ਨਾਗਰਾ ਵੱਲੋਂ ਸਕੂਲ ਪ੍ਰਬੰਧਕਾਂ ਤੇ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਸਕੂਲੀ ਵਾਹਨਾਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਰੱਖਣ ਦੀ ਅਪੀਲ

191

ਨਾਗਰਾ ਵੱਲੋਂ ਸਕੂਲ ਪ੍ਰਬੰਧਕਾਂ ਤੇ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਸਕੂਲੀ ਵਾਹਨਾਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਰੱਖਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ, 17 ਫਰਵਰੀ :
ਬੀਤੇ ਦਿਨੀਂ ਹੋਈ ਇੱਕ ਮੰਦਭਾਗੀ ਦੁਰਘਟਨਾਂ ‘ਤੇ ਗਹਿਰੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਜ਼ਿਲ੍ਹੇ ਦੇ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਸਕੂਲੀ ਬੱਸਾਂ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਮਾਣਯੋਗ ਕੋਰਟ ਵੱਲੋਂ ਤੈਅ ਕੀਤੇ ਯੰਤਰ ਲਗਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਕੋਈ ਅਜਿਹੀ ਮੰਦਭਾਗੀ ਘਟਨਾ ਨਾ ਵਾਪਰ ਸਕੇ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਬੱਚਿਆਂ ਨੂੰ ਸਕੂਲਾਂ ਵਿੱਚ ਲਿਆਉਣ ਤੇ ਘਰ ਛੱਡਣ ਵਾਲੀਆਂ ਸਕੂਲੀ ਬੱਸਾਂ ਵਿੱਚ ਫਾਇਰ ਸੇਫਟੀ ਯੰਤਰ ਰੱਖਣ ਅਤੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕੀਤ ਜਾਵੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਨੇ ਜਿਥੇ ਮਨੁੱਖੀ ਹਿਰਦਿਆਂ ਨੂੰ ਹਲੂਣ ਕੇ ਰੱਖ ਦਿੱਤਾ ਹੈ ਉਥੇ ਹੀ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਕਿਸੇ ਸਕੂਲ ਪ੍ਰਬੰਧਕ ਵੱਲੋਂ ਕੀਤੀ ਗਈ ਛੋਟੀ ਜਿਹੀ ਗਲਤੀ ਵੀ ਬਹੁਤ ਵੱਡੀ ਬਣ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਵੈਨ ਵਿੱਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨੂੰ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਹੈ ਪ੍ਰੰਤੂ ਜਿਹੜੇ ਮਾਪਿਆਂ ਦੇ ਬੱਚੇ ਇਸ ਦੁਨੀਆਂ ਵਿੱਚ ਨਹੀਂ ਰਹੇ ਉਨ੍ਹਾਂ ਦਾ ਦਰਦ ਵੰਡਾਉਣਾ ਭਾਵੇਂ ਸੌਖੀ ਗੱਲ ਨਹੀਂ ਪ੍ਰੰਤੂ ਫਿਰ ਵੀ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਪਰਿਵਾਰਾਂ ਦੇ ਨਾਲ ਖੜੀ ਹੈ।

ਨਾਗਰਾ ਵੱਲੋਂ ਸਕੂਲ ਪ੍ਰਬੰਧਕਾਂ ਤੇ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਸਕੂਲੀ ਵਾਹਨਾਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਰੱਖਣ ਦੀ ਅਪੀਲ
ਨਾਗਰਾ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਵੀ ਅਪੀਲ ਕੀਤੀ ਹੈ ਕਿ ਸਕੂਲੀ ਬੱਸਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਸਕੂਲੀ ਬੱਸਾਂ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਪ੍ਰਸ਼ਾਸ਼ਨ ਨੂੰ ਕਿਹਾ ਕਿ ਪ੍ਰਾਈਵੇਟ ਟਰਾਂਸਪੋਰਟਰ ਜਿਵੇਂ ਕਿ ਬੱਸਾਂ ਤੇ ਆਟੋ ਰਿਕਸ਼ਾ ਆਦਿ ਦੇ ਮਾਲਕਾਂ ਨੂੰ ਆਪਣੇ ਵਾਹਨਾਂ ਵਿੱਚ ਫਾਇਰ ਸੇਫਟੀ ਯੰਤਰ ਰੱਖਣ ਨੂੰ ਯਕੀਨੀ ਬਣਾਉਣ ਲਈ ਪ੍ਰੇਰਤ ਕੀਤਾ ਜਾਵੇ ਤਾਂ ਜੋ ਕਿਸੇ ਗਲਤੀ ਨਾਲ ਕੋਈ ਅਨਮੋਲ ਮਨੁੱਖੀ ਜਾਨ ਅਜਾਈਂ ਨਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਸਕੂਲ ਪ੍ਰਬੰਧਕ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਕਿਸਮ ਦਾ ਸਮਝੌਤਾ ਕਰਦੇ ਪਾਏ ਜਾਣ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ।