ਖੇਡ ਵਿਭਾਗ ਵੱਲੋਂ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 12 ਤੋਂ: ਬਰਨਾਲਾ ਜ਼ਿਲਾ ਖੇਡ ਅਫਸਰ
ਬਰਨਾਲਾ, 11 ਫਰਵਰੀ
ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸਾਲ 2020-21 ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਵਿੱੱਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਦੇ ਉਦੇਸ਼ ਤਹਿਤ ਖਿਡਾਰੀਆਂ ਨੂੰ ਕੋਚਿੰਗ ਦੇਣ ਵਾਸਤੇ ਚੋਣ ਟਰਾਇਲ ਕਰਾਉਣ ਦਾ ਫੈਸਲਾ ਕੀਤਾ ਗਿਆ ਹੈ। ਜ਼ਿਲਾ ਬਰਨਾਲਾ ਵਿੱਚ ਵੀ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ-ਨਿਰਦੇਸ਼ਾਂ ਹੇਠ 12 ਫਰਵਰੀ ਤੋਂ 13 ਫਰਵਰੀ ਤੱਕ ਅੰਡਰ 14, 17 ਅਤੇ 19 ਉਮਰ ਵਰਗ ਦੇ ਟਰਾਇਲ ਹੋਣੇ ਹਨ।
ਇਹ ਜਾਣਕਾਰੀ ਦਿੰਦੇ ਹੋਏ ਜ਼ਿਲਾ ਖੇਡ ਅਫਸਰ ਬਰਨਾਲਾ ਬਲਵਿੰਦਰ ਸਿੰੰਘ ਨੇ ਦੱਸਿਆ ਕਿ ਐਥਲੈਟਿਕਸ, ਬਾਕਸਿੰਗ ਤੇ ਫੁੱਟਬਾਲ ਦੇ ਟਰਾਇਲ 12 ਅਤੇ 13 ਫਰਵਰੀ ਨੂੰ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ, ਟੇਬਲ ਟੈਨਿਸ ਦੇ ਟਰਾਇਲ ਨਿੳੂ ਹੌਰੀਜਨ ਸਕੂਲ ਬਰਨਾਲਾ, ਹਾਕੀ ਦੇ ਟਰਾਇਲ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ, ਵਾਲੀਬਾਲ ਦੇ ਟਰਾਇਲ ਸ਼ਹੀਦ ਕਰਮ ਸਿੰਘ ਸਟੇਡੀਅਮ ਬਡਬਰ (ਬਰਨਾਲਾ), ਵੇਟ ਲਿਫਟਿੰਗ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ 12 ਅਤੇ 13 ਫਰਵਰੀ ਨੂੰ ਕਰਵਾਏ ਜਾਣੇ ਹਨ।
ਉਨਾਂ ਦੱਸਿਆ ਕਿ ਸਪੋਰਟਸ ਵਿੰਗਾਂ ਲਈ ਖਿਡਾਰੀ/ਖਿਡਾਰਨ ਦਾ ਜਨਮ ਅੰਡਰ 14 ਲਈ 1 ਜਨਵਰੀ 2007, ਅੰਡਰ 17 ਲਈ 1 ਜਨਵਰੀ 2004, ਅੰਡਰ 19 ਲਈ 1 ਜਨਵਰੀ 2002 ਜਾਂ ਇਸ ਤੋਂ ਬਾਅਦ ਹੋਣਾ ਚਾਹੀਦਾ ਹੈ ਅਤੇ ਖਿਡਾਰੀ ਸਰੀਰਕ ਅਤੇ ਮਾਨਸਿਕ ਤੌਰ ’ਤੇ ਫਿੱਟ ਹੋਵੇ। ਖਿਡਾਰੀ ਜ਼ਿਲਾ ਬਰਨਾਲਾ ਨਾਲ ਸਬੰਧਤ ਰੱਖਦਾ ਹੋਵੇ ਅਤੇ ਉਸ ਵੱਲੋਂ ਜ਼ਿਲਾ ਪੱਧਰ ਮੁਕਾਬਲਿਆਂ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਵਿੱਚੋਂ ਇਕ ਪ੍ਰਾਪਤ ਕੀਤੀ ਹੋਵੇ। ਇਸ ਤੋਂ ਇਲਾਵਾ ਟਰਾਇਲ ਦੇ ਆਧਾਰ ’ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ। ਇਸ ਲਈ ਯੋਗ ਖਿਡਾਰੀ ਉਪਰੋਕਤ ਦਰਸਾਈਆਂ ਮਿਤੀਆਂ ਨੂੰ ਸਬੰਧਤ ਟਰਾਇਲ ਸਥਾਨ ’ਤੇ ਠੀਕ 9 ਵਜੇ ਰਜਿਸਟ੍ਰੇਸ਼ਨ ਲਈ ਰਿਪੋਰਟ ਕਰਨਗੇ। ਉਨਾਂ ਦੱਸਿਆ ਕਿ ਇਨਾਂ ਵਿੰਗਾਂ ਲਈ ਫਾਰਮ ਨਿਰਧਾਰਿਤ ਮਿਤੀ ਨੂੰ ਟਰਾਇਲ ਸਥਾਨ ਤੇ ਜਾਂ ਇਸ ਤੋਂ ਪਹਿਲਾਂ ਦਫਤਰ ਜ਼ਿਲਾ ਖੇਡ ਅਫਸਰ ਬਰਨਾਲ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ, ਆਧਾਰ ਕਾਰਡ ਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਨਾਂ ਦੀਆਂ ਕਾਪੀਆਂ ਸਮੇਤ 2 ਤਾਜ਼ਾ ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਆਉਣਗੇ ਅਤੇ ਚੋਣ ਟਰਾਇਲ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਕੋਈ ਵੀ ਟੀਏ/ਡੀਏ ਨਹੀਂ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਚੁਣੇ ਹੋਏ ਖਿਡਾਰੀਆਂ ਨੂੰ ਵੱਖ ਵੱਖ ਖੇਡਾਂ ਦੀ ਮੁਫਤ ਕੋਚਿੰਗ ਦੀ ਸਹੂਲਤ ਹੋਵੇਗੀ ਤਾਂ ਜੋ ਉਹ ਅੱਗੇ ਚੰਗੇ ਖੇਡ ਅਦਾਰਿਆਂ ਵਿੱਚ ਦਾਖਲ ਹੋ ਸਕਣ।