ਅੱਜ ਦਾ ਪਟਿਆਲਾ ਜ਼ਿਲ੍ਹਾ ਕੋਵਿਡ 19 ਅਪਡੇਟ: ਸਿਵਲ ਸਰਜਨ

141

ਅੱਜ ਦਾ ਪਟਿਆਲਾ ਜ਼ਿਲ੍ਹਾ ਕੋਵਿਡ 19 ਅਪਡੇਟ: ਸਿਵਲ ਸਰਜਨ

ਪਟਿਆਲਾ,05 ਅਗਸਤ  (           )

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਕੱਲ ਮਿਤੀ 6 ਅਗਸਤ ਦਿਨ ਸ਼ੁਕਰਵਾਰ ਨੂੰ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਨਹੀ ਹੋਵੇਗਾ।ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਕੋਵੀਸ਼ੀਲਡ  ਵੈਕਸੀਨ ਦੀ ਦੁਸਰੀ ਡੋਜ਼ ਵੀ ਨਹੀ ਲਗਾਈ ਜਾਵੇਗੀ।ਉਹਨਾਂ ਕਿਹਾ ਕਿ ਕੇਵਲ ਕੁਸ਼ਟ ਆਸ਼ਰਮ ਵਿੱਚ ਕੁਸ਼ਟ ਰੋਗੀਆਂ ਨੁੰ ਹੀ ਕੋਵੈਕਸਿਨ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਜਾਣਗੇ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2208 ਕੋਵਿਡ ਰਿਪੋਰਟਾਂ ਵਿਚੋਂ 03 ਕੋਵਿਡ ਪੋਜਟਿਵ ਪਾਏ ਗਏ ਹਨ ਜੋਕਿ ਤਿੰਨੇ ਹੀ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ।ਜਿਸ ਨਾਲ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48730 ਹੋ ਗਈ ਹੈ ,ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 07 ਹੋਰ ਮਰੀਜ ਕੋਵਿਡ ਠੀਕ ਕਾਰਣ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47350 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 40 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਹੀਂ ਹੋਈ।

ਅੱਜ ਦਾ ਪਟਿਆਲਾ ਜ਼ਿਲ੍ਹਾ ਕੋਵਿਡ 19 ਅਪਡੇਟ: ਸਿਵਲ ਸਰਜਨ
Civil Surgeon

ਜਿਲ੍ਹਾ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਬੀਤੇ ਦਿਨੀ ਪਿੰਡ ਅੱਚਲ ਵਿੱਚ ਲਗਾਈ ਕੰਟੈਨਮੈਂਟ ਦੋਰਾਣ ਪੋਜਟਿਵ ਆਏ ਕੇਸਾਂ ਦੀ ਕੰਟੈਕਟ ਟਰੇਸਿੰਗ ਜਾਰੀ ਹੈ ਅਤੇ ਅੱਜ ਵੀ ਉਥੌ ਕੰਟੈਕਟ ਟੇਰਸਿੰਗ ਦੋਰਾਣ 100 ਕੋਵਿਡ ਸੈਂਪਲ ਹੋਰ ਲਏ ਗਏ ਹਨ ਜਿਹਨਾਂ ਦੀ ਰਿਪੋਰਟ ਆਉਣੀ ਬਾਕੀ ਹੈ।ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2593 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,40,436  ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48730 ਕੋਵਿਡ ਪੋਜਟਿਵ,7,89,922 ਨੈਗੇਟਿਵ ਅਤੇ ਲਗਭਗ 1784 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।