ਕੋਰੋਨਾਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਮੰਦਿਰ ਸ੍ਰੀ ਕਾਲੀ ਦੇਵੀ ਦੇ ਕਪਾਟ ਸ਼ਰਧਾਲੂਆਂ ਲਈ ਬੰਦ ਕੀਤੇ

248

ਕੋਰੋਨਾਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਮੰਦਿਰ ਸ੍ਰੀ ਕਾਲੀ ਦੇਵੀ ਦੇ ਕਪਾਟ ਸ਼ਰਧਾਲੂਆਂ ਲਈ ਬੰਦ ਕੀਤੇ

ਪਟਿਆਲਾ, 18 ਮਾਰਚ:

ਪਟਿਆਲਾ ਦੇ ਡਿਪਟੀ ਕਮਿਸ਼ਨਰ  ਕੁਮਾਰ ਅਮਿਤ ਨੇ ਦੱਸਿਆ ਕਿ ਨੋਵਲ ਕਰੋਨਾਵਾਇਰਸ ਕੋਵਿਡ-19 ਤੋਂ ਬਚਾਅ ਲਈ ਅਤੇ ਇਸਦੇ ਪ੍ਰਭਾਵ ਨੂੰ ਰੋਕਣ ਦੇ ਮੱਦੇਨਜ਼ਰ ਮਨੁੱਖਤਾ ਦੀ ਭਲਾਈ ਨੂੰ ਧਿਆਨ ‘ਚ ਰੱਖਦਿਆਂ ਪਟਿਆਲਾ ਦੇ ਪ੍ਰਸਿੱਧ ਤੇ ਪ੍ਰਾਚੀਨ ਮੰਦਿਰ  ਕਾਲੀ ਦੇਵੀ ਜੀ ਦੀ ਸਲਾਹਕਾਰੀ ਕਮੇਟੀ ਨੇ ਮੰਦਿਰ ਦੇ ਕਪਾਟ ਸ਼ਰਧਾਲੂਆਂ ਲਈ ਅੱਜ ਮਿਤੀ 18 ਮਾਰਚ ਦਿਨ ਬੁੱਧਵਾਰ ਤੋਂ ਅਗਲੇ ਹੁਕਮਾਂ ਤੱਕ ਬੰਦ ਕਰਨ ਦਾ ਫੈਸਲਾ ਲਿਆ ਹੈ।

ਮੰਦਿਰ  ਕਾਲੀ ਦੇਵੀ ਸਲਾਹਕਾਰੀ ਕਮੇਟੀ ਨੇ ਅੱਜ ਇੱਕ ਮੀਟਿੰਗ ਕਰਕੇ ਇਹ ਫੈਸਲਾ ਲਿਆ, ਜਿਸ ਮੁਤਾਬਕ ਮੰਦਿਰ ਵਿਖੇ ਪੂਜਾ ਪਾਠ ਅਤੇ ਸਾਰੀਆਂ ਧਾਰਮਿਕ ਰਸਮਾਂ ਪੁਜਾਰੀ ਵੱਲੋਂ ਨਿਭਾਈਆਂ ਜਾਂਦੀਆਂ ਰਹਿਣਗੀਆਂ ਅਤੇ ਸ਼ਰਧਾਲੂ ਮਾਤਾ ਜੀ ਦੇ ਲਾਇਵ ਦਰਸ਼ਨ ਫਾਸਟਵੇਅ ਚੈਨਲ ਦੇ 785 ਨੰਬਰ ਐਚ.ਡੀ. ‘ਤੇ ਕਰ ਸਕਣਗੇ। ਕਮੇਟੀ ਮੁਤਾਬਕ ਕੋਰੋਨਾ ਬਿਮਾਰੀ ਫੈਲਣ ਦੇ ਡਰ ਕਾਰਨ ਅਤੇ ਮਨੁੱਖਤਾ ਦੀ ਭਲਾਈ ਲਈ ਹੀ ਇਹ ਫੈਸਲਾ ਕੀਤਾ ਗਿਆ ਹੈ।

ਕੋਰੋਨਾਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਮੰਦਿਰ ਸ੍ਰੀ ਕਾਲੀ ਦੇਵੀ ਦੇ ਕਪਾਟ ਸ਼ਰਧਾਲੂਆਂ ਲਈ ਬੰਦ ਕੀਤੇ-Photo courtesy-Internet

ਕੋਰੋਨਾਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਮੰਦਿਰ  ਕਾਲੀ ਦੇਵੀ ਦੇ ਕਪਾਟ ਸ਼ਰਧਾਲੂਆਂ ਲਈ ਬੰਦ ਕੀਤੇ Iਡਿਪਟੀ ਕਮਿਸ਼ਨਰ  ਕੁਮਾਰ ਅਮਿਤ ਨੇ ਮੰਦਿਰ  ਕਾਲੀ ਦੇਵੀ ਸਲਾਹਕਾਰੀ ਕਮੇਟੀ ਵੱਲੋਂ ਲਏ ਗਏ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰਨਾਂ ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ ਨੂੰ ਵੀ ਮਨੁੱਖਤਾ ਦੀ ਭਲਾਈ ਲਈ ਅਤੇ ਵਡੇਰੇ ਹਿੱਤਾਂ ਨੂੰ ਧਿਆਨ ‘ਚ ਰੱਖਦਿਆਂ ਅਜਿਹਾ ਫੈਸਲਾ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ।

March,18,2020