ਅੱਜ ਪਟਿਆਲਾ ਜ਼ਿਲ੍ਹੇ ਦਾ ਕੋਵਿਡ ਅਪਡੇਟ: ਸਿਵਲ ਸਰਜਨ

217

ਅੱਜ ਪਟਿਆਲਾ ਜ਼ਿਲ੍ਹੇ ਦਾ ਕੋਵਿਡ ਅਪਡੇਟ: ਸਿਵਲ ਸਰਜਨ

ਪਟਿਆਲਾ, 4 ਜੁਲਾਈ  (           ) 

ਸਿਵਲ ਸਰਜਨ ਡਾ. ਪਿ੍ਰੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਟੀਕਾਕਰਨ ਮੁਹਿੰਮ ਤਹਿਤ ਜਿਲ੍ਹੇ ਵਿਚ ਵੱਖ-ਵੱਖ ਥਾਵਾਂ ਤੇ  ਕੋਵਿਡ ਟੀਕਾਕਰਨ ਕੈਂਪ ਲਗਾਏ ਗਏ ।ਜਿਨ੍ਹਾਂ ਵਿੱਚ 3857 ਨਾਗਰਿਕਾਂ ਵੱਲੋਂ  ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 4,97,152 ਹੋ ਗਿਆ ਹੈ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਰੈਡ ਕਰਾਸ ਭਵਨ ਪਟਿਆਲਾ ਵਿਖੇ ਗੁਰੂ ਅਰਜਨ ਕੀਰਤਨ ਮੰਡਲ ਸੁਸਾਇਟੀ ਵੱਲੋਂ ਲਗਾਏ ਗਏ ਕੈਂਪ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਨਾਲ ਡਾ: ਪਰਨੀਤ ਕੌਰ, ਜ਼ਿਲ੍ਹਾ ਨੋਡਲ ਅਫ਼ਸਰ ਕੋਵਿਡ ਟੀਕਾਕਰਣ ਵੀ ਸਨ। ਕੈਂਪ ਵਿੱਚ ਕੁੱਲ 90 ਲਾਭਪਾਤਰੀਆਂ ਨੂੰ ਪਹਿਲੀ ਅਤੇ ਦੂਜੀ ਖੁਰਾਕ ਦਿੱਤੀ ਗਈ।ਉਨਾਂ ਵੱਲੋਂ ਸ਼ਾਹੀ ਦਾਵਾ ਖਾਨਾ ਲਾਹੌਰੀ ਗੇਟ ਵਿਖੇ ਡਾ: ਨਵਜਿੰਦਰ ਸੋਢੀ ਵੱਲੋਂ ਲਗਾਏ ਗਏ  ਕੈਂਪ ਦਾ ਦੌਰਾ ਵੀ ਕੀਤਾ। ਕੈਂਪ ਵਿੱਚ ਕੁਲ 250 ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਗਿਆ।ਸਿਵਲ ਸਰਜਨ ਨੇ ਲੋਕਾਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਕਿਉਂਕਿ ਇਹ ਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਇਕ ਵੱਡਾ ਕਦਮ ਹੈ।

ਡਾ. ਪਿ੍ਰੰਸ ਸੋਢੀ ਨੇ ਕੱਲ ਮਿਤੀ 5 ਜੁਲਾਈ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਵੀਸੀਲਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ,

ਗੁਰੂਦੁਆਰਾ ਸਾਹਿਬ ਮੋਤੀ ਬਾਗ, ਗੁਰੂਦੁਆਰਾ ਮਾਤਾ ਸਾਹਿਬ ਕੌਰ ਜੀ ਨਾਰਥ ਐਵੀਨਿਊ, ਰਾਮ ਲੀਲਾ ਗਰਾਉਡ, ਧਰਮਸ਼ਾਲਾ ਪ੍ਰਤਾਪ ਨਗਰ, ਪੰਜਾਬੀ ਯੂਨੀਵਰਸਿਟੀ , ਮੋਬਾਇਲ ਵੈਨ ਫੈਕਟਰੀ ਏਰੀਆ ਅਤੇ ਸਪੈਸਿਲ ਮੋਬਾਇਲ ਯੂਨਿਟ ਰਾਹੀਂ ਰੈਸਟੋਰੈਂਟਸ / ਜਿੰਮਜ਼  ਆਦਿ ਥਾਵਾਂ ਤੇ ਟੀਕਾਕਰਨ ਕੀਤਾ ਜਾਵੇਗਾ । ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ

ਅੱਜ ਪਟਿਆਲਾ ਜ਼ਿਲ੍ਹੇ ਦਾ ਕੋਵਿਡ ਅਪਡੇਟ: ਸਿਵਲ ਸਰਜਨ

ਨਾਭਾ ਦੇ ਐਮ. ਪੀ. ਡਬਲਿਯੂ ਸਕੂਲ , ਪਾਤੜਾਂ ਦੇ ਮਦਰ ਇੰਡੀਆ ਕਾਲਜ਼ ਅਤੇ ਬਲਾਕ ਕੌਲੀ ਦੀ ਟੀਮ ਵੱਲੋਂ ਏਕਤਾ ਨਗਰ  ਵਿੱਚ ਕੋਵੀਡਸ਼ੀਲਡ ਵੈਕਸੀਨ ਨਾਲ ਕੋਵਿਡ ਟੀਕਾਕਰਨ ਕੀਤਾ ਜਾਵੇਗਾ

ਸਿਵਲ ਸਰਜਨ ਡਾ. ਪਿ੍ਰੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ 12 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਸ ਨਾਲ  ਪੋਜਟਿਵ ਕੇਸਾਂ ਦੀ ਗਿਣਤੀ 48550 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 25 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47081 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 137 ਹੈ, ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਗਿਣਤੀ 1332 ਹੀ ਹੈ।

ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਪਿ੍ਰੰਸ ਸੋਢੀ ਨੇ ਦੱਸਿਆ ਕਿ ਇਹਨਾਂ 12 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 06, ਨਾਭਾ ਤੋਂ 02, ਰਾਜਪੁਰਾ ਤੋਂ 03  ਅਤੇ ਬਲਾਕ ਕਾਲੋਮਾਜਰਾ ਤੋਂ 01 ਕੇਸ ਰਿਪੋਰਟ ਹੋਏ ਹਨ ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1608 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 7,76,242 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48550 ਕੋਵਿਡ ਪੋਜਟਿਵ, 7,27,027 ਨੈਗੇਟਿਵ ਅਤੇ ਲਗਭਗ 665 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।