ਪਟਿਆਲਾ ਜਿਲੇ ਵਿਚ ਚਾਰ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

232

ਪਟਿਆਲਾ ਜਿਲੇ ਵਿਚ ਚਾਰ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ 14 ਜੂਨ  (       )

ਜਿਲੇ ਵਿਚ ਚਾਰ ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿੱਨੀ ਕੋਵਿਡ ਜਾਂਚ ਲਈ ਪੈਡਿੰਗ 1574 ਸੈਂਪਲਾ ਵਿਚੋ 792 ਸੈਂਪਲਾ ਦੀ ਪ੍ਰਾਪਤ ਹੋਈ ਰਿਪੋਰਟਾਂ ਵਿਚੋ 788 ਨੈਗੇਟਿਵ ਅਤੇ ਚਾਰ ਕੋਵਿਡ ਪੋਜਟਿਵ ਪਾਏ ਗਏ ਹਨ ਜੋ ਕਿ ਦੇਰ ਰਾਤ ਰਿਪੋਰਟ ਹੋਏ ਸਨ।ਬਾਕੀ ਸੈਂਂਪਲਾ ਦੀ ਆਉਣੀ ਬਾਕੀ ਹੈ।ਪੋਜਟਿਵ ਕੇਸਾਂ ਬਾਰੇ ਜਾਣਕਾਰੀ ਦਿੰਦੇ ਡਾ.ਮਲਹੋਤਰਾ ਨੇਂ ਦੱਸਿਆਂ ਕਿ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੀ ਬੀਤੇ ਦਿਨੀ ਕੋਵਿਡ ਪੋਜਟਿਵ ਆਈ ਸਟਾਫ ਨਰਸ ਦੇ ਸੰਪਰਕ ਵਿਚ ਆਈ ਸਿੱਧੁ ਕਲੋਨੀ ਦੀ ਰਹਿਣ ਵਾਲੀ 50 ਸਾਲਾ ਸਟਾਫ ਨਰਸ ਜੋ ਕਿ ਰਜਿੰਦਰਾ ਹਸਪਤਾਲ ਵਿਚ ਇੰਚਾਰਜ ਨਰਸਿੰਗ ਟਿਉਟਰ ਐਮਰਜੈਂਸੀ ਮੈਡੀਸਨ ਵਾਰਡ ਪੋਸਟਡ ਹੈ ਦੀ ਵੀ ਕਰੋਨਾ ਜਾਂਚ ਪੋਜਟਿਵ ਪਾਈ ਗਈ ਹੈ।ਡੀ.ਐਮ.ਡਬਲਿਉ ਦਾ ਰਹਿਣ ਵਾਲਾ 40 ਸਾਲ ਨੋਜਵਾਨ ਜੋਕਿ ਦਿੱਲੀ ਤੋਂ ਵਾਪਸ ਪਰਤਿਆਂ ਸੀ ਅਤੇ ਰਾਜਪੁਰਾ ਦੀ ਰਹਿਣ ਵਾਲੀ 4 ਸਾਲਾ ਲੜਕੀ ਜੋ ਕਿ ਝਾਂਸੀ ਤੋਂ ਵਾਪਸ ਪਰਤੀ ਸੀ, ਦੇ ਵੀ ਕਰੋਨਾ ਜਾਂਚ ਲਈ ਲਏ ਗਏ ਨਮੁਨੇ ਕੋਵਿਡ ਪੋਜਟਿਵ ਪਾਏ ਗਏ ਹਨ। ਇਸੇ ਤਰਾਂ ਸਮਾਣਾ ਦੀ ਮਲਕਾਣਾ ਪੱਤੀ ਦਾ ਰਹਿਣ ਵਾਲਾ 60 ਸਾਲਾ ਬਜੁਰਗ ਜੋ ਕਿ ਸਿਵਲ ਹਸਪਤਾਲ ਸਮਾਣਾ ਦੇ ਓਟ ਕਲੀਨਿਕ ਵਿਚ ਆਪਣੀ ਦਵਾਈ ਲ਼ੇਣ ਆਇਆਂ ਸੀ, ਦਾ ਵੀ ਕੋਵਿਡ ਜਾਂਚ ਸਬੰਧੀ ਲਿਆ ਸੈਂਪਲ ਕੋਵਿਡ ਪੋਜਟਿਵ ਪਾਇਆਂ ਗਿਆ ਹੈ।ਡਾ. ਮਲਹੋਤਰਾਂ ਨੇਂ ਦੱਸਿਆਂ ਕਿ ਪੋਜਟਿਵ ਆਏ ਇਹਨਾਂ ਵਿਅਕਤੀਆਂ ਨੂੰ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾ ਦਿੱਤਾ ਗਿਆ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਨੇੜੇ ਦੇ ਸੰਪਰਕ ਵਿਚ ਆਉਣ ਵਾਲਿਆਂ ਦੇ ਕੋਵਿਡ ਜਾਂਚ ਸਬੰਧੀ ਸੈਂਪਲ ਲਏ ਜਾ ਰਹੇ ਹਨ।

ਉਹਨਾਂ ਦੱਸਿਆਂ ਕਿ ਮਿਸ਼ਨ ਫਤਿਹ ਤਹਿਤ ਨਾਭਾ ਦਾ ਰਹਿਣ ਵਾਲਾ ਇੱਕ ਵਿਅਕਤੀ ਨੂੰ ਕਰੋਨਾ ਤੋਂ ਠੀਕ ਹੋਣ ਤੇਂ ਗਾਈਡਲਾਈਨ ਅਨੁਸਾਰ ਆਈਸੋਲੇਸ਼ਨ ਵਾਰਡ ਵਿਚੋ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।ਇਸ ਤਰਾਂ ਹੁਣ ਤੱਕ ਕਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 125 ਹੋ ਗਈ ਹੈ।
ਡਾ. ਮਲਹੋਤਰਾ ਨੇ ਕਿਹਾ ਕਿ ਜਿਲੇ ਵਿਚ ਜਿਨੇ ਵੀ ਕੋਵਿਡ ਪੋਜਟਿਵ ਕੇਸ ਰਿਪੋਰਟ ਹੋ ਰਹੇ ਹਨ ਉਹਨਾਂ ਵਿਚ ਜਿਆਦਾਤਰ ਬਾਹਰੀ ਰਾਜਾਂ ਤੋਂ ਆਉਣ ਨਾਲ ਸਬੰਧਤ ਹਨ।ਇਸ ਲਈ ਉਹਨਾਂ ਬਾਹਰੀ ਰਾਜਾਂ,ਵਿਦੇਸ਼ਾ ਤੋਂ ਆ ਰਹੇ ਵਿਅਕਤੀਆਂ, ਹੋਟਲਾ ਅਤੇ ਅਤੇ ਵਪਾਰਕ ਅਦਾਰਿਆਂ ਦੇ ਮਾਲਕਾ ਨੂੰ ਮੁੜ ਅਪੀਲ ਕੀਤੀ ਕਿ ਉਹਨਾਂ ਦੇ ਵਪਾਰਕ ਅਦਾਰੇ ਵਿਚ ਜਿੰਨੀ ਵੀ ਲੇਬਰ ਬਾਹਰੀ ਰਾਜਾਂ ਤੋਂ ਕੰਮ ਕਾਜ ਲਈ ਆ ਰਹੀ ਹੈ,ਉਹ ਇਸ ਦੀ ਸੂਚਨਾ ਜਿਲਾ ਸਿਹਤ ਵਿਭਾਗ ਨੂੰ ਕੰਟਰੋਲ ਰੂਮ ਨੰਬਰ 0175-5128793 ਜਾਂ 0175-5127793 ਤੇਂ ਜਰੂਰ ਦੇਣ ਤਾਂ ਜੋ ਉਹਨਾਂ ਦੇ ਕੋਵਿਡ ਸਬੰਧੀ ਸੈਂਪਲ ਲਏ ਜਾ ਸਕਣ।ਉਹਨਾਂ ਘਰ ਵਿਚ ਏਕਾਂਤਵਾਸ ਵਿਚ ਰਹਿ ਰਹੇ ਸਾਰੇ ਵਿਅਕਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਰਜਿਸ਼ਟਰਡ ਮੋਬਾਇਲ ਵਿਚ ਕੋਵਾ ਐਪ ਜਰੂਰ ਡਾਉਨ ਲੋਡ ਕਰਨ ਤਾਂ ਜੋ ਉਹ ਸਿਹਤ ਵਿਭਾਗ ਦੀ ਨਿਗਰਾਨੀ ਵਿਚ ਰਹਿਣ ਸਕਣ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋ ਉਹਨਾਂ ਦੀ ਸਮਂੇ ਸਮਂੇ ਜਾਂਚ ਕੀਤੀ ਜਾ ਸਕੇ।

ਪਟਿਆਲਾ ਜਿਲੇ ਵਿਚ ਚਾਰ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
Covid 19

ਡਾ. ਮਲਹੋਤਰਾ ਨੇਂ ਦੱਸਿਆਂ ਕਿ ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 391 ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਪੁਲਿਸ ਮੁਲਾਜਮ, ਸੇਨੇਟਰੀ ਵਰਕਰ ਆਦਿ  ਦੇ ਲਏ ਗਏ ਸੈਂਪਲ ਸ਼ਾਮਲ ਹਨ।ਜਿਹਨਾਂ ਦੀ ਰਿਪੋਰਟ ਕੱਲ ਨੂੰ ਆਵੇਗੀ।

ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12692 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ 162 ਕੋਵਿਡ ਪੋਜਟਿਵ,11406 ਨੈਗਟਿਵ ਅਤੇ  1124 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪੌਜਟਿਵ ਕੇਸਾਂ ਵਿੱਚੋਂ ਤਿੰਨ ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ, 125 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 34 ਹੈ ।