ਅੱਜ ਪਟਿਆਲਾ ਜ਼ਿਲ੍ਹੇ ਦੀ ਕੋਵਿਡ ਅਪਡੇਟ;ਅੱਜ ਦੀਆਂ ਮੌਤਾਂ ਨਾਲ ਕੁੱਲ ਗਿਣਤੀ 1400 ਹੋ ਗਈ: ਸਿਵਲ ਸਰਜਨ

169

ਅੱਜ ਪਟਿਆਲਾ ਜ਼ਿਲ੍ਹੇ ਦੀ ਕੋਵਿਡ ਅਪਡੇਟ;ਅੱਜ ਦੀਆਂ ਮੌਤਾਂ ਨਾਲ ਕੁੱਲ ਗਿਣਤੀ 1400 ਹੋ ਗਈ: ਸਿਵਲ ਸਰਜਨ

ਪਟਿਆਲਾ 19 ਜਨਵਰੀ (          )

ਸਿਵਲ ਸਰਜਨ ਡਾ. ਪ੍ਰਿੰਸ ਸੌਢੀ ਨੇ ਕਿਹਾ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 17255  ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 19 ਲੱਖ, 08 ਹਜ਼ਾਰ, 370 ਹੋ ਗਈ ਹੈ। ਅੱਜ ਵੈਕਸੀਨ ਦੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 705 ਹੈ ਜਦ ਕਿ 15 ਤੋਂ 18 ਸਾਲ ਤੱਕ ਦੇ 758 ਬੱਚਿਆਂ ਵੱਲੋਂ ਟੀਕੇ ਲਗਵਾਏ ਗਏ। ਉਹਨਾਂ ਦੱਸਿਆ ਕਿ ਲੋਕਾਂ ਵਿੱਚ ਟੀਕਾਕਰਨ ਕਰਵਾਉਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਮਹਿਜ਼ 6 ਦਿਨਾਂ ਵਿੱਚ ਹੀ ਇੱਕ ਲੱਖ ਤੋਂ ਵੱਧ ਲੋਕਾਂ ਵੱਲੋਂ ਟੀਕਾਕਰਨ ਕਰਵਾਇਆ ਗਿਆ, ਜਿਸ ਕਾਰਨ ਜਿਲੇ ਵਿੱਚ ਕੋਵਿਡ ਟੀਕਾਕਰਨ ਦਾ ਅੰਕੜਾਂ ਹੋਇਆ 19 ਲੱਖ ਤੋਂ ਪਾਰ ਹੋ ਚੁੱਕਾ ਹੈ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2914 ਕੋਵਿਡ ਰਿਪੋਰਟਾਂ ਵਿਚੋਂ 415 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 186, ਨਾਭਾ 16, ਸਮਾਣਾ 11, ਰਾਜਪੁਰਾ 45, ਬਲਾਕ ਭਾਦਸੋਂ ਤੋਂ 25, ਬਲਾਕ ਕੋਲੀ 23, ਬਲਾਕ ਹਰਪਾਲਪੁਰ ਤੋਂ 20, ਬਲਾਕ ਕਾਲੋਮਾਜਰਾ ਤੋਂ 49, ਦੁਧਨਸਾਧਾ ਤੋਂ 23 ਅਤੇ ਬਲਾਕ ਸ਼ੁਤਰਾਣਾ ਤੋਂ 17 ਕੇਸ ਪਾਏ ਗਏ ਹਨ। ਜਿਸ ਨਾਲ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 59,391 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 745 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 55,153 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 2838 ਹੋ ਗਈ ਹੈ ਅਤੇ ਅੱਜ ਜਿਲੇ੍ਹ ਵਿੱਚ ਦੋ ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1400 ਹੋ ਗਈ ਹੈ।

ਅੱਜ ਪਟਿਆਲਾ ਜ਼ਿਲ੍ਹੇ ਦੀ ਕੋਵਿਡ ਅਪਡੇਟ; ਮੌਤਾਂ ਦੀ ਕੁੱਲ ਗਿਣਤੀ 1400 ਹੋ ਗਈ: ਸਿਵਲ ਸਰਜਨ

ਸਿਹਤ ਵਿਭਾਗ ਦੀਆਂ ਟੀਮਾਂ ਜਿੱਲੋ ਜਿਲੇ ਵਿੱਚ ਅੱਜ 2718 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,37,823  ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾ ਵਿਚਂੋ ਜਿਲ੍ਹਾ ਪਟਿਆਲਾ ਦੇ 59,391 ਕੋਵਿਡ ਪੋਜਟਿਵ, 10,76,970 ਨੈਗੇਟਿਵ ਅਤੇ ਲਗਭਗ 1462 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਕਿ ਕੱਲ ਮਿਤੀ 20 ਜਨਵਰੀ ਦਿਨ ਵੀਰਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਮਿਲਟਰੀ ਹਸਪਤਾਲ, ਸੁਸ਼ੀਲ ਨਾਇਰ ਆਫਿਸ਼ ਬੂਥਨਾਥ ਚੋਂਕ,ਐਸ.ਐਸ.ਜੈਨ ਮਹਾਂਵੀਰ ਸੰਘ ਡੂੰਮਾਂ ਵਾਲੀ ਗਲੀ,ਵੀਰ ਹਕੀਕਤ ਰਾਏ ਸਕੂਲ, ਗੁਰੂ ਨਾਨਕ ਗੁਰਦੁਆਰਾ ਅਰਬਨ ਅਸਟੇਟ ਫੇਜ਼ -1, ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ  ਸਰਹੰਦ ਰੋਡ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ  ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਇਹਨਾਂ  ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।