ਪਟਿਆਲਾ ਜਿਲੇ ਵਿਚ ਚਾਰ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

229

ਪਟਿਆਲਾ ਜਿਲੇ ਵਿਚ ਚਾਰ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ 9 ਜੂਨ  (          )

ਜਿਲੇ ਵਿਚ ਚਾਰ ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿੱਨੀ ਕੋਵਿਡ ਜਾਂਚ ਲਈ ਭੇਜੇ 673 ਸੈਂਪਲਾ ਵਿਚੋ 18 ਸੈਂਪਲਾ ਦੀ ਪ੍ਰਾਪਤ ਹੋਈ ਰਿਪੋਰਟ ਵਿਚੋ 14 ਨੈਗੇਟਿਵ ਅਤੇ ਚਾਰ ਕੋਵਿਡ ਪੋਜਟਿਵ ਪਾਏ ਗਏ ਹਨ। ਬਾਕੀ ਸੈਂਂਪਲਾ ਦੀ ਰਿਪੋਰਟ ਦੇਰ ਰਾਤ ਆਵੇਗੀ।ਪੋਜਟਿਵ ਕੇਸਾਂ ਬਾਰੇ ਜਾਣਕਾਰੀ ਦਿੰਦੇ ਉਹਨਾਂ ਦੱਸਿਆਂ ਕਿ ਪਟਿਆਲਾ ਦੇ ਪੁਰਾਨਾ ਬਿਸ਼ਨ ਨਗਰ ਏਰੀਏ ਵਿਚ ਰਹਿਣ ਵਾਲੇ ਇਕੋ ਪਰਿਵਾਰ ਦੇ ਦੋ ਜੀਅ 16 ਸਾਲਾ ਲੜਕਾ ਅਤੇ 37 ਸਾਲਾ ਵਿਅਕਤੀ ਜੋ ਕਿ ਪਿਛਲੇ ਦਿਨੀ ਸਹਾਰਨਪੁਰ ਤੋਂ ਵਾਪਸ ਆਏ ਸਨ ਅਤੇ ਏ.ਐਨ.ਐਮ.ਦਵਾਰਾ ਸਰਵੇ ਦੋਰਾਣ ਇਹਨਾਂ ਦੀ ਬਾਹਰੀ ਰਾਜ ਤੋਂ ਆਉਣ ਦੀ ਪਛਾਣ ਹੋਈ ਸੀ।

ਬਾਹਰੀ ਰਾਜ ਤੋਂ ਆਉਣ ਕਾਰਣ ਉਹਨਾਂ ਦੇ ਕਰੋਨਾ ਜਾਂਚ ਸਬੰਧੀ ਸੈਂਪਲ ਲਏ ਗਏ, ਜੋ ਕਿ ਕੋਵਿਡ ਪੋਜਟਿਵ ਪਾਏ ਗਏ ਹਨ।ਇਸੇ ਤਰਾ ਪਟਿਆਲਾ ਦੇ ਪਾਠਕ ਵਿਹਾਰ ਵਿਚ ਰਹਿਣ ਵਾਲੇ 42 ਸਾਲਾ ਪਿਤਾ ਅਤੇ 6 ਸਾਲਾ ਪੱਤਰੀ ਜੋ ਕਿ ਇਕੋ ਪਰਿਵਾਰ ਦੇ ਛੇ ਮੈਂਬਰ ਬੀਤੇ ਦਿਨੀ ਯੀ.ਪੀ.ਤਂੋ ਆਏ ਸਨ ਅਤੇ  ਬਾਹਰੀ ਰਾਜ ਤੋਂ ਆਉਣ ਕਾਰਣ ਇਹਨਾਂ ਦੇ ਕੋਵਿਡ ਜਾਂਚ ਸਬੰਧੀ ਸੈਂਪਲ ਲਏ ਗਏ ਸਨ। ਜਿਹਨਾਂ ਵਿਚੋ ਚਾਰ ਦੀ ਕੋਵਿਡ ਜਾਂਚ ਨੈਗੇਟਿਵ ਪਾਈ ਗਈ ਹੈ ਅਤੇ ਦੋ ਪੋਜਟਿਵ ਹਨ।ਉਹਨਾਂ ਦੱੱਸਿਆਂ ਕਿ ਪੋਜਟਿਵ ਆਏ ਇਹਨਾਂ ਵਿਅਕਤੀਆਂ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਪੋਜਟਿਵ ਆਏ ਕੇਸਾਂ ਦੇ ਘਰਾਂ ਅਤੇ ਆਲੇ ਦੁਆਲੇ ਦੇ ਘਰਾਂ ਵਿਚ ਸੋਡੀਅਮ ਹਾਈਪੋਕਲੋਰਾਈਡ ਦਾ ਸਪਰੇਅ ਵੀ ਕਰਵਾਇਆ ਜਾ ਰਿਹਾ ਹੈ।ਜਲਦ ਹੀ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਉਹਨਾਂ ਦੇ ਵੀ ਕੋਵਿਡ ਜਾਂਚ ਸਬੰਧੀ ਸੈਂਪਲ ਲਏ ਜਾਣਗੇ।ਡਾ. ਮਲਹੋਤਰਾ ਨੇਂ ਦੱਸਿਆਂ ਕਿ ਬੀਤੇ ਦਿਨੀ ਖਡੋਲੀ ਪਿੰਡ ਵਿਚ ਪੋਜਟਿਵ ਆਏ ਕੇਸ ਦੇ ਘਰ ਅਤੇ ਆਲੇ ਦੁਆਲੇ ਦੇ ਘਰਾਂ ਵਿਚ ਸਿਹਤ ਟੀਮਾਂ ਵੱਲੋ ਸੋਡੀਅਮ ਹਾਈਪੋਕਲੋਰਾਈਡ ਦਾ ਸਪਰੇਅ ਵੀ ਕੀਤਾ ਗਿਆ ਅਤੇ ਪਿੰਡ ਦਾ ਸਰਵੇ ਵੀ ਕੀਤਾ।

ਪਟਿਆਲਾ ਜਿਲੇ ਵਿਚ ਚਾਰ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
Covid 19

ਡਾ. ਮਲਹੋਤਰਾ ਨੇਂ ਦੱਸਿਆਂ ਕਿ ਅੱਜ ਵੀ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 626 ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਪੁਲਿਸ ਮੁਲਾਜਮ  ਆਦਿ  ਦੇ ਲਏ ਗਏ ਸੈਂਪਲ ਸ਼ਾਮਲ ਹਨ।ਜਿਹਨਾਂ ਦੀ ਰਿਪੋਰਟ ਕੱਲ ਨੂੰ ਆਵੇਗੀ।

ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9416 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ 147 ਕੋਵਿਡ ਪੋਜਟਿਵ,8004 ਨੈਗਟਿਵ ਅਤੇ  1255 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪੌਜਟਿਵ ਕੇਸਾਂ ਵਿੱਚੋਂ ਤਿੰਨ ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ, 116 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 28 ਹੈ ।