ਡਿਪਟੀ ਡਾਇਰੈਕਟਰ ਸਿੱਖਿਆ ਵਿਭਾਗ (ਕਾ.), ਪੰਜਾਬ ਵੱਲੋਂ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਦਾ ਦੌਰਾ ਕੀਤਾ ਗਿਆ

403

ਡਿਪਟੀ ਡਾਇਰੈਕਟਰ ਸਿੱਖਿਆ ਵਿਭਾਗ (ਕਾ.), ਪੰਜਾਬ ਵੱਲੋਂ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਦਾ ਦੌਰਾ  ਕੀਤਾ ਗਿਆ

ਪਟਿਆਲਾ /ਨਵੰਬਰ 5, 2022

ਮਿਤੀ ਨਵੰਬਰ 3,2022 ਨੂੰ ਡਿਪਟੀ ਡਾਇਰੈਕਟਰ, ਡਾ. ਅਸ਼ਵਨੀ ਕੁਮਾਰ ਭੱਲਾ, ਸਿੱਖਿਆ ਵਿਭਾਗ (ਕਾ.), ਪੰਜਾਬ, ਐਸ.ਏ.ਐਸ. ਨਗਰ ਵੱਲੋਂ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਾਲਜ ਵਿਚ ਲਾਇਬ੍ਰੇਰੀ ਅਵੇਅਰਨੈਸ ਵੀਕ ਅਧੀਨ ਪੁਸਤਕ ਪ੍ਰਦਰਸ਼ਨੀ ਦੀ ਵਿਜ਼ਟ ਕਰਦੇ ਹੋਏ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਪ੍ਰਤੀ ਰੁਚੀ ਵਿਖਾਉਣ ਲਈ ਪ੍ਰੇਰਿਤ ਕੀਤਾ।

ਡਿਪਟੀ ਡਾਇਰੈਕਟਰ ਸਿੱਖਿਆ ਵਿਭਾਗ (ਕਾ.), ਪੰਜਾਬ ਵੱਲੋਂ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਦਾ ਦੌਰਾ  ਕੀਤਾ ਗਿਆ

ਇਸਦੇ ਨਾਲ ਹੀ ਉਨ੍ਹਾਂ ਨੇ ਪ੍ਰਿੰਸੀਪਲ ਦਫ਼ਤਰ ਵਿਚ ਸਟਾਫ਼ ਨਾਲ IQAC ਸੈਲ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਉਪਰੰਤ NAAC ਸਬੰਧੀ ਚਾਨਣਾ ਪਾਇਆ। ਉਨ੍ਹਾਂ ਨੇ ਵਿੱਦਿਆ ਦੇ ਖੇਤਰ ਵਿਚ ਕਾਲਜ ਵੱਲੋਂ ਮਾਰੀਆਂ ਮੱਲਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਉੱਚ ਵਿਦਿਆ ਹਾਸਲ ਕਰਕੇ ਸਵੈ—ਰੁਜ਼ਗਾਰ ਹਾਸਲ ਕਰਨ ਲਈ ਪ੍ਰੇਰਿਆ।