ਅੱਜ ਦਾ ਪਟਿਆਲਾ ਜ਼ਿਲ੍ਹਾ ਦਾ ਕੋਵਿਡ ਅਪਡੇਟ: ਸਿਵਲ ਸਰਜਨ

221

ਅੱਜ ਦਾ ਪਟਿਆਲਾ ਜ਼ਿਲ੍ਹਾ ਦਾ ਕੋਵਿਡ ਅਪਡੇਟ: ਸਿਵਲ ਸਰਜਨ

ਪਟਿਆਲਾ  5  ਜੂਨ  (        ) 

ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਤਹਿਤ 2394 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,57,865 ਹੋ ਗਿਆ ਹੈ। ਅੱਜ ਪਟਿਆਲਾ ਸ਼ਹਿਰ ਦੇ ਗੁਰੂਦੁਆਰਾ ਸਾਹਿਬ  ਮੌਤੀ ਬਾਗ ਦੇ ਨਜਦੀਕ ਮੋਦੀ ਖਾਨਾ ਵਿੱਚ ਲਗਾਏ ਕੋਵਿਡ ਟੀਕਾਕਰਣ ਕੈਂਪ ਦਾ ਨਿਰੀਖਣ ਸਿਵਲ ਸਰਜਨ ਡਾ. ਸਤਿੰਦਰ ਸਿੰਘ ਵੱਲੋਂ ਕੀਤਾ ਗਿਆ। ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਪੁਲ ਤਹਿਤ ਪ੍ਰਾਪਤ ਵੈਕਸੀਨ ਨਾਲ ਕੱਲ ਮਿਤੀ 6 ਜੂਨ ਦਿਨ ਐਤਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ  ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ ਆਈ ਐਮ ਏ ਕੈਂਪ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ,ਰੋਟਰੀ ਭਵਨ ਐਸ.ਐਸ.ਟੀ. ਨਗਰ, ਸ਼੍ਰੀ ਸਾਂਈ ਬਾਬਾ ਮੰਦਰ ਪੁਰਾਨਾ ਬਿਸ਼ਨ ਨਗਰ,ਰਾਧਾ ਸੁਆਮੀ ਸਤਸੰਗ ਘਰ ਸੂਲਰ ,ਫਰੀ ਮੈਸਨ ਹਾਲ ਨੇੜੇ ਫੁਆਰਾ ਚੌਂਕ, ਕਮਿਉਨਿਟੀ ਸੈਂਟਰ ਮੈਨ ਰੋਡ ਅਨੰਦ ਨਗਰ, ਸ਼ਿਵ ਮੰਦਰ ਸਫਾਬਾਦੀ ਮੰਦਰ ਅਰੋੜਿਆਂ ਮੁਹੱਲਾ, ਨਾਭਾ ਦੇ ਰਾਧਾ ਸੁਆਮੀ ਸਤਸੰਗ ਘਰ ਅਤੇ ਰੋਟਰੀ ਕੱਲਬ, ਗੁਰੂ ਦੁਆਰਾ ਸਿੰਘ ਸਭਾ ਸਨੌਰ, ਧਰਮਸ਼ਾਲਾ ਪਿੰਡ ਰਾਮਨਗਰ ਚੁਨੀ ਵਾਲਾ, ਰਾਜਪੁਰਾ ਦੇ ਰਾਧਾ ਸੁਆਮੀ ਸਤਸੰਗ ਭਵਨ, ਐਨ.ਟੀ.ਸੀ ਸਕੂਲ-3, ਰਾਧਾਸੁਆਮੀ ਸਤਸੰਗ ਭਵਨ ਪਿੰਡ ਬਾਰਨ, ਅਗਰਵਾਲ ਧਰਮਸ਼ਾਲਾ ਸਮਾਣਾ, ਪਿੰਡ ਕਾਲੋਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਆਦਿ ਮਰਦਾਂਪੁਰ ਆਦਿ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾ।ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਅਤੇ ਗੁਰੂਦੁਆਰਾ ਸਾਹਿਬ ਪਿੰਡ ਸ਼ੁਤਰਾਣਾ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਵੀ ਲਗਾਈ ਜਾਵੇਗੀ।

ਅੱਜ ਜਿਲੇ ਵਿੱਚ 147 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ  ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3851 ਦੇ ਕਰੀਬ ਰਿਪੋਰਟਾਂ ਵਿਚੋਂ 147 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 47354 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 210 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 44654 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1435 ਹੈ। ਜਿਲੇ੍ਹ ਵਿੱਚ 06 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1265 ਹੋ ਗਈ ਹੈ।

ਅੱਜ ਦਾ ਪਟਿਆਲਾ ਜ਼ਿਲ੍ਹਾ ਦਾ ਕੋਵਿਡ ਅਪਡੇਟ: ਸਿਵਲ ਸਰਜਨ
Civil Surgeon

ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦੱਸਿਆਂ ਕਿ ਇਹਨਾਂ 147 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 52, ਨਾਭਾ ਤੋਂ 15, ਸਮਾਣਾ ਤੋਂ 05, ਰਾਜਪੁਰਾ ਤੋਂ 09, ਬਲਾਕ ਭਾਦਸਂੋ ਤੋਂ 10, ਬਲਾਕ ਕੌਲੀ ਤੋਂ 17, ਬਲਾਕ ਕਾਲੋਮਾਜਰਾ ਤੋਂ 07, ਬਲਾਕ ਸ਼ੁਤਰਾਣਾ ਤੋਂ 07, ਬਲਾਕ ਹਰਪਾਲਪੁਰ ਤੋਂ 11, ਬਲਾਕ ਦੁਧਣਸਾਧਾਂ ਤੋਂ 14 ਕੋਵਿਡ ਕੇਸ ਰਿਪੋਰਟ ਹੋਏ ਹਨ।ਇਹਨਾਂ ਕੇਸਾਂ ਵਿੱਚੋਂ 32 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 115 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਉਹਨਾਂ ਕਿਹਾ ਕਿ ਅੱਜ ਜਿਲੇ੍ਹ ਵਿੱਚ 1 ਕੇਸ ਬਲ਼ੈਕ ਫੰਗਸ ਦੇ ਰਿਪੋਰਟ ਹੋਇਆ ਹੈ।ਜਿਸ ਨਾਲ ਜਿਲ੍ਹੇ ਵਿੱਚ ਹੁਣ ਤੱਕ ਦੇ ਬਲ਼ੈਕ ਫੰਗਸ ਦੇ ਕੇਸਾਂ ਦੀ ਗਿਣਤੀ 50 ਹੋ ਗਈ ਹੈ।

ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਕਿਹਾ ਕਿ ਸਮਾਂ ਪੂਰਾ ਹੋਣ ਅਤੇ ਏਰੀਏ ਵਿੱਚੋਂ ਕੋਈ ਨਵਾਂ ਕੇਸ ਨਾ ਆਉਣ ਕਾਰਣ ਬਲਾਕ ਕੋਲੀ ਦੇ ਪਿੰਡ ਧਬਲਾਨ ਵਿੱਚ ਲਗਾਈ ਮਾਈਕਰੋਕੰਟੈਨਮੈਂਟ ਹਟਾ ਦਿੱਤੀ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3710 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 6,84,954 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 47,354 ਕੋਵਿਡ ਪੋਜਟਿਵ, 6,36,115 ਨੈਗੇਟਿਵ ਅਤੇ ਲਗਭਗ 1485 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।