵਲ ਸਰਜਨ ਡਾ. ਸੋਢੀ ਨੇਂ ਲੋਕਾਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਕਿਉਂਕਿ ਇਹ ਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਇਕ ਵੱਡਾ ਕਦਮ ਹੈ।ਉਹਨਾਂ ਪਿੰਡ ਅਬਲੋਵਾਲ ਦੇ ਕੈਂਪ ਦੋਰਾਣ ਪਿੰਡਾਂ ਵਿੱਚ 100 ਪ੍ਰਤੀਸ਼ਤ ਕੋਵਿਡ ਟੀਕਾਕਰਣ ਨੂੰ ਯਕੀਨੀ ਬਣਾਉਣ ਤੇਂ ਜੌਰ ਦਿੱਤਾ।

ਉਹਨਾਂ ਕੱਲ ਮਿਤੀ 8 ਜੁਲਾਈ ਦਿਨ ਵੀਰਵਾਰ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੱਲ ਮਿਤੀ 8 ਜੁਲਾਈ ਦਿਨ ਵੀਰਵਾਰ ਨੂੰ ਕੋਵੈਕਸੀਨ  ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ, ਐਸ.ਕੇ.ਗਰੁੱਪ ਆਫ ਇੰਸਟਚਿਉਟ ਸਾਹਮਣੇ ਬ੍ਰਿਟਿਸ਼ ਕੋ ਐਡ ਸਕੂਲ ਲੋਅਰ ਮਾਲ, ਲਰਨਿੰਗ ਟੂਲ ਪ੍ਰਾਈਵੇਟ ਲਿਮਟਿਡ ਸਨੋਰ ਰੋਡ , ਨਾਭਾ ਦੇ ਐਮ.ਪੀ.ਡਬਲਿਉ ਸਕੂਲ ਆਦਿ ਥਾਵਾਂ ਤੇਂ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਦੇ ਅਨੈਕਸੀ ਹਾਲ ਵਿੱਚ ਕੋਵੀਸ਼ੀਲਡ ਵੈਕਸੀਨ ਨਾਲ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ

ਅੱਜ ਦਾ ਜ਼ਿਲ੍ਹਾ ਪਟਿਆਲਾ ਦਾ ਕੋਵਿਡ ਅਪਡੇਟ: ਸਿਵਲ ਸਰਜਨ

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ 15 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਸ ਨਾਲ  ਪੋਜਟਿਵ ਕੇਸਾਂ ਦੀ ਗਿਣਤੀ 48584 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 23 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47144 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1076 ਹੈ ਅਤੇ ਜਿਲੇ੍ਹ ਵਿੱਚ ਅੱਜ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।

ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਇਹਨਾਂ 15 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 04, ਨਾਭਾ ਤੋਂ 05, ਸਮਾਣਾ ਤੋਂ 01, ਬਲਾਕ ਕੌਲੀ ਤੋਂ 03, ਬਲਾਕ ਹਰਪਾਲਪੁਰ ਤੋਂ 01 ਅਤੇ ਬਲਾਕ ਦੁਧਨਸਾਂਧਾ ਤੋਂ 01 ਕੇਸ ਰਿਪੋਰਟ ਹੋਏ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2580 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 7,84,692 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48584 ਕੋਵਿਡ ਪੋਜਟਿਵ, 7,34,949 ਨੈਗੇਟਿਵ ਅਤੇ ਲਗਭਗ 1159 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।