ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸ ਦੁਬਾਰਾ ਕੇਸ 50 ਤੋਂ ਵੱਧ ਦਰਜ ਕੀਤੇ ਗਏ; 2 ਦੀ ਹੋਈ ਮੌਤ

215

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸ ਦੁਬਾਰਾ ਕੇਸ 50 ਤੋਂ ਵੱਧ ਦਰਜ ਕੀਤੇ ਗਏ; 2  ਦੀ  ਹੋਈ ਮੌਤ

ਪਟਿਆਲਾ 18 ਅਕਤੂਬਰ  (      )

ਜਿਲੇ ਵਿਚ 52 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 900 ਦੇ ਕਰੀਬ ਰਿਪੋਰਟਾਂ ਵਿਚੋਂ 52 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,452 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 68 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 11,628 ਹੋ ਗਈ ਹੈ।ਅੱਜ ਜਿਲੇ ਵਿਚ 2 ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 365 ਹੋ ਗਈ ਹੈ, 11,628 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 459 ਹੈ। ਉਹਨਾਂ ਦੱਸਿਆ ਕਿ ਹੁਣ ਤੱਕ 93 ਫੀਸਦੀ ਤੋਂ ਜਿਆਦਾ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 52 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 27, ਰਾਜਪੁਰਾ ਤੋਂ 08, ਨਾਭਾ ਤੋਂ 02, ਬਲਾਕ ਭਾਦਸੋਂ ਤੋਂ 05, ਬਲਾਕ ਕੋਲੀ ਤੋਂ 03, ਬਲਾਕ ਕਾਲੋਮਾਜਰਾ ਤੋਂ 02, ਬਲਾਕ ਹਰਪਾਲਪੁਰ ਤੋਂ 02 ਅਤੇ ਬਲਾਕ ਸ਼ੁਤਰਾਣਾ ਤੋਂ 03 ਪੋਜਟਿਵ ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 01 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ 51 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਦੇੇਸੀ ਮਹਿਮਾਨਦਾਰੀ, ਜਗਦੀਸ਼ ਐਨਕਲੇਵ, ਐਸ.ਐਸ.ਟੀ ਕੰਪਲੈਕਸ, ਮਨਜੀਤ ਨਗਰ, ਗੁਰੁ ਨਾਨਕ ਨਗਰ, ਆਫੀਸਰ ਐਨਕਲੇਵ, ਡੀ.ਐਮ.ਡਬਲਿਉ, ਭਾਖੜਾ ਐਨਕਲੇਵ, ਫੁਲਕੀਆਂ ਐਨਕਲੇਵ, ਮਹਾਰਾਜਾ ਐਨਕਲੇਵ, ਉਪਕਾਰ ਨਗਰ, ਚੋਰਾਂ ਰੋਡ, ਆਦਰਸ਼ ਕਲੋਨੀ, ਅਨੰਦ ਨਗਰ ਬੀ, ਬਡੁੰਗਰ, ਬਾਬੂ ਸਿੰਘ ਕਲੋਨੀ, ਰਣਜੀਤ ਨਗਰ, ਰਾਜਪੁਰਾ ਤੋਂ ਡਾਲੀਮਾ ਵਿਹਾਰ, ਸ਼ਾਮ ਨਗਰ, ਕਾਲਕਾ ਰੋਡ, ਨੇੜੇ ਰੇਲਵੇ ਫਾਟਕ, ਫੋਕਲ ਪੁਆਇੰਟ, ਜੱਟਾਂ ਵਾਲਾ ਮੁਹੱਲਾ, ਨਾਭਾ ਦੇ ਦਸ਼ਮੇਸ਼ ਕਲੋਨੀ ਅਤੇ ਨਾਭਾ ਸਿਟੀ ਆਦਿ  ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸ ਦੁਬਾਰਾ ਕੇਸ 50 ਤੋਂ ਵੱਧ ਦਰਜ ਕੀਤੇ ਗਏ; 2  ਦੀ  ਹੋਈ ਮੌਤ
Civil surgeon Patiala

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ 2 ਕੋਵਿਡ ਪੋਜਟਿਵ ਕੇਸਾਂ ਦੀ ਮੋਤ ਹੋ ਗਈ ਹੈ ਜੋ ਕਿ ਦੋਨੋ ਹੀ ਪਟਿਆਲਾ ਸ਼ਹਿਰ ਦੇ ਰਹਿਣ ਵਾਲੇ ਸਨ। ਪਹਿਲਾ ਧੀਰੂ ਨਗਰ ਦੀ ਰਹਿਣ ਵਾਲੀ 44 ਸਾਲਾ ਅੋਰਤ ਜੋੋ ਕਿ ਪੁਰਾਣੀ ਗਾਲ ਬਲੈਡਰ ਦੀ ਬੀਮਾਰੀ ਨਾਲ ਪੀੜਤ ਸੀ ਅਤੇ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਹੋਈ ਸੀ, ਦੁਸਰਾ ਦਰਸ਼ਨਾਂ ਕਲੋਨੀ ਦੀ ਰਹਿਣ ਵਾਲੀ 60 ਸਾਲਾ ਅੋਰਤ ਜੋ ਕਿ ਪੁਰਾਣੀ ਹਾਈਪਰਟੈਂਸ਼ਨ ਦੀ ਮਰੀਜ ਸੀ ਅਤੇ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ।ਦੋਨੋ ਹੀ ਮਰੀਜਾਂ ਦੀ ਹਸਪਤਾਲਾ ਵਿੱਚ ਇਲਾਜ ਦੋਰਾਣ ਮੋਤ ਹੋ ਗਈ।ਜਿਸ ਨਾਲ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਗਿਣਤੀ 365 ਹੋ ਗਈ ਹੈ।

ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 550 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,80,693 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,452 ਕੋਵਿਡ ਪੋਜਟਿਵ,1,67,641 ਨੇਗੇਟਿਵ ਅਤੇ ਲੱਗਭਗ 200 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।