ਅੱਜ ਦਾ ਪਟਿਆਲਾ ਕੋਵਿਡ ਅਪਡੇਟ: ਸਿਵਲ ਸਰਜਨ

245

ਅੱਜ ਦਾ ਪਟਿਆਲਾ ਕੋਵਿਡ ਅਪਡੇਟ: ਸਿਵਲ ਸਰਜਨ

ਪਟਿਆਲਾ ,17 ਜੂਨ   (        )

ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਤਹਿਤ 5536 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਜਿਹਨਾਂ ਵਿੱਚ 45 ਸਾਲ ਤੋਂ ਵੱਧ ਉਮਰ ਦੇ 1106 ਅਤੇ 18 ਤੋਂ 44 ਸਾਲ ਦੇ 4430 ਨਾਗਰਿਕ ਸ਼ਾਮਲ ਹਨ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,98,009 ਹੋ ਗਿਆ ਹੈ। ਅੱਜ ਸਿਵਲ ਸਰਜਨ ਡਾ.ਸਤਿੰਦਰ ਸਿੰਘ ਅਤੇ ਐਸ.ਡੀ.ਐਮ ਨਾਭਾ ਸ਼੍ਰੀ ਕਾਲਾ ਰਾਮ ਵੱਲੋਂ ਬਲਾਕ ਭਾਦਸੋਂ ਦੇ ਪਿੰਡ ਖੋਖ ਵਿਖੇ ਕੋਵਿਡ ਟੀਕਾਕਰਨ ਕੈਂਪ ਦਾ ਨਿਰੀਖਣ ਕੀਤਾ ਗਿਆ।ਉਹਨਾਂ ਪਿੰਡ ਦੇ ਸਰਪੰਚ ਅਤੇ ਪੰਚਾਇਤ ਮੈਬਰਾਂ ਨਾਲ ਮੀਟਿੰਗ ਕਰਕੇ ਪਿੰਡ ਦੇ 100 ਪ੍ਰਤੀਸ਼ਤ ਯੋਗ ਨਾਗਰਿਕਾਂ ਦਾ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ।ਇਸ ਮੋਕੇ ਉਹਨਾਂ ਨਾਲ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਅਤੇ ਮੈਡੀਕਲ ਅਫਸਰ ਡਾ. ਪ੍ਰਨੀਤ ਕੌਰ ਵੀ ਹਾਜਰ ਸਨ।

ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕੱਲ ਮਿਤੀ 18 ਜੂਨ ਦੇ ਕੋਵਿਡ ਟੀਕਾਕਰਨ ਕਂੈਪਾ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਕੱਲ ਮਿਤੀ 18 ਜੂਨ ਦਿਨ ਸ਼ੁਕਰਵਾਰ ਨੂੰ ਕੋਵੀਸ਼ੀਲਡ ਵੈਕਸੀਨ ਨਾਲ 18 ਤੋਂ 44 ਸਾਲ ਅਤੇ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਸਾਂਝਾ ਸਕੂਲ ਤ੍ਰਿਪੜੀ,  ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ,ਗੁਰੂਦੁਆਰਾ ਸਾਹਿਬ ਮੋਤੀ ਬਾਗ, ਰਾਧਾ ਸੁਆਮੀ ਸਤਸੰਗ ਘਰ ਪਟਿਆਲਾ, ਨਾਭਾ ਦੇ ਲਾਇਨਜ਼ ਕਲੱਬ, ਰਾਜਪੁਰਾ ਦੇ ਪਟੇਲ ਕਾਲਜ, ਰਾਧਾ ਸੁਆਮੀ ਸਤਸੰਗ ਘਰ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਲਾਕ ਹਰਪਾਲਪੁਰ ਦੇ ਪਿੰਡ ਹਰਪਾਲਪੁਰ ਦੇ ਗੁਰੂਦੁਆਰਾ ਸਾਹਿਬ, ਬਲਾਕ ਕਾਲੋਮਾਜਰਾ ਦੇ ਆਗਣਵਾੜੀ ਸੈਟਰ ਸੂਰਲ ਕਲਾਂ, ਉਰਨਾਂ, ਤਖਤੂ ਮਾਜਰਾ, ਬਲਾਕ ਕੌਲੀ ਦੇ ਪੰਚਾਇਤ ਆਫਿਸ ਖੇੜੀ ਮਾਨੀਆਂ , ਸਰਕਾਰੀ ਸਕੂਲ ਥੇੜੀ, ਗੁਰੂਦੁਆਰਾ ਸਾਹਿਬ ਭੇਡਪੁਰਾ, ਪੰਚਾਇਤ ਘਰ ਫੱਗਣ ਮਾਜਰਾ, ਪਿੰਡ ਨੂਰਖੇੜੀਆਂ, ਭਾਦਸੋਂ ਦੇ ਹਰੀਹਰ ਮੰਦਿਰ ਅਤੇ ਰਾਧਾ ਸੁਆਮੀ ਸਤਸੰਗ ਘਰ, ਗੁਰੂਦੁਆਰਾ ਸਾਹਿਬ ਖੋਖ ਅਤੇ ਮੁੰਗੋ, ਬਲਾਕ ਦੁਧਨਸਾਧਾ ਦੇ ਆਗਣਵਾੜੀ ਸੈਟਰ ਦੇਵੀ ਨਗਰ , ਪੰਜੋਲਾ ,  ਸ਼ੁਤਰਾਣਾ ਦੇ ਰਾਧਾ ਸੁਆਮੀ ਸਤਸੰਗ ਘਰ ,ਪਾਤੜਾਂ ਦੇ ਗੁਰੂਦੁਆਰਾ ਸਾਹਿਬ ਅਤੇ ਰਾਧਾ ਸੁਆਮੀ ਸਤਸੰਗ ਘਰ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਜਦੋਂ ਕਿ ਪਟਿਆਲਾ ਸ਼ਹਿਰ ਦੇ  ਰਾਮ ਲੀਲਾ ਗਰਾਉਡ, ਐਸ.ਡੀ.ਐਸ.ਈ ਸਕੂਲ ਸਰਹਿੰਦੀ ਬਜ਼ਾਰ, ,ਲਾਇਨਜ਼ ਕਲੱਬ ਨਾਭਾ ਵਿਖੇ ਕੇਵਲ 18 ਤੋਂ 44 ਸਾਲ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਵੈਕਸੀਨ ਟੀਕਾਕਰਨ ਹੋਵੇਗਾ।

 ਅੱਜ ਦਾ ਪਟਿਆਲਾ ਕੋਵਿਡ ਅਪਡੇਟ: ਸਿਵਲ ਸਰਜਨ

ਅੱਜ ਜਿਲੇ ਵਿੱਚ 39 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ ਸਿਵਲ ਸਰਜਨ  ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3657 ਦੇ ਕਰੀਬ ਰਿਪੋਰਟਾਂ ਵਿਚੋਂ 39 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲ੍ਹੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 48190 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 90 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 46301 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 572 ਹੈ ਜਿਲੇ੍ਹ ਵਿੱਚ ਅੱਜ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਨਹੀਂ ਹੋਈ,ਹੁਣ ਤੱਕ ਮੌਤਾਂ ਦੀ ਗਿਣਤੀ 1317 ਹੈ

ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ 39 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 13, ਨਾਭਾ ਤੋਂ 01, ਸਮਾਣਾ ਤੋਂ 02 ਰਾਜਪੁਰਾ ਤੋਂ 03, ਬਲਾਕ ਭਾਦਸਂੋ ਤੋਂ 07,  ਬਲਾਕ ਕਾਲੌਮਾਜਰਾ ਤੋਂ 04, ਬਲਾਕ ਹਰਪਾਲਪੁਰ ਤੋਂ 01, ਬਲਾਕ ਸ਼ੁਤਰਾਣਾ ਤੋਂ 03 ਅਤੇ ਬਲਾਕ ਦੁਧਣਸਾਧਾਂ ਤੋਂ 05 ਕੋਵਿਡ ਕੇਸ ਰਿਪੋਰਟ ਹੋਏ ਹਨ ,ਇਹਨਾਂ ਕੇਸਾਂ ਵਿੱਚੋਂ 6 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 33 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3720 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 7,26,143 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48190 ਕੋਵਿਡ ਪੋਜਟਿਵ, 6,76,216 ਨੈਗੇਟਿਵ ਅਤੇ ਲਗਭਗ 1737 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।