ਗਣਤੰਤਰ ਦਿਵਸ ਮੌਕੇ ਸੰਗਤ ਸਿੰਘ ਗਿਲਜ਼ੀਆਂ ਨੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਇਆ

145

ਗਣਤੰਤਰ ਦਿਵਸ ਮੌਕੇ ਸੰਗਤ ਸਿੰਘ ਗਿਲਜ਼ੀਆਂ ਨੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਇਆ

ਬਹਾਦਰਜੀਤ ਸਿੰਘ / ਰੂਪਨਗਰ, 26 ਜਨਵਰੀ,2022
73ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਜੰਗਲਾਤ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ, ਜਿਸ ਉਪਰੰਤ ਉਨ੍ਹਾਂ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ  ਸੋਨਾਲੀ ਗਿਰੀ ਅਤੇ ਸੀਨੀਅਰ ਪੁਲਿਸ ਕਪਤਾਨ ਵਿਵੇਕ ਐੱਸ ਸੋਨੀ ਉਨ੍ਹਾਂ ਦੇ ਨਾਲ ਸਨ।

ਕੌਮੀ ਝੰਡਾ ਲਹਿਰਾਉਣ ਅਤੇ ਪਰੇਡ ਦਾ ਨਿਰੀਖਣ ਕਰਨ ਪਿੱਛੋਂ  ਗਣਤੰਤਰ ਦਿਵਸ ਮੌਕੇ  ਸੰਗਤ ਸਿੰਘ ਗਿਲਜ਼ੀਆਂ ਨੇ ਇਸ ਮੁਬਾਰਕ ਮੌਕੇ ’ਤੇ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਲ ਸਮੂਹ ਦੇਸ਼ ਵਾਸੀਆਂ ਲਈ ਹੋਰ ਵਧੀਆ ਹੋਵੇ।

ਗਣਤੰਤਰ ਦਿਵਸ ਮੌਕੇ ਸੰਗਤ ਸਿੰਘ ਗਿਲਜ਼ੀਆਂ ਨੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਇਆ
ਉਨ੍ਹਾਂ ਦੇਸ਼ ਦੀਆਂ ਹਥਿਆਰਬੰਦ ਫੌਜਾਂ ਦੇ ਉਨ੍ਹਾਂ ਬਹਾਦਰ ਸੂਰਵੀਰਾਂ ਨੂੰ ਵੀ ਵਧਾਈ ਦਿਤੀ ਜੋ ਦੇਸ਼ ਦੀ ਇਲਾਕਾਈ ਅਖੰਡਤਾ ਅਤੇ  ਏਕਤਾ ਦੀ ਰਾਖੀ ਕਰ ਰਹੇ ਹਨ। ਉਨਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਾਉਣ ਤੋਂ ਬਾਅਦ ਇਸ ਨੂੰ ਸਹੀ ਮਾਅਨਿਆਂ ਵਿਚ ਗਣਰਾਜ ਬਣਾਉਣ ਲਈ ਦੇਸ਼ ਨੂੰ ਆਪਣੇ ਸੰਵਿਧਾਨ ਦੀ ਲੋੜ ਸੀ। ਇਸ ਵਿਭਿੰਨਤਾਵਾਂ ਭਰੇ ਵਿਸ਼ਾਲ ਦੇਸ਼ ਦਾ ਸੰਵਿਧਾਨ ਬਣਾਉਣਾ ਆਪਣੇ ਆਪ ਵਿਚ ਇਕ ਮਹਾਨ ਕਾਰਜ ਸੀ। ਇਸ ਕਾਰਜ ਨੂੰ ਸਿਰੇ ਚੜਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਜੀ ਨੇ ਦਿੱਤਾ। ਇਸ ਤੋਂ ਬਾਅਦ ਸਾਲ 1950 ਵਿਚ ਅੱਜ ਦੇ ਦਿਨ ਸਾਡਾ ਸੰਵਿਧਾਨ ਲਾਗੂ ਹੋਇਆ ਸੀ। ਇਸ ਲਈ ਸਾਰੇ ਦੇਸ਼ ਵਾਸੀਆਂ ਲਈ ਇਹ ਬੜਾ ਮਹੱਤਵਪੂਰਨ ਤੇ ਗੌਰਵਮਈ ਦਿਨ ਹੈ। ਇਸ  ਮੌਕੇ  ਵੱਲੋਂ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ।