ਡਾ. ਸੁਰਜੀਤ ਸਿੰਘ ਵਾਲੀਆ ਨੇ ਸੰਭਾਲਿਆ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਦਾ ਅਹੁਦਾ

216

ਡਾ. ਸੁਰਜੀਤ ਸਿੰਘ ਵਾਲੀਆ ਨੇ ਸੰਭਾਲਿਆ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਦਾ ਅਹੁਦਾ

ਪਟਿਆਲਾ / 9 ਮਾਰਚ

ਖੇਤੀਬਾੜੀ ਵਿਭਾਗ ਪਟਿਆਲਾ ਵਿਖੇ ਡਾ. ਸੁਰਜੀਤ ਸਿੰਘ ਵਾਲੀਆ ਨੇ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਜਿਲ੍ਹਾ ਪਟਿਆਲਾ ਦਾ ਆਹੁਦਾ ਸੰਭਾਲਿਆ। ਜਿਕਰਯੋਗ ਹੈ ਕਿ ਡਾ. ਸੁਰਜੀਤ ਸਿੰਘ ਵਾਲੀਆ ਇਸ ਤੋਂ ਪਹਿਲਾਂ ਬਲਾਕ ਖੇਤੀਬਾੜੀ ਅਫ਼ਸਰ ਘਨੌਰ ਵਿਖੇ ਪਿਛਲੇ 7 ਸਾਲਾਂ ਤੋਂ ਕਿਸਾਨ ਹਿੱਤ ਵਿੱਚ ਸੇਵਾਵਾਂ ਨਿਭਾ ਚੁੱਕੇ ਹਨ। ਇਸ ਮੌਕੇ ਜਿਲ੍ਹੇ ਦੇ ਸਮੂਹ ਬਲਾਕ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ ਅਫ਼ਸਰ, ਖੇਤੀਬਾੜੀ ਉਪ-ਨਿਰੀਖਕ,ਅਮਲਾ ਸਾਖਾ, ਅੰਕੜਾ ਸਾਖਾ, ਇੰਜੀਨੀਅਰ ਸਾਖਾ ਅਤੇ ਆਤਮਾ ਦੇ ਸਟਾਫ ਵੱਲੋਂ ਉਹਨਾਂ ਨੂੰ ਜੀ ਆਇਆ ਆਖਿਆ ਗਿਆ।

ਡਾ. ਸੁਰਜੀਤ ਸਿੰਘ ਵਾਲੀਆ ਨੇ ਸੰਭਾਲਿਆ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਦਾ ਅਹੁਦਾ

ਡਾ. ਸੁਰਜੀਤ ਸਿੰਘ ਵਾਲੀਆ ਨੇ ਸਮੂਹ ਸਟਾਫ ਨੂੰ ਇਸ ਮੌਕੇ ਫਸ਼ਲੀ ਵਿਭਿੰਨਤਾ ਅਤੇ ਪਾਣੀ ਦੇ ਡਿਗਦੇ ਪੱਧਰ ਅਤੇ ਪਰਾਲੀ ਦੀ ਸੰਭਾਲ ਸਬੰਧੀ ਯੋਗਦਾਨ ਪਾਉਣ ਲਈ ਆਖਿਆ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵੱਧ ਤੋਂ ਵੱਧ ਵਾਧਾ ਕੀਤਾ ਜਾ ਸਕੇ।