ਅੱਜ ਦਾ ਪਟਿਆਲਾ ਜ਼ਿਲ੍ਹਾ ਕੋਵਿਡ ਬੁਲੀਟੀਅਨ: ਸਿਵਲ ਸਰਜਨ

167

ਅੱਜ ਦਾ ਪਟਿਆਲਾ ਜ਼ਿਲ੍ਹਾ ਕੋਵਿਡ ਬੁਲੀਟੀਅਨ: ਸਿਵਲ ਸਰਜਨ

ਪਟਿਆਲਾ, 11 ਅਗਸਤ  (       ) 

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਟੀਕਾਕਰਨ ਮੁਹਿੰਮ ਤਹਿਤ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 596 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ,ਜਿਸ ਨਾਲ ਕੋਵਿਡ ਟੀਕਾਕਰਣ ਦੀ ਗਿਣਤੀ 6,65,298 ਹੋ ਗਈ ਹੈ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 12 ਅਗਸਤ ਦਿਨ ਵੀਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ,ਸਾਂਝਾ ਸਕੂਲ ਤ੍ਰਿਪੜੀ,ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ,ਮਿਲਟਰੀ ਹਸਪਤਾਲ, ਤਾਰਾਪੋਰ ਇਨਕਲੇਵ,ਪੁਲਿਸ ਲਾਈਨ ਹਸਪਤਾਲ,ਡੀ.ਐਮ.ਡਬਲਿਉ ਰੇਲਵੇ ਹਸਪਤਾਲ, ਗੁਰੂੁਦੁਆਰਾ ਸਾਹਿਬ ਮੌਤੀ ਬਾਗ, ਕਮਿਉਨਿਟੀ ਹਾਲ ਜ਼ੌੜੀਆਂ ਭੱਠੀਆਂ,ਪਲੇਅ ਵੇਅ ਸਕੂਲ ਪਰਾਣਾ ਗੱਡਾ ਖਾਨਾ, ਸਰਕਾਰੀ ਕਾਲਜ ਲੜਕੀਆਂ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਨੰਦ ਨਗਰ ਬੀ,ਸੁਖਰਾਮ ਕਲੌਨੀ,ਵਿਕਾਸ ਨਗਰ,ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਰਾਜਪੁਰਾ ਦੇ ਗੁਰੂਦੁਆਰਾ ਸਾਹਿਬ ਗੁਲਾਬ ਨਗਰ, ਨਾਭਾ ਦੇ ਰਿਪੁਦਮਨ ਕਾਲਜ, ਜੁਡੀਸ਼ੀਅਲ ਕੰਪਲੈਕਸ ਅਤੇ ਐਮ.ਪੀ.ਡਬਲਿਉ ਟ੍ਰੇਨਿੰਗ ਸੈਟਰ, ਸਮਾਣਾ ਦੇ ਅਗਰਵਾਲ ਧਰਮਸ਼ਾਲਾ ਅਤੇ ਪਬਲਿਕ ਕਾਲਜ, ਪਾਤੜਾਂ ਦੇ ਭਗਵਾਨ ਹੈਲਥ ਕੇਅਰ, ਘਨੌਰ ਦੇ ਸਰਕਾਰੀ ਸਕੂਲ ਤੋਂ ਇਲਾਵਾ ਬਲਾਕ ਸ਼ੁਤਰਾਣਾ, ਕਾਲੋਮਾਜਰਾ, ਕੌਲੀ, ਹਰਪਾਲਪੁਰ, ਦੁਧਨਸਾਧਾ ਅਤੇ ਭਾਦਸੋਂ ਦੇ 60 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ । ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ।

ਅੱਜ ਦਾ ਪਟਿਆਲਾ ਜ਼ਿਲ੍ਹਾ ਦਾ ਕੋਵਿਡ ਅਪਡੇਟ: ਸਿਵਲ ਸਰਜਨ
Civil Surgeon

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 1645 ਕੋਵਿਡ ਰਿਪੋਰਟਾਂ ਪ੍ਰਾਪਤ ਹੋਈਆਂ ਜਿਸ ਵਿਚ ਚਾਰ ਕੋਵਿਡ ਪਾਜਟਿਵ ਕੇਸ ਪਾਏ ਗਏ ਹਨ ।ਜਿਨ੍ਹਾ ਵਿਚੋ ਇਕ ਬਲਾਕ ਦੁੱਧਣ ਸਾਧਾਂ, ਇਕ ਬਲਾਕ ਭਾਦਸੋਂ, ਇਕ ਬਲਾਕ ਸੁਤਰਾਣਾ ਅਤੇ ਇਕ ਨਾਭਾ ਨਾਲ ਸਬੰਧਤ ਹੈ। ਜਿਸ ਨਾਲ ਪੋਜਟਿਵ ਕੇਸਾਂ ਦੀ ਗਿਣਤੀ 48749 ਹੋ ਗਈ ਹੈ, ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47377 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 31 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀਂ ਹੋਈ ਹੈ।

ਨੋਡਲ ਅਫਸਰ ਡਾਕਟਰ ਸੁਮੀਤ ਸਿੰਘ ਨੇ ਦੱਸਿਆ ਕਿ ਸਕੂਲਾਂ ਵਿਚ ਵਿਦਿਆਰਥੀਆਂ ਅਤੇ ਸਟਾਫ ਦੀ ਕੀਤੀ ਜਾ ਰਹੀ ਰੈਂਡਮ ਸੈਂਪਲਿੰਗ ਦੋਰਾਨ ਬੀਤੀ ਦਿਨ ਲਏ ਗਏ 355 ਦੇ ਕਰੀਬ ਸਾਰੇ ਸੈਂਪਲ ਕੋਵਿਡ ਨੈਗਿਟਵ ਪਾਏ ਗਏ ਹਨ, ਪ੍ਰੰਤੂ ਅੱਜ ਆਏ ਪਾਜਟਿਵ ਕੇਸਾ ਵਿਚੋਂ ਨਾਭਾ ਦੇ ਇਕ ਸਕੂਲ ਦੇ ਵਿਦਿਆਰਥੀ ਕੋਵਿਡ ਪਾਜਿਟਿਵ ਪਾਏ ਜਾਣ ਤੇ ਉਸ ਦੇ ਸਪਰੰਕ ਵਿਚ ਆਏ ਵਿਦਿਆਰਥੀਆਂ ਨੂੰ ਕੋਆਰਨਟੀਨ ਕਰਕੇ ਸੈਂਪਲ ਇਕੱਤਰ ਕੀਤੇ ਜਾ ਰਹੇ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2715 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,51,400 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48,749 ਕੋਵਿਡ ਪੋਜਟਿਵ, 8,00,899 ਨੈਗੇਟਿਵ ਅਤੇ ਲਗਭਗ 1752 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।