ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਘੱਟ ਕੇਸ ,ਵੱਧ ਮੌਤ ਕੇਸਾਂ ਦੀ ਹੋਈ ਪੁਸ਼ਟੀ

198

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਘੱਟ ਕੇਸ ,ਵੱਧ ਮੌਤ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 23 ਨਵੰਬਰ (           )

ਕੱਲ ਦੇ ਮੁਕਾਬਲੇ,ਜਿਲੇ ਵਿੱਚ 47 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1560 ਦੇ ਕਰੀਬ ਰਿਪੋਰਟਾਂ ਵਿਚੋਂ 47 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 14091 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਜਿਲੇ ਦੇ 75 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 13201 ਹੋ ਗਈ ਹੈ। ਜਿਲੇ ਵਿੱਚ ਚਾਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 418 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 472 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 47 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 29, ਸਮਾਣਾ ਤੋਂ 03, ਨਾਭਾ ਤੋਂ 05, ਰਾਜਪੁਰਾ ਤੋਂ 04, ਬਲਾਕ ਦੁੱਧਣ ਸਾਧਾਂ  ਤੋਂ 01, ਬਲਾਕ ਕੌਲੀ ਤੋਂ 02, ਬਲਾਕ ਕਾਲੋਮਾਜਰਾ ਤੋਂ 02 ਅਤੇ ਬਲਾਕ ਹਰਪਾਲਪੁਰ ਤੋਂ 01 ਕੇਸ ਰਿਪੋਰਟ ਹੋਏ ਹਨ।ਜਿਹਨਾਂ ਵਿਚੋਂ 05 ਪੋਜਟਿਵ ਕੇਸਾਂ ਦੇ ਸੰਪਰਕ ਅਤੇ 45 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਮਾਰਕਲ ਕਲੋਨੀ, ਸਨੋਰੀ ਅੱਡਾ, ਗੂਰੂ ਨਾਨਕ ਨਗਰ, ਅਚਾਰ ਮਾਰਕਿਟ, ਜੁਝਾਰ ਨਗਰ, ਅਮਨ ਵਿਹਾਰ, ਪੰਜਾਬੀ ਬਾਗ,ਨੇੜੇ ਬੁੱਕ ਮਾਰਕਿਟ, ਦਰਸ਼ਨ ਨਗਰ,ਐਸ.ਐਸ.ਟੀ ਨਗਰ, ਤੇਜ ਬਾਗ, ਮਾਲਵਾ ਐਨਕਲੇਵ, ਸੁਖਰਾਮ ਕਲੋਨੀ, ਏਕਤਾ ਕਲੋਂਨੀ, ਅਰਜੁਨ ਨਗਰ, ਤ੍ਰਿਪੜੀ ,ਹਰਿੰਦਰ ਨਗਰ, ਆਰਿਆ ਸਮਾਜ, ਦਸ਼ਮੇਸ਼ ਨਗਰ, ਗੁਰਬਖਸ਼ ਕਲੋਨੀ, ਗਰੀਨ ਪਾਰਕ ਕਲੋਨੀ, ਗਰੇਵਾਲ ਐਵੀਨਿਉ, ਆਫੀਸਰ ਕਲੋਨੀ ,ਪੌ੍ਰਫੈਸਰ ਕਲੋਨੀ, ਅਮਨ ਨਗਰ, ਨਾਭਾ ਤੌਂ ਨਾਭਾ ਸਹਿਰ, ਅਲ਼ੋਹਰਾਂ ਗੇਟ, ਪਾਂਡੁੁਸਰ ਮੁੱਹਲਾ, ਸਮਾਣਾ  ਦੇ ਕੇਸ਼ਵ ਨਗਰ, ਕੇਸ਼ਵ ਕਲੋਨੀ, ਰਾਜਪੁਰਾ ਤੋਂ ਧਰਮਪੁਰਾ ਕਲੋਨੀ, ਐਸ.ਬੀ.ਐਸ ਕਲੋਨੀ, ਗਗਨ ਚੋਂਕ, ਰਾਜਪੁਰਾ ਟਾਉਨ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਘੱਟ ਕੇਸ ,ਵੱਧ ਮੌਤ ਕੇਸਾਂ ਦੀ ਹੋਈ ਪੁਸ਼ਟੀ
Civil surgeon Patiala

ਡਾ. ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਚਾਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋ ਗਈ ਹੈ।ਪਹਿਲਾ ਪਟਿਆਲਾ ਦੇ ਪਿੰਡ ਅਲੀਪੁਰ ਦੀ ਰਹਿਣ ਵਾਲੀ 70 ਸਾਲਾ ਅੋਰਤ ਜੋ ਕਿ ਸ਼ੁਗਰ ਅਤੇ ਹਾਈਪਰਟੈਂਸ਼ਨ ਦੀ ਮਰੀਜ ਸੀ ਅਤੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ।ਦੁਸਰਾ ਪਟਿਆਲਾ ਸ਼ਹਿਰ ਦੇ ਅਜੀਤ ਨਗਰ ਦਾ ਰਹਿਣ ਵਾਲਾ 72 ਸਾਲਾ ਬਜੁਰਗ ਜੋ ਕਿ ਮੁਹਾਲੀ ਦੇ ਨਿਜੀ ਹਸਪਤਾਲ ਵਿੱਚ ਦਾਖਲ ਸੀ, ਤੀਸਰਾ ਪਿੰਡ ਢਕਰੱਬਾ ਬਲਾਕ ਕੋਲੀ ਦਾ ਰਹਿਣ ਵਾਲਾ 51 ਸਾਲਾ ਪੁਰਸ਼ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ, ਚੋਥਾਂ ਤ੍ਰਿਪੜੀ ਦਾ ਰਹਿਣ ਵਾਲਾ 66 ਸਾਲਾ ਪੁਰਸ਼ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ।ਇਹਨਾਂ ਮਰੀਜਾਂ ਦੀ ਹਸਪਤਾਲ ਵਿੱਚ ਇਲਾਜ ਦੋਰਾਣ ਮੌਤ ਜੋ ਗਈ।ਜਿਸ ਨਾਲ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 418 ਹੋ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2320 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,28,639 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 14,091 ਕੋਵਿਡ ਪੋਜਟਿਵ, 2,12,258 ਨੇਗੇਟਿਵ ਅਤੇ ਲੱਗਭਗ 1890 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।