ਈਦ-ਉਲ-ਫਿਤਰ ਦੇ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ ਮਾਲੇਰਕੋਟਲਾ ਵਿਖੇ ਸਮਾਗਮ ਵਿੱਚ ਸ਼ਮੂਲੀਅਤ : ਜੋਰਵਾਲ

158

ਈਦ-ਉਲ-ਫਿਤਰ ਦੇ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ  ਕਰਨਗੇ ਮਾਲੇਰਕੋਟਲਾ ਵਿਖੇ ਸਮਾਗਮ ਵਿੱਚ ਸ਼ਮੂਲੀਅਤ : ਜੋਰਵਾਲ

ਮਾਲੇਰਕੋਟਲਾ 01 ਮਈ,2022 :

ਈਦ-ਉਲ-ਫਿਤਰ ਦੇ ਮੌਕੇ ਵੱਡੀ ਈਦਗਾਹ ਮਾਲੇਰਕੋਟਲਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।  ਈਦ-ਉਲ-ਫਿਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਮੂਲੀਅਤ ਕਰਨਗੇ ਅਤੇ ਮਾਲੇਰਕੋਟਲਾ ਦੀ ਇਤਿਹਾਸਕ ਵੱਡੀ ਈਦਗਾਹ ਵਿਖੇ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦੇਣਗੇ ।

ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਮਾਲੇਰਕੋਟਲਾ  ਜਤਿੰਦਰ ਜੋਰਵਾਲ ਨੇ ਈਦ-ਉਲ-ਫਿਤਰ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਦਿੱਤੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ  ਸੁਖਪ੍ਰੀਤ ਸਿੰਘ ਸਿੱਧੂ, ਐਸ.ਪੀ. ਇੰਵੇਸਟੀਗੇਸ਼ਨ  ਰਮਨੀਸ ਕੁਮਾਰ,ਉਪ ਕਪਤਾਨ ਪੁਲਿਸ ਇੰਵੇਸਟੀਗੇਸ਼ਨਸੋਰਵ ਜ਼ਿੰਦਲ ,ਸਬ ਡਵੀਜ਼ਨ ਮੈਜਿਸਟ੍ਰੇਟ  ਜਸਬੀਰ ਸਿੰਘ, ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਮਤੀ ਰੂਪਪ੍ਰੀਤ ਕੌਰ,ਤਹਿਸੀਲਦਾਰ  ਹਰਫੂਲ ਸਿੰਘ ,ਕਾਰਜ ਸਾਧਕ ਅਫ਼ਸਰ  ਵਿਕਾਸ ਉੱਪਲ,ਐਸ.ਐਮ.ਓ ਡਾਕਟਰ ਮਹਿਮੂਦ ਅਖ਼ਤਰ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ  ਸਨ । ਇਸ ਮੀਟਿੰਗ ਉਪਰੰਤ ਵਧੀਕ ਡਿਪਟੀ ਕਮਿਸ਼ਨਰ  ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨਾਲ ਵੱਡੀ ਈਦਗਾਹ ਦਾ ਜਾਇਜ਼ਾ ਲਿਆ ।

ਈਦ-ਉਲ-ਫਿਤਰ ਦੇ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ  ਕਰਨਗੇ ਮਾਲੇਰਕੋਟਲਾ ਵਿਖੇ ਸਮਾਗਮ ਵਿੱਚ ਸ਼ਮੂਲੀਅਤ : ਜੋਰਵਾਲ

ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਰਮਜ਼ਾਨ ਦੇ ਮਹੀਨੇ ਦੇ ਰੋਜ਼ਿਆਂ ਦੇ ਸਫਲਤਾ ਨਾਲ ਖ਼ਤਮ ਹੋਣ ਤੇ ਰੱਬ ਦਾ ਸ਼ੁਕਰਾਨਾ ਕਰਨ ਲਈ ਇਤਿਹਾਸਕ ਸ਼ਹਿਰ ਦੀ ਵੱਡੀ ਈਦਗਾਹ ਵਿਖੇ ਈਦ ਦੀ ਨਮਾਜ ਅਦਾ ਕੀਤੀ ਜਾਵੇਗੀ । ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦੇ ਮੁੱਖ ਮੰਤਰੀ ਦੇ ਦੌਰੇ ਸਬੰਧੀ ਸਮੁੱਚੇ ਪ੍ਰਬੰਧ ਕੋਵਿਡ ਪ੍ਰੋਟੋਕੋਲ ਤਹਿਤ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਪ੍ਰੋਗਰਾਮ ਵਾਲੇ ਸਥਾਨ ’ਤੇ ਸਾਫ-ਸਫ਼ਾਈ ਦੇ ਲੋੜੀਂਦੇ ਪ੍ਰਬੰਧ ਪਹਿਲਕਦਮੀ ਨਾਲ ਪੂਰੇ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਪੀਣ ਵਾਲੇ ਪਾਣੀ, ਬਿਜਲੀ, ਬੈਰੀਕੇਟਿੰਗ ਅਤੇ ਵੀ.ਆਈ.ਪੀ.ਐਂਟਰੀ ਦਾਖ਼ਲੇ ਲਈ ਅਧਿਕਾਰੀਆਂ ਨੂੰ ਡਿਊਟੀਆਂ ਤੋਂ ਜਾਣੂ ਕਰਵਾਇਆ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ।