ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਹੋਣਗੀਆਂ ਖਿੱਚ ਦਾ ਕੇਂਦਰ- ਅੰਮ੍ਰਿਤ ਕੌਰ ਗਿੱਲ

265

ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਹੋਣਗੀਆਂ ਖਿੱਚ ਦਾ ਕੇਂਦਰ- ਅੰਮ੍ਰਿਤ ਕੌਰ ਗਿੱਲ

ਫ਼ਤਹਿਗੜ੍ਹ ਸਾਹਿਬ, 17 ਜਨਵਰੀ :

ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ, ਸਰਹਿੰਦ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵੱਖ ਵੱਖ ਸਕੀਮਾਂ ਅਤੇ ਵਿਕਾਸ ਨੂੰ ਦਰਸਾਉਂਦੀਆਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਖਿੱਚ ਦਾ ਕੇਂਦਰ ਹੋਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ  ਅੰਮ੍ਰਿਤ ਕੌਰ ਗਿੱਲ ਨੇ ਖੇਡ ਸਟੇਡੀਅਮ, ਸਰਹਿੰਦ ਵਿਖੇ ਗਣਤੰਤਰ ਦਿਵਸ ਸਬੰਧੀ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਉਨ੍ਹਾਂ ਦੱਸਿਆ ਕਿ 20 ਜਨਵਰੀ ਤੋਂ ਖੇਡ ਸਟੇਡੀਅਮ, ਸਰਹਿੰਦ ਵਿਖੇ ਪੰਜਾਬ ਪੁਲਿਸ, ਹੋਮ ਗਾਰਡ, ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਐਨ.ਸੀ.ਸੀ. ਕੈਡਿਟਸ ਦੀਆਂ ਟੁਕੜੀਆਂ ਦੀ ਸਾਂਝੀ ਰਹਿਰਸਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ, ਦੇਸ਼ ਭਗਤੀ ਅਤੇ ਸਭਿਆਚਾਰਕ ਵਿਰਸੇ ਨੂੰ ਦਰਸਾਉਣ ਵਾਲਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।

ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਹੋਣਗੀਆਂ ਖਿੱਚ ਦਾ ਕੇਂਦਰ- ਅੰਮ੍ਰਿਤ ਕੌਰ ਗਿੱਲ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰੇਡ ਅਤੇ ਸਭਿਆਚਾਰਕ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਖੇਡ ਸਟੇਡੀਅਮ, ਸਰਹਿੰਦ ਵਿਖੇ ਹੋਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੀ ਥਾਂ ਅਤੇ ਉਸ ਦੇ ਆਲੇ ਦੁਆਲੇ ਦੀ ਸਫਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਰਿਹਰਸਲ ਮੌਕੇ ਬੱਚਿਆਂ ਲਈ ਸਾਫ ਸੁਥਰੇ ਪੀਣ ਵਾਲੇ ਪਾਣੀ, ਮੈਡੀਕਲ ਸਹੂਲਤ ਅਤੇ ਬੈਠਣ ਦਾ ਸੁਚੱਜਾ ਪ੍ਰਬੰਧ ਕਰਨਾ ਯਕੀਨੀ ਜਾਵੇ।

ਮੀਟਿੰਗ ਵਿੱਚ ਐਸ.ਐਸ ਪੀ.  ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਜਸਪ੍ਰੀਤ ਸਿੰਘ, ਐਸ. ਪੀ. (ਡੀ), ਹਰਪਾਲ ਸਿੰਘ, ਸਹਾਇਕ ਕਮਿਸ਼ਨਰ (ਜਨਰਲ)  ਜਸਪ੍ਰੀਤ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਅਰਸ਼ਦੀਪ ਸਿੰਘ ਥਿੰਦ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।