ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ, ਮੌਤਾਂ ਦੇ ਕੇਸ ਜਾਰੀ ; ਦੁਬਾਰਾ 04 ਦੀ ਹੋਈ ਮੌਤ

173

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ, ਮੌਤਾਂ ਦੇ ਕੇਸ ਜਾਰੀ ; ਦੁਬਾਰਾ 04 ਦੀ ਹੋਈ ਮੌਤ

ਪਟਿਆਲਾ, 8 ਦਸੰਬਰ (      )

ਜਿਲੇ ਵਿੱਚ 42 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1100 ਦੇ ਕਰੀਬ ਰਿਪੋਰਟਾਂ ਵਿਚੋਂ 42 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,008 ਹੋ ਗਈ ਹੈ,ਮਿਸ਼ਨ ਫਤਿਹ ਤਹਿਤ ਜਿਲੇ ਦੇ 74 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 14,138 ਹੋ ਗਈ ਹੈ ਅੱਜ ਜਿਲੇ ਵਿੱਚ ਚਾਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 448 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 422 ਹੈ

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 42 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 26, ਨਾਭਾ ਤੋ 01, ਸਮਾਣਾ ਤੋਂ 06, ਬਲਾਕ ਭਾਦਸੋਂ ਤੋਂ 01, ਬਲਾਕ ਕੌਲੀ ਤੋਂ 02, ਬਲਾਕ ਹਰਪਾਲਪੁਰ ਤੋਂ 04,ਬਲਾਕ ਕਾਲੋਮਾਜਰਾ ਤੋਂ 01 ਅਤੇ ਬਲਾਕ ਸ਼ੁਤਰਾਣਾਂ ਤੋਂ 01 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 07 ਪੋਜਟਿਵ ਕੇਸਾਂ ਦੇ ਸੰਪਰਕ ਅਤੇ 35 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਗੁਰਦੀਪ ਕਲੌਨੀ, ਸਨੌਰੀ ਗੇਟ, ਡੀ.ਐਮ.ਡਬਲਿਊ, ਘੁੰਮਣ ਨਗਰ, ਤ੍ਰਿਪੜੀ, ਚਰਨ ਬਾਗ,ਰਣਜੀਤ ਵਿਹਾਰ, ਦਰਸ਼ਨੀ ਗੇਟ,ਰਣਜੀਤ ਨਗਰ, ਪੰਜਾਬੀ ਬਾਗ, ਆਫੀਸਰ ਕਲੌਨੀ, ਲਹਿਲ ਕਲੌਨੀ, ਲਾਲ ਬਾਗ , ਅਰਬਨ ਅਸਟੇਟ ਫੇਜ 2, ਗੁਰੂ ਨਾਨਕ ਨਗਰ, ਮਾਡਲ ਟਾਉਨ,ਸਿਊਨਾਂ ਰੋਡ, ਨਾਰਥ ਐਵੀਨਿਊ, ਹਰਗੋਬਿੰਦ ਨਗਰ, ਲੀਲਾ ਭਵਨ, ਮਜੀਠੀਆ ਐਨਕਲੇਵ, ਨਾਭਾ ਤੋਂ ਫਰੈਂਡਜ ਕਲੌਨੀ, ਸਮਾਣਾ ਤੋਂ ਗਰੀਨ ਟਾਊਨ , ਪੰਜਾਬ ਨੈਸ਼ਨਲ ਬੈਂਕ, ਯੂਨੀਅਨ ਬੈਂਕ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ I

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ, ਮੌਤਾਂ ਦੇ ਕੇਸ ਜਾਰੀ ; ਦੁਬਾਰਾ 04 ਦੀ ਹੋਈ ਮੌਤ

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਚਾਰ ਕੋਵਿਡ ਪੋਜੇਟਿਵ ਕੇਸਾਂ ਦੀ ਮੌਤ  ਹੋਣ ਕਾਰਣ ਜਿਲੇ ਵਿੱਚ ਕੁੱਲ ਮੌਤਾਂ ਦੀ ਗਿਣਤੀ 448 ਹੋ ਗਈ ਹੈ।ਪਹਿਲਾ ਪਟਿਆਲਾ ਸ਼ਹਿਰ ਦੀ ਮਹਿੰਦਰਾ ਕਲੋਨੀ ਦਾ ਰਹਿਣ ਵਾਲਾ 53 ਸਾਲਾ ਪੁਰਸ਼ ਜੋ ਕਿ ਹਾਈਪਰਟੈਂਸ਼ਨ ਦਾ ਮਰੀਜ ਸੀ ਅਤੇ ਨਿੱਜੀ ਹਸਪਤਾਲ ਵਿਖੇ ਦਾਖਲ ਸੀ। ਦੂਸਰਾ ਬਲਾਕ ਹਰਪਾਲਪੁਰ ਦੇ ਪਿੰਡ ਲੋਹਸਿੰਬਲੀ ਦਾ ਰਹਿਣ ਵਾਲਾ 70 ਸਾਲਾ ਪੁਰਸ਼ ਜੋ ਕਿ ਹਾਈਪਰਟੈਂਸ਼ਨ ਦਾ ਮਰੀਜ ਸੀ ਅਤੇ ਪੀ. ਜੀ. ਆਈ. ਵਿਖੇ ਦਾਖਲ ਸੀ। ਤੀਸਰੀ ਬਲਾਕ ਕੌਲੀ ਦੇ ਪਿੰਡ ਹਸ਼ਨਪੁਰ ਦੀ ਰਹਿਣ ਵਾਲੀ 65 ਸਾਲਾ ਅੋਰਤ ਜੋ ਕਿ ਸ਼ੂਗਰ ਤੇ ਦਿਲ ਦੀ ਬੀਮਾਰੀ ਦੀ ਮਰੀਜ ਸੀ ਅਤੇ ਪੀ. ਜੀ. ਆਈ. ਵਿਖੇ ਦਾਖਲ ਸੀ। ਚੌਥਾ ਬਲਾਕ ਕਾਲੋਮਾਜਰਾ ਦੇ ਪਿੰਡ ਭੱਟ ਆਰੀਆਂ ਦੇ ਰਹਿਣ ਵਾਲੇ 50 ਸਾਲਾ ਪੁਰਸ ਜੋ ਕਿ ਹਾਈਪਰਟੈਂਸ਼ਨ ਦਾ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ਼ ਸੀ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1900 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,56,194 ਸੈਂਪਲ ਲਏ ਜਾ ਚੁੱਕੇ ਹਨ ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,008 ਕੋਵਿਡ ਪੋਜਟਿਵ, 2,38,186 ਨੇਗੇਟਿਵ ਅਤੇ ਲੱਗਭਗ 2600 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।