ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿੱਚ ਦੁਬਾਰਾ ਅਚਾਨਕ ਵਾਧਾ
ਪਟਿਆਲਾ, 20 ਦਸੰਬਰ ( )
ਜਿਲੇ ਵਿੱਚ 38 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1457 ਦੇ ਕਰੀਬ ਰਿਪੋਰਟਾਂ ਵਿਚੋਂ 38 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,431 ਹੋ ਗਈ ਹੈ,ਮਿਸ਼ਨ ਫਤਿਹ ਤਹਿਤ ਜਿਲੇ ਦੇ 23 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 14,676 ਹੋ ਗਈ ਹੈ। ਜਿਲੇ ਵਿੱਚ ਅੱਜ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਾ ਹੋਣ ਕਾਰਨ ਜਿਲੇ ਵਿਚ ਕੁੱਲ ਮੌਤਾਂ ਦੀ ਗਿਣਤੀ 464 ਹੀ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 291 ਹੈ
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 38 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 30, ਰਾਜਪੁਰਾ ਤਂੋ 05, ਬਲਾਕ ਕੌਲੀ ਤੋਂ 02, ਬਲਾਕ ਦੁੱਧਣ ਸਾਧਾਂ ਤੋਂ 01 ਕੇਸ ਰਿਪੋਰਟ ਹੋਏ ਹਨ ਜੋ ਕਿ ਸਾਰੇ ਹੀ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਹਨ ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਗੁਰਬਖਸ਼ ਕਲੋਨੀ, ਆਦਰਸ਼ ਕਲੋਨੀ, ਘੁੰਮਣ ਨਗਰ,ਗੋਲ ਗੱਪਾ ਚੌਕ,ਪਾਵਰ ਕਲੋਨੀ, ਬੀ ਟੈਕ,ਡੀ.ਐਮ.ਡਬਲਿਊ, ਦਸ਼ਮੇਸ਼ ਨਗਰ,ਰਾਜਪੁਰਾ ਕਲੋਨੀ, ਭਾਰਤ ਨਗਰ,ਹਰਿੰਦਰ ਇਨਕਲੇਵ, ਡਿਫੈਸ਼ ਕਲੋਨੀ,ਗੁਰਬਖਸ਼ ਕਲੋਨੀ, ਧਰਮਪੁਰਾ ਬ਼ਜਾਰ,ਪੰਜਾਬੀ ਬਾਗ,ਖਾਲਸਾ ਮੁਹੱਲਾ,ਮੇਹਰ ਸਿੰਘ ਕਲੋਨੀ,ਗੁਰੂ ਨਾਨਕ ਨਗਰ,ਰਾਜਪੁਰਾ ਤੋਂ ਨੇੜੇ ਮਹਾਵੀਰ ਮੰਦਰ,ਕੁਲਦੀਪ ਨਗਰ,ਅਦੇਸ਼ ਕਲੋਨੀ,ਗਗਨ ਚੋਕ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਨਹੀ ਹੋਈ ਹੈ। ਹੁਣ ਤੱਕ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 464 ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 435 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,73,344 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,431 ਕੋਵਿਡ ਪੋਜਟਿਵ, 2,56,960 ਨੇਗੇਟਿਵ ਅਤੇ ਲੱਗਭਗ 553 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ