ਕੋਰੋਨਾ ਧਮਾਕਾ -ਕੋਵਿਡ ਕੇਸਾਂ ਨੇ ਪਟਿਆਲਾ ਜਿਲੇ ਵਿੱਚ ਨਵਾਂ ਰਿਕਾਰਡ ਬਣਾਇਆ

184

ਕੋਰੋਨਾ ਧਮਾਕਾ -ਕੋਵਿਡ ਕੇਸਾਂ ਨੇ ਪਟਿਆਲਾ ਜਿਲੇ ਵਿੱਚ ਨਵਾਂ ਰਿਕਾਰਡ ਬਣਾਇਆ

ਪਟਿਆਲਾ 21 ਅਪ੍ਰੈਲ  (         )

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਵੀ ਟੀਕਾਕਰਨ ਪ੍ਰੀਕਿਰਿਆ ਜਾਰੀ ਰਹੀ ਅਤੇ ਜਿਲ੍ਹੇ ਵਿੱਚ ਲਗਾਏ ਕੈਂਪਾ, ਸਰਕਾਰੀ ਤੇਂ ਪ੍ਰਾਈਵੇਟ ਹਸਪਤਾਲਾ ਵਿੱਚ ਕੁੱਲ 4181 ਨਾਗਰਿਕਾਂ ਦੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ। ਜਿਸ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 1,73,697 ਹੋ ਗਈ ਹੈ।ਜਿਲ੍ਹਾ ਪਟਿਆਲਾ ਵਿੱਚ ਮਿਤੀ 22 ਅਪ੍ਰੈਲ ਦਿਨ ਵੀਰਵਾਰ ਨੂੰ ਲੱਗਣ ਵਾਲੇ ਆਉਟ ਰੀਚ ਕੋਰੋਨਾ ਟੀਕਾਕਰਨ ਕੈਂਪਾਂ ਬਾਰੇ ਜਾਣਕਾਰੀ ਦਿੰਦੇ ਡਾ. ਵੀਨੁੰ ਗੋਇਲ ਨੇਂ ਕਿਹਾ ਕਿ 22 ਅਪ੍ਰੈਲ ਨੂੰ  ਪਟਿਆਲਾ ਸ਼ਹਿਰ ਦੇ ਸੋਹਨ ਸਿੰਘ ਆਰੇ ਵਾਲਾ ਲੱਕੜ ਮੰਡੀ, ਉੱਤਮ ਹੋਟਲ  ਟਰੈਕਟਰ ਮਾਰਕੀਟ, ਬੁੱਧ ਰਾਮ ਧਰਮਸ਼ਾਲਾ ਤੋਪਖਾਨਾ ਮੋੜ, ਸਮਾਣਾ ਦੇ ਵਾਰਡ ਨੰਬਰ 14 ਅਮਾਮਗੜ ਬਸਤੀ, ਨਾਭਾ ਦੇ ਵਾਰਡ ਨੰਬਰ 1 ਦਸ਼ਮੇਸ਼ ਕਲੋਨੀ ਗੱਲੀ ਨੰਬਰ 1, ਵਾਰਡ ਨੰਬਰ 2 ਸੰਗਤਪੁਰਾ ਮੁਹੱਲਾ ਗੱਲੀ ਨੰਬਰ 2, ਰਾਜਪੁਰਾ ਦੇ ਵਾਰਡ ਨੰਬਰ 16 ਗੁਰਦੁਆਰਾ ਸਾਹਿਬ ਅਮਰਦੀਪ ਕਲੋਨੀ, ਵਾਰਡ ਨੰਬਰ 25 ਨਗਰ ਕਾਂਉਸਲ, ਪਾਤੜਾਂ ਦੇ ਵਾਰਡ ਨੰਬਰ 10,13 ਧਰਮਸ਼ਾਲਾ ਹਰਨਾਮ ਨਗਰ, ਘਨੌਰ ਦੇ ਵਾਰਡ 10,11 ਗੁਰਦੁਆਰਾ ਸਾਹਿਬ ਗੁਰਾਇਆ, ਸ਼ੁਤਰਾਣਾ ਦੇ ਵਾਰਡ ਨੰਬਰ 2 ਕੋਆਪਰੇਟਿਵ ਸੁਸਾਇਟੀ ਖੱਤਰੀਵਾਲ, ਅਸਮਾਨਪੁਰ, ਸ਼ੁਤਰਾਣਾ,ਸਬ ਸਿਡਰੀ ਸਿਹਤ ਕੇਂਦਰ ਘੱਗਾ, ਭਾਦਸੋਂ ਦੇ ਵਾਰਡ ਨੰਬਰ 1 ਪੁਲਿਸ ਸਟੇਸ਼ਨ, ਸੀ.ਐਚ.ਸੀ ਭਾਦਸੋਂ, ਕੋਆਪਰੇਟਿਵ ਸੁਸਾਇਟੀ ਮਟੋਰਡਾ, ਨਿਉ ਅਲੋਹਰਾਂ , ਬਲਾਕ ਕੌਲੀ ਦੇ ਕੋਆਪਰੇਟਿਵ ਸੁਸਾਇਟੀ ਕਲਿਆਣ, ਦੁਧਨਸਾਧਾ ਦੇ ਸੀ.ਡੀ ਸਨੌਰ, ਕੋਆਪਰੇਟਿਵ ਸੁਸਾਇਟੀ ਮਰਦਾਂਹੇੜੀ, ਪੰਜੋਲਾ, ਹਰਪਾਲਪੁਰ ਦੇ ਕੋਆਪਰੇਟਿਵ ਸੁਸਾਇਟੀ ਸਿਆਲੂ ਵਿਖੇ ਲਗਾਏ ਜਾਣਗੇ ।ਇਸ ਤੋਂ ਇਲਾਵਾ ਜਿਲ੍ਹੇ ਦੇ 120 ਦੇ ਕਰੀਬ ਪਿੰਡਾਂ ਅਤੇ ਸਰਕਾਰੀ ਹਸਪਤਾਲਾ ਸਮੇਤ ਚੁਨਿੰਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਟੀਕੇ ਲਗਾਏ ਜਾਣਗੇ।

ਕੋਰੋਨਾ ਧਮਾਕਾ -ਕੋਵਿਡ ਕੇਸਾਂ ਨੇ ਪਟਿਆਲਾ ਜਿਲੇ ਵਿੱਚ ਨਵਾਂ ਰਿਕਾਰਡ ਬਣਾਇਆ

ਅੱਜ ਜਿਲੇ ਵਿੱਚ 453 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ. ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 4001 ਦੇ ਕਰੀਬ ਰਿਪੋਰਟਾਂ ਵਿਚੋਂ 453 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 28608 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 235 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 24840 ਹੋ ਗਈ ਹੈ । ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 3079 ਹੈ।ਛੇਂ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 694 ਹੋ ਗਈ ਹੈ। ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ.

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 453 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 322, ਨਾਭਾ ਤੋਂ 17, ਰਾਜਪੁਰਾ ਤੋਂ 27, ਸਮਾਣਾ ਤੋਂ 17, ਬਲਾਕ ਭਾਦਸੋ ਤੋਂ 10, ਬਲਾਕ ਕੌਲੀ ਤੋਂ 10, ਬਲਾਕ ਕਾਲੋਮਾਜਰਾ ਤੋਂ 11, ਬਲਾਕ ਸ਼ੁਤਰਾਣਾ ਤੋਂ 18, ਬਲਾਕ ਹਰਪਾਲਪੁਰ ਤੋਂ 08, ਬਲਾਕ ਦੁਧਣਸਾਧਾਂ ਤੋਂ 13 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 36 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 417 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਦਿਨੋ ਦਿਨ ਵੱਧ ਰਹੀ ਕੋਵਿਡ ਕੇਸਾਂ ਦੀ ਗਿਣਤੀ ਦਾ ਮੁੱਖ ਕਾਰਣ ਲੋਕਾਂ ਵੱਲੋ ਕੋਵਿਡ ਸਵਾਧਾਨੀਆਂ ਪ੍ਰਤੀ ਅਵੇਸਲੇ ਹੋਣਾ ਹੈ।ਇਸ ਲਈ ਉਹਨਾਂ ਮੁੜ ਜਨਤਾ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਵਾਰ ਵਾਰ ਸਾਬਣ ਪਾਣੀ ਨਾਲ ਹੱਥ ਧੋਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਜਰੂਰ ਅਪਣਾਉਣ, ਇਸ ਤੋਂ ਇਲਾਵਾ 45 ਸਾਲ ਤੋਂ ਜਿਆਦਾ ਉਮਰ ਦੇ ਸਾਰੇ ਨਾਗਗਰਿਕ ਆਪਣਾ ਕੋਵਿਡ ਟੀਕਾਕਰਨ ਜਰੁਰ ਕਰਵਾਉਣ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4327 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 5,02,939 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 28608 ਕੋਵਿਡ ਪੋਜਟਿਵ, 4,69,997 ਨੈਗੇਟਿਵ ਅਤੇ ਲਗਭਗ 3934 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।