ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸ ਕੱਲ੍ਹ ਦੀ ਤੁਲਨਾ ਵਿੱਚ 45% ਵਧੇ; 03 ਦੀ ਮੌਤ
ਪਟਿਆਲਾ, 10 ਦਸੰਬਰ ( )
ਜਿਲੇ ਵਿੱਚ 63 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 2175 ਦੇ ਕਰੀਬ ਰਿਪੋਰਟਾਂ ਵਿਚੋਂ 63 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,114 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 41 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 14,212 ਹੋ ਗਈ ਹੈ। ਅੱਜ ਜਿਲੇ ਵਿੱਚ 03 ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 452 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 450 ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 63 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 42, ਸਮਾਣਾ ਤੋਂ 01, ਰਾਜਪੁਰਾ ਤੋ 04, ਬਲਾਕ ਭਾਦਸੋਂ ਤੋਂ 01, ਬਲਾਕ ਕੋਲੀ ਤੋਂ 05, ਬਲਾਕ ਕਾਲੋਮਾਜਰਾ ਤੋਂ 04, ਬਲਾਕ ਹਰਪਾਲਪੁਰ ਤੋਂ 02 ਅਤੇ ਬਲਾਕ ਦੁੱਧਣ ਸਾਧਾਂ ਤੋਂ 04 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 08 ਪੋਜਟਿਵ ਕੇਸਾਂ ਦੇ ਸੰਪਰਕ ਅਤੇ 55 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਰਣਜੀਤ ਨਗਰ, ਸੰਤ ਨਗਰ, ਪ੍ਰੇਮ ਨਗਰ, ਫੈਕਟਰੀ ਏਰੀਆ, ਗੁਰੂ ਨਾਨਕ ਨਗਰ, ਸਫਾਵਾਦੀ ਗੇਟ, ਸਰਹੰਦੀ ਗੇਟ, ਅਰਬਨ ਅਸਟੇਟ ਫੇਜ 1 ਅਤੇ 2 , ਲਹਿਲ ਕਲੋਨੀ, ਡਵੀਜ਼ਨ ਨੰਬਰ 2, ਪੁਰਾਣਾ ਲਾਲ ਬਾਗ, ਵਿਰਕ ਕਲੋਨੀ, ਘੁੰਮਣ ਨਗਰ, ਗੋਬਿੰਦ ਨਗਰ, ਹੀਰਾ ਨਗਰ, ਅਰਨਾ ਬਰਨਾ ਚੋਕ, ਪੰਜਾਬੀ ਬਾਗ, ਮਾਡਲ ਟਾਊਨ, ਢਿਲੋ ਮਾਰਗ, ਮਾਰਕਲ ਕਲੋਨੀ, ਹਰਗੋਬਿੰਦ ਨਗਰ, ਫੂਲਕੀਆਂ ਐਨਕਲੇਵ, ਮਥੁਰਾ ਕਲੋਨੀ, ਸਮਾਣਾ ਦੀ ਵੜੈਚ ਕਲੋਨੀ, ਰਾਜਪੁਰਾ ਦੇ ਕੈਲਾਸ਼ ਨਗਰ, ਵਿਕਾਸ ਨਗਰ, ਜੱਗੀ ਕਲੋਨੀ, ਗੁਰੂ ਅਰਜਨ ਦੇਵ ਕਲੋਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ 03 ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਮੌਤਾਂ ਦੀ ਗਿਣਤੀ 452 ਹੋ ਗਈ ਹੈ।ਪਹਿਲਾ ਪਟਿਆਲਾ ਸ਼ਹਿਰ ਦੇ ਪੁਰਾਣਾ ਲਾਲ ਬਾਗ ਦੇ ਰਹਿਣ ਵਾਲੇ 68 ਸਾਲਾ ਪੁਰਸ਼ ਜ਼ੋ ਕਿ ਹਾਈਪਰਟੈਂਸ਼ਨ ਅਤੇ ਦਿਲ ਦੀ ਬੀਮਾਰੀ ਦਾ ਮਰੀਜ਼ ਸੀ ਅਤੇ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਸੀ।ਦੂਸਰਾ ਪਟਿਆਲਾ ਸ਼ਹਿਰ ਦੇ ਗੱਡਾ ਖਾਨਾ ਟਾਊਨ ਦੇ ਰਹਿਣ ਵਾਲਾ 50 ਸਾਲਾ ਪੁਰਸ਼ ਜੋ ਕਿ ਸਾਹ ਦੀ ਦਿੱਕਤ ਕਾਰਨ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ। ਤੀਸਰਾ ਨਾਭਾ ਦੇ ਬਡਰੁਖਾਂ ਸਟਰੀਟ ਦਾ ਰਹਿਣ ਵਾਲਾ 72 ਸਾਲਾ ਬਜੁਰਗ ਜੋ ਕਿ ਹਾਈਪਰਟੈਨਸ਼ਨ ਦਾ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1650 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,59,594 ਸੈਂਪਲ ਲਏ ਜਾ ਚੁੱਕੇ ਹਨ ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,114 ਕੋਵਿਡ ਪੋਜਟਿਵ, 2,42,280 ਨੇਗੇਟਿਵ ਅਤੇ ਲੱਗਭਗ 1800 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।