ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ ਸ਼ੁਰੂ ਕੀਤੀ ਜਾ ਰਹੀ ਹੈ – ਜ਼ਿਲ੍ਹਾ ਭਾਸ਼ਾ ਅਫ਼ਸਰ ,ਪਟਿਆਲਾ

363

ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ ਸ਼ੁਰੂ ਕੀਤੀ ਜਾ ਰਹੀ ਹੈ – ਜ਼ਿਲ੍ਹਾ ਭਾਸ਼ਾ ਅਫ਼ਸਰ,ਪਟਿਆਲਾ

ਪਟਿਆਲਾ, 3 ਦਸੰਬਰ:

ਜ਼ਿਲ੍ਹਾ ਭਾਸ਼ਾ ਅਫ਼ਸਰ ਪਟਿਆਲਾ ਚੰਦਨਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ 1 ਜਨਵਰੀ 2022 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਛੇ ਮਹੀਨੇ ਦੇ ਕੋਰਸ ਲਈ ਕਲਾਸਾਂ ਦਾ ਸਮਾਂ ਸ਼ਾਮ 5:00 ਤੋਂ 6:00 ਵਜੇ ਤੱਕ ਹੈ।

ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ ਸ਼ੁਰੂ ਕੀਤੀ ਜਾ ਰਹੀ ਹੈ - ਜ਼ਿਲ੍ਹਾ ਭਾਸ਼ਾ ਅਫ਼ਸਰ ,ਪਟਿਆਲਾ-Photo courtesy-Internet
ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਮਿਤੀ 31 ਦਸੰਬਰ ਤੱਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਪੜ੍ਹਾਈ ਬਿਲਕੁਲ ਮੁਫ਼ਤ ਕਾਰਵਾਈ ਜਾਵੇਗੀ।