ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਘੱਟ ਕੇਸ ਦਰਜ ਕੀਤੇ ;ਕੋਵਿਡ ਸੈਂਪਲਾ ਦਾ ਅੰਕੜਾ ਹੋਇਆ ਤਿੰਨ ਲੱਖ ਤੋਂ ਪਾਰ

158

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਘੱਟ ਕੇਸ ਦਰਜ ਕੀਤੇ ;ਕੋਵਿਡ ਸੈਂਪਲਾ ਦਾ ਅੰਕੜਾ ਹੋਇਆ ਤਿੰਨ ਲੱਖ ਤੋਂ ਪਾਰ

ਪਟਿਆਲਾ, 11 ਜਨਵਰੀ (        )

ਜਿਲੇ ਵਿੱਚ 17 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1082 ਦੇ ਕਰੀਬ ਰਿਪੋਰਟਾਂ ਵਿਚੋਂ 17 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 16,012 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 12 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,258 ਹੋ ਗਈ ਹੈ।ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਇਸ ਸਮੇਂ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 491 ਹੀ ਹੈ ਅਤੇ ਜਿੱਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 263 ਹੈ।ਉਹਨਾਂ ਦੱਸਿਆਂ ਕਿ ਜਿਲੇ ਵਿੱਚ 95.3 ਪ੍ਰਤੀਸ਼ਤ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 17 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 10, ਰਾਜਪੁਰਾ ਤੋਂ 02, ਨਾਭਾ ਤੋਂ 01, ਬਲਾਕ ਭਾਦਸੋਂ ਤੋਂ 03 ਅਤੇ ਬਲਾਕ ਦੁਧਨਸਾਧਾਂ ਤੋੋਂ 01 ਕੇਸ ਰਿਪੋਰਟ ਹੋਏ ਹਨ।ਜੋ ਕਿ ਸਾਰੇ ਹੀ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਗੁਰੂ ਨਾਨਕ ਨਗਰ, ਸਰਹੰਦੀ ਗੇਟ, ਗਿਆਨ ਸਿਟੀ, ਅਮਨ ਨਗਰ, ਸ਼ਾਂਤੀ ਨਗਰ, ਰਿਸ਼ੀ ਕਲੋਨੀ, ਰਾਜਪੁਰਾ ਤੋਂ ਸ਼ੀਤਲ ਕਲੋਨੀ, ਰਾਜਪੁਰਾ ਟਾਉਨ, ਨਾਭਾ ਤੋਂ ਰੋਹਟੀ ਬਸਤਾ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਘੱਟ ਕੇਸ ਦਰਜ ਕੀਤੇ ;ਕੋਵਿਡ ਸੈਂਪਲਾ ਦਾ ਅੰਕੜਾ ਹੋਇਆ ਤਿੰਨ ਲੱਖ ਤੋਂ ਪਾਰ
Civil Surgeon

ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਅੱਜ ਵੀ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 491 ਹੀ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1690 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,00,249 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,012 ਕੋਵਿਡ ਪੋਜਟਿਵ, 2,82,247 ਨੇਗੇਟਿਵ ਅਤੇ ਲੱਗਭਗ 1590 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।