ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚਾਂਦੀ ਦਾ ਚੌਰ ਸਾਹਿਬ ਪ੍ਰਬੰਧਕਾਂ ਨੂੰ ਭੇਂਟ ਅੰਤਿ੍ਰੰਗ ਕਮੇਟੀ ਮੈਂਬਰਾਂ ਤੇ ਪ੍ਰਬੰਧਕਾਂ ਨੇ ਸਨੇਹਦੀਪ ਸਿੰਘ ਨੂੰ ਕੀਤਾ ਸਨਮਾਨਤ

190

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚਾਂਦੀ ਦਾ ਚੌਰ ਸਾਹਿਬ ਪ੍ਰਬੰਧਕਾਂ ਨੂੰ ਭੇਂਟ ਅੰਤਿ੍ਰੰਗ ਕਮੇਟੀ ਮੈਂਬਰਾਂ ਤੇ ਪ੍ਰਬੰਧਕਾਂ ਨੇ ਸਨੇਹਦੀਪ ਸਿੰਘ ਨੂੰ ਕੀਤਾ ਸਨਮਾਨਤ

ਪਟਿਆਲਾ 2 ਜੁਲਾਈ,2023 ()
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅੱਜ ਗੁਰੂ ਘਰ ਪ੍ਰਤੀ ਆਸਥਾ ਰਹਿਣ ਵਾਲੇ ਪਰਿਵਾਰ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਨੂੰ ਚਾਂਦੀ ਦਾ ਚੌਰ ਸਾਹਿਬ ਭੇਂਟ ਕੀਤਾ ਗਿਆ।

ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਪਟਿਆਲਾ ਦੇ ਰਹਿਣ ਵਾਲੇ ਸਨੇਹਦੀਪ ਸਿੰਘ ਨੇ ਸ਼ਰਧਾ ਅਨੁਸਾਰ ਚਾਂਦੀ ਦਾ ਚੌਰ ਸਾਹਿਬ ਗੁਰੂ ਘਰ ਲਈ ਭੇਂਟ ਕੀਤਾ। ਇਸ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਚਾਂਦੀ ਦਾ ਚੌਰ ਸਾਹਿਬ ਪਟਿਆਲਾ ਨਿਵਾਸੀ ਸਨੇਹਦੀਪ ਸਿੰਘ ਨੇ ਆਪਣੇ ਮਾਤਾ ਪਿਤਾ ਪਰਮਜੀਤ ਸਿੰਘ ਅਤੇ ਪ੍ਰਵੀਨ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰੂ ਦਰਬਾਰ ਲਈ ਚਾਂਦੀ ਦਾ ਚੌਰ ਸਾਹਿਬ ਭੇਂਟ ਕੀਤਾ।

ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਨੇ ਸਨੇਹਦੀਪ ਸਿੰਘ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਤ ਵੀ ਕੀਤਾ। ਗੱਲਬਾਤ ਕਰਦਿਆਂ ਸਨੇਹਦੀਪ ਸਿੰਘ ਨੇ ਕਿਹਾ ਕਿ ਸਮੁੱਚਾ ਪਰਿਵਾਰ ਗੁਰੂ ਸਾਹਿਬ ਦੇ ਪਾਵਨ ਅਸਥਾਨ ਵਿਖੇ ਸੱਚੀ ਸ਼ਰਧਾ ਤੇ ਆਸਥਾ ਰੱਖਦਾ ਹੈ ਅਤੇ ਮਾਪਿਆਂ ਦੀ ਨਿੱਘੀ ਯਾਦ ਵਿਚ ਇਹ ਚਾਂਦੀ ਦਾ ਚੌਰ ਸਾਹਿਬ ਭੇਂਟ ਕੀਤਾ ਜਾ ਰਿਹਾ ਹੈ।

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚਾਂਦੀ ਦਾ ਚੌਰ ਸਾਹਿਬ ਪ੍ਰਬੰਧਕਾਂ ਨੂੰ ਭੇਂਟ
ਅੰਤਿ੍ਰੰਗ ਕਮੇਟੀ ਮੈਂਬਰਾਂ ਤੇ ਪ੍ਰਬੰਧਕਾਂ ਨੇ ਸਨੇਹਦੀਪ ਸਿੰਘ ਨੂੰ ਕੀਤਾ ਸਨਮਾਨਤ

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਭਾਗ ਸਿੰਘ, ਜਰਨੈਲ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ ਆਦਿ ਵੀ ਹਾਜ਼ਰ ਸਨ।