ਕਾਂਗਰਸ ਸਰਕਾਰਾਂ ਦੇ ਸਮੇਂ ਹੀ ਬੇਲਿਆਂ ਵਿੱਚ ਵਸਦੇ ਪਿੰਡਾਂ ਭਰਪੂਰ ਵਿਕਾਸ ਹੋਇਆ- ਰਾਣਾ ਕੇ.ਪੀ.ਸਿੰਘ
ਬਹਾਦਰਜੀਤ ਸਿੰਘ / ਸੁਖਸਾਲ/ਨੰਗਲ ,18 ਜਨਵਰੀ,2022
ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਕੇ.ਪੀ. ਸਿੰਘ ਨੇ ਦਰਿਆ ਸਤਲੁੱਜ ਦੇ ਕਿਨਾਰੇ ਵਸਦੇ ਹਰਸ਼ਾ ਬੇਲਾ,ਪੱਤੀ ਦੁਲਚੀ,ਸੈਂਸੋਵਾਲ,ਪੱਤੀ ਜੀਵਨ ਸਿੰਘ,ਪੱਤੀ ਟੇਕ ਸਿੰਘ,ਬੇਲਾ ਰਾਮਗੜ, ਪੱਤੀ ਦਰਗਾਹੀ ਅਤੇ ਬੇਲਾ ਧਿਆਨੀ ਆਦਿਕ ਬੇਲਿਆਂ ਵਿੱਚ ਵਸਦੇ ਪਿੰਡਾਂ ਦਾ ਦੌਰਾ ਕਰਕੇ ਚੋਣ ਪ੍ਰਚਾਰ ਕੀਤਾ ਅਤੇ ਆਪਣੀ ਚੋਣ ਮੁਹਿੰਮ ਦੌਰਾਨ ਵੋਟਰਾਂ ਨਾਲ ਸਿੱਧਾ ਸੰਪਰਕ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਲਈ ਕੰਮ ਕਰਨ ਦੀ ਅਪੀਲ ਕੀਤੀ।
ਇਸ ਮੌਕੇ ’ਤੇ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦਾ ਸਰਬਪੱਖੀ ਵਿਕਾਸ ਕਰਕੇ ਉਨ੍ਹਾਂ ਆਪਣਾ ਵਾਅਦਾ ਪੂਰਾ ਕੀਤਾ ਹੈ।
ਉਨ੍ਹਾਂ ਕਿਹਾ ਕਾਂਗਰਸ ਸਰਕਾਰਾਂ ਦੇ ਸਮੇਂ ਹੀ ਬੇਲਿਆਂ ਵਿੱਚ ਵਸਦੇ ਪਿੰਡਾਂ ਭਰਪੂਰ ਵਿਕਾਸ ਹੋਇਆ।ਰਾਣਾ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਬੇਲਿਆਂ ਵਿੱਚ ਵਸਦੇ ਪਿੰਡਾਂ ਦੀਆਂ ਸੜਕਾਂ ਅਤੇ ਪਿੰਡਾਂ ਦੇ ਵਿਕਾਸ ਕਾਰਜ ਵੱਡੇ ਪੱਧਰ ‘ਤੇ ਕਰਵਾਏ ਗਏ ਹਨ।
ਉਨ੍ਹਾਂ ਕਿਹਾ ਕਿ ਜਿੰਦਵੜੀ ਤੋਂ ਭਲਾਣ ਤੱਕ ਦੀ ਸੜਕ ਨੂੰ ਚੌੜਾ ਕਰਕੇ ਵਧੀਆਂ ਰੋਡ ਲਿੰਕ ਸਥਾਪਿਤ ਕੀਤਾ ਗਿਆ, ਜਿਸ ਦਾ ਸਭ ਤੋਂ ਵੱਧ ਫਾਇਦਾ ਬੇਲਿਆਂ ਦੇ ਪਿੰਡਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਪਿੰਡਾਂ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦਾ ਮਾਹੌਲ ਹੈ।ਰਾਣਾ ਨੇ ਕਿਹਾ ਉਨ੍ਹਾਂ ਨੂੰ ਹਲਕੇ ਦੇ ਭਰਪੂਰ ਪਿਆਰ ਅਤੇ ਸਤਿਕਾਰ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਾਂਗਰਸ ਪਾਰਟੀ ਦੀ ਸਰਕਾਰ ਦੁਆਰਾ ਸੂਬੇ ਦੇ ਹਰ ਵਰਗ ਨੂੰ ਵੱਡੀਆਂ ਸਹੂਲਤਾਂ ਦਿੱਤੀਆ ਗਈਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਵੀ ਪੰਜਾਬ ਵਿੱਚ ਦੋਬਾਰਾ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਇਸ ਮੌਕੇ ’ਤੇ ਰਮੇਸ਼ ਦਸਗਰਾਂਈ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟÇ ਵੀ ਹਾਜ਼ਰ ਸਨ।