ਡਾ.ਦਲਜੀਤ ਸਿੰਘ ਚੀਮਾ ਵੱਲੋਂ ਰੂਪਨਗਰ ਸ਼ਹਿਰ ਦੇ ਹੜ੍ਹ ਪ੍ਰਭਾਿਵਤ ਇਲਾਕਿਆਂ ਦਾ ਦੌਰਾ

250

ਡਾ.ਦਲਜੀਤ ਸਿੰਘ ਚੀਮਾ ਵੱਲੋਂ  ਰੂਪਨਗਰ ਸ਼ਹਿਰ ਦੇ ਹੜ੍ਹ ਪ੍ਰਭਾਿਵਤ ਇਲਾਕਿਆਂ ਦਾ ਦੌਰਾ

ਬਹਾਦਰਜੀਤ ਸਿੰਘ /  ਰੂਪਨਗਰ, 11 ਜੁਲਾਈ 2023

ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਰੂਪਨਗਰ ਤੋਂ ਸਾਬਕਾ ਵਿਧਾਇਕ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਅੱਜ ਰੂਪਨਗਰ ਸ਼ਹਿਰ ਦੇ ਹੜ੍ਹ ਪ੍ਰਭਾਿਵਤ ਇਲਾਕਿਆਂ ਦਾ ਦੌਰਾ ਕੀਤਾ ਗਿਆ।     ਇਸ ਮੌਕੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰੂਪਨਗਰ ਜ਼ਿਲ੍ਹੇ ਵਿੱਚ ਬਹੁਤ ਸਾਰੇ ਚੋਅ ਪੈਂਦੇ ਹਨ। ਅਤੇ ਬਰਸਾਤ ਤੋਂ ਪਹਿਲਾਂ ਇਹਨਾਂ ਦੀ ਸਫਾਈ ਹੋਣੀ ਬਹੁਤ ਜ਼ਰੂਰੀ ਹੁੰਦੀ ਹੈ। ਪਰ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੇ ਖ਼ਤਰੇ ਨੂੰ ਦੇਖਦਿਆਂ ਨਾ ਤਾਂ ਪਹਿਲਾਂ ਕੋਈ ਮੀਟਿੰਗ ਕੀਤੀ ਗਈ ਹੈ ਨਾ ਹੀ ਕੋਈ ਫੰੰਡ ਜਾਰੀ ਕੀਤੇ ਗਏ ਜਿਸ ਕਾਰਨ ਚੋਆਂ ਅਤੇ ਡਰੇਨਾਂ ਦੀ ਸਫਾਈ ਨਹੀਂ ਹੋ ਸਕੀ। ਜਿਸ ਦਾ ਖ਼ਾਮਿਆਜ਼ਾ ਜ਼ਿਲ੍ਹਾ ਰੋਪੜ ਅਤੇ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪਿਆ। ਉਹਨਾਂ ਕਿਹਾ ਕਿ ਰੋਪੜ ਸ਼ਹਿਰ ਵਿੱਚ ਨਗਰ ਕੌਂਸਲ ਦਾ ਵੀ ਮੰਦਾ ਹੀ ਹਾਲ ਹੈ ਅਤੇ ਬਰਸਾਤ ਤੋਂ ਪਹਿਲਾਂ ਨਗਰ ਕੌਂਸਲ ਨੂੰ ਨਾਲਿਆਂ ਅਤੇ ਸੀਵਰੇਜ ਦੀ ਪੂਰੀ ਸਫ਼ਾਈ ਕਰਵਾਉਣੀ ਚਾਹੀਦੀ ਸੀ ਜਿਸ ਵਿੱਚ ਉਹ ਅਸਫਲ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕੇ ਛੇਤੀ ਤੋਂ ਛੇਤੀ ਲੋਕਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਜਾਰੀ ਕੀਤਾ ਜਾਵੇ।। ਡਾਕਟਰ ਚੀਮਾ ਨੇ ਸ਼ਹਿਰ ਦੇ ਸਭ ਤੋਂ ਵੱਧ ਪੀੜਤ ਇਲਾਕੇ ਬਸੰਤ ਨਗਰ ਦਾ ਦੌਰਾ ਕੀਤਾ ਜਿਸ ਦੌਰਾਨ ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਰੱਜ ਕੇ ਕੋਸਿਆ।

ਡਾ.ਦਲਜੀਤ ਸਿੰਘ ਚੀਮਾ ਵੱਲੋਂ  ਰੂਪਨਗਰ ਸ਼ਹਿਰ ਦੇ ਹੜ੍ਹ ਪ੍ਰਭਾਿਵਤ ਇਲਾਕਿਆਂ ਦਾ ਦੌਰਾ

ਇਸ ਮੌਕੇ  ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਉਹ ਪੰਜਾਬ ਦੇ ਮੁੱਖ ਮੰਤਰੀ ਦੇ ਇਸ ਬਿਆਨ ਤੋਂ ਹੈਰਾਨ ਹਨ ਕਿ ਉਨ੍ਹਾਂ ਨੂੰ ਕੇਂਦਰ ਦਾ ਕੋਈ ਪੈਸਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲ ਵੀ ਰਾਜਾਂ ਦਾ ਹੀ ਪੈਸਾ ਹੁੰਦਾ ਹੈ। ਪੰਜਾਬ ਸਰਕਾਰ ਦੀ ਆਮਦਨ ਵਿੱਚੋਂ ਵੀ ਇੱਕ ਵੱਡਾ ਹਿੱਸਾ ਕੇਂਦਰ ਸਰਕਾਰ ਨੂੰ ਜਾਂਦਾ ਹੈ ਉਸ ਵਿਚੋਂ ਲੋਕਾਂ ਦੇ ਭਲੇ ਲਈ ਆਪਣਾ ਪੈਸਾ ਮੰਗਣ ਸਮੇਂ ਆਪਣੇ ਰਾਜਨੀਤਿਕ ਵਖਰੇਵੇਂ ਨਹੀਂ ਦਿਖਾਉਣੇ ਚਾਹੀਦੇ। ਉਹਨਾਂ ਕਿਹਾ ਕਿ ਕੇਂਦਰ ਵਿੱਚ ਕਿਸੇ ਵੀ ਪਾਰਟੀ ਦੀ ਸਰਕਾਰ ਹੋਵੇ। ਰਾਜ ਦੇ ਮੁੱਖ ਮੰਤਰੀ ਦੀ ਡਿਊਟੀ ਹੁੰਦੀ ਹੈ ਕਿ ਉਸ ਤੋਂ ਫੰਡ ਲੈ ਕੇ ਆਵੇ ਜਿਸ ਨਾਲ ਰਾਜ ਦੀ ਤਰੱਕੀ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਬਿਪਤਾ ਦੇ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਟੀਮ ਲੋਕਾਂ ਨਾਲ ਖੜੀ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਸਾਹਿਬਾਨ ਨੂੰ ਹਦਾਇਤ ਕਰ ਦਿੱਤੀ ਹੈ ਕਿ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਲੰਗਰ ਅਤੇ ਰਿਹਾਇਸ਼ ਦੇ ਪ੍ਰਬੰਧ ਕੀਤੇ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਜਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੈਣੀ, ਚੋਧਰੀ ਵੇਦ ਪ੍ਰਕਾਸ਼, ਮਨਜਿੰਦਰ ਸਿੰਘ ਧਨੌਆ, ਸੁਰਜੀਤ ਸਿੰਘ ਸੈਣੀ, ਬਲਜਿੰਦਰ ਸਿੰਘ ਮਿੱਠੂ, ਦਲਜੀਤ ਸਿੰਘ ਭੁੱਟੋ, ਸਵਰਨ ਸਿੰਘ ਬੋਬੀ ਬਹਾਦਰਪੁਰ ਅਤੇ ਜੱਥੇਦਾਰ ਹਰਜੀਤ ਸਿੰਘ ਹਵੇਲੀ ਵਿਸ਼ੇਸ਼ ਤੌਰ ਤੇ ਹਾਜਰ ਸਨ