ਗੁਟਕਾ, ਪਾਨ ਮਸਾਲਾ ਅਤੇ ਨਸ਼ੀਲੇ ਪਦਾਰਥ-ਬਾਰ ਹੋਟਲਾਂ/ਰੈਸਟੋਰੈਂਟਾਂ ’ਚ ਵੇਚਣ/ਸਰਵ ਕਰਨ ’ਤੇ ਪਾਬੰਦੀ

237

ਗੁਟਕਾ, ਪਾਨ ਮਸਾਲਾ ਅਤੇ ਨਸ਼ੀਲੇ ਪਦਾਰਥ-ਬਾਰ ਹੋਟਲਾਂ/ਰੈਸਟੋਰੈਂਟਾਂ ’ਚ ਵੇਚਣ/ਸਰਵ ਕਰਨ ’ਤੇ ਪਾਬੰਦੀ

ਬਰਨਾਲਾ, 06 ਜਨਵਰੀ

ਜ਼ਿਲਾ ਮੈਜਿਸਟਰੇਟ ਬਰਨਾਲਾ  ਤੇਜ ਪ੍ਰਤਾਪ ਸਿੰਘ ਫੂਲਕਾ, ਆਈ.ਏ.ਐਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲਾ ਬਰਨਾਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜ਼ਾਂ, ਜਿਨਾਂ ਵਿਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਤੋਂ ਬਣੇ ਵੱਖ-ਵੱਖ ਖਾਣ ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਬਾਰ/ਹੁੱਕਾ ਬਾਰ, ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਸਰਵ ਕਰਨ ਅਤੇ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।

ਗੁਟਕਾ, ਪਾਨ ਮਸਾਲਾ ਅਤੇ ਨਸ਼ੀਲੇ ਪਦਾਰਥ-ਬਾਰ ਹੋਟਲਾਂ/ਰੈਸਟੋਰੈਂਟਾਂ ’ਚ ਵੇਚਣ/ਸਰਵ ਕਰਨ ’ਤੇ ਪਾਬੰਦੀ
DC Barnala

ਜ਼ਿਲਾ ਮੈਜਿਸਟਰੇਟ ਨੇ ਹੁਕਮਾਂ ਵਿਚ ਕਿਹਾ ਕਿ ਇਹ ਤੰਬਾਕੂ ਪਦਾਰਥ ਲੋਕਾਂ ਦੀ ਸਿਹਤ ਵਾਸਤੇ ਹਾਨੀਕਾਰਕ ਹੁੰਦੇ ਹਨ ਅਤੇ ਕਈ ਤਰਾਂ ਦੀਆਂ ਘਾਤਕ ਬਿਮਾਰੀਆਂ ਦਾ ਕਾਰਨ ਬਣਦੇ ਹਨ ਜਿਸ ਕਰਕੇ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨਾਂ ਇਹ ਵੀ ਕਿਹਾ ਕਿ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਸੀਨੀਅਰ ਕਪਤਾਨ ਪੁਲਿਸ, ਸਿਵਲ ਸਰਜਨ ਅਤੇ ਜ਼ਿਲਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਜ਼ਿੰਮੇਵਾਰ ਹੋਣਗੇ।

ਇਹ ਹੁਕਮ ਮਿਤੀ 25 ਫਰਵਰੀ 2020 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ਼ ਸਖ਼ਤ ਕਾਨੰੂਨੀ ਕਾਰਵਾਈ ਕੀਤੀ ਜਾਵੇਗੀ