ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਮਾਮਲਿਆਂ, ਮੌਤਾਂ ਵਿੱਚ ਵਾਧਾ
ਪਟਿਆਲਾ, 19 ਦਸੰਬਰ ( )
ਜਿਲੇ ਵਿੱਚ 24 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1740 ਦੇ ਕਰੀਬ ਰਿਪੋਰਟਾਂ ਵਿਚੋਂ 24 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,393 ਹੋ ਗਈ ਹੈ,ਮਿਸ਼ਨ ਫਤਿਹ ਤਹਿਤ ਜਿਲੇ ਦੇ 36 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 14,653 ਹੋ ਗਈ ਹੈ ਅੱਜ ਜਿਲੇ ਵਿੱਚ 02 ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 464 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 276 ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 24 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 18, ਰਾਜਪੁਰਾ ਤਂੋ 01, ਬਲਾਕ ਭਾਦਸੌਂ ਤੋਂ 01, ਬਲਾਕ ਕੌਲੀ ਤੋਂ 02, ਬਲਾਕ ਕਾਲੋਮਾਜਰਾ ਤੋਂ 01 ਅਤੇ ਬਲਾਕ ਹਰਪਾਲਪੁਰ ਤੋਂ 01 ਕੇਸ ਰਿਪੋਰਟ ਹੋਏ ਹਨ। ਜੋ ਕਿ ਸਾਰੇ ਹੀ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਗੁਰਬਖਸ਼ ਕਲੋਨੀ, ਜੌੜੀਆਂ ਭੱਠੀਆਂ, ਦਸ਼ਮੇਸ਼ ਨਗਰ, ਕਮਲਾ ਕਲੋਨੀ, ਗੁਰੂ ਨਾਨਕ ਨਗਰ, ਰਾਘੌਮਾਜਰਾ, ਮੇਨ ਬਜਾਰ ਤ੍ਰਿਪੜੀ, ਪ੍ਰੀਤ ਗੱਲੀ, ਖਾਲਸਾ ਮੁੱਹਲਾ, ਅਰਬਨ ਅਸਟੇਟ ਫੇਜ 2, ਮੁਹੱਲਾ ਚਾਨਣ ਡੋਗਰਾਂ, ਸਰਹੰਦੀ ਬਜਾਰ, ਰਾਜਪੁਰਾ ਤੋਂ ਨੇੜੇ ਐਨ.ਟੀ.ਸੀ ਸਕੂਲ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ 02 ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਿਹਨਾਂ ਵਿਚੋਂ ਪਹਿਲਾ ਪਟਿਆਲਾ ਸ਼ਹਿਰ ਦੀ ਦਸ਼ਮੇਸ਼ ਨਗਰ ਦੀ ਰਹਿਣ ਵਾਲੀ 82 ਸਾਲਾ ਬਜੁਰਗ ਅੋਰਤ ਜੋ ਕਿ ਸ਼ੁਗਰ ਅਤੇ ਦਿਲ ਦੀਆਂ ਬਿਮਾਰੀਆਂ ਦੀ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ, ਦੁਸਰਾ ਰਾਜਪੁਰਾ ਦੇ ਡਾਲੀਮਾ ਵਿਹਾਰ ਦਾ ਰਹਿਣ ਵਾਲਾ 79 ਸਾਲਾ ਬਜੁਰਗ ਜੋ ਕਿ ਹਾਈਪਰਟੈਂਸ਼ਨ ਅਤੇ ਦਿੱਲ ਦੀਆਂ ਬਿਮਾਰੀਆਂ ਦਾ ਮਰੀਜ ਸੀ ਅਤੇ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਸੀ। ਇਸ ਤਰਾਂ ਹੁਣ ਤੱਕ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 464 ਹੋ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 865 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,72,909 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,393 ਕੋਵਿਡ ਪੋਜਟਿਵ, 2,55,541 ਨੇਗੇਟਿਵ ਅਤੇ ਲੱਗਭਗ 1575 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।