ਪਟਿਆਲਾ ਜਿਲੇ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਕੋਵਿਡ ਦੇ ਘੱਟ ਮਾਮਲਿਆਂ ਨਾਲ ਹੋਈ

214

ਪਟਿਆਲਾ ਜਿਲੇ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਕੋਵਿਡ ਦੇ ਘੱਟ ਮਾਮਲਿਆਂ ਨਾਲ ਹੋਈ

ਪਟਿਆਲਾ, 01 ਜਨਵਰੀ (    )

ਜਿਲੇ ਵਿੱਚ 19 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਨਵੇਂ ਜੁਆਇਨ ਕੀਤੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 700 ਦੇ ਕਰੀਬ ਰਿਪੋਰਟਾਂ ਵਿਚੋਂ 19 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,771 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 19 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,059 ਹੋ ਗਈ ਹੈ।ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 477 ਹੀ ਹੈ ਅਤੇ ਜਿੱਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 235 ਹੈ।ਉਹਨਾਂ ਦੱਸਿਆਂ ਕਿ ਜਿੱਲੇ ਵਿੱਚ 96 ਪ੍ਰਤੀਸ਼ਤ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 19 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 15, ਰਾਜਪੁਰਾ ਤਂੋ 01, ਬਲਾਕ ਕੌਲੀ ਤੋਂ 01, ਬਲਾਕ ਹਰਪਾਲਪੁਰ ਤੋਂ 01 ਅਤੇ ਬਲਾਕ ਦੁਧਨਸਾਧਾਂ ਤੋਂ 01 ਕੇਸ ਰਿਪੋਰਟ ਹੋਏ ਹਨ। ਜੋ ਕਿ ਸਾਰੇ ਹੀ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਮਿਲਟਰੀ ਏਰੀਆ,ਪੰਜਾਬੀ ਬਾਗ, ਡੀ.ਐਮ.ਡਬਲਿਉ, ਮਾਲਵਾ  ਐਨਕਲੇਵ, ਪ੍ਰਤਾਪ ਕਲੋਨੀ, ਮਾਡਲ ਟਾਉਨ, ਯਾਦਵਿੰਦਰਾ ਐਨਕਲੇਵ, ਪ੍ਰੇਮ ਨਗਰ, ਵਿਜੈ ਨਗਰ, ਰਾਜਪੁਰਾ ਤੋਂ ਨੇੜੇ ਸਨਾਤਨ ਪੁਰਨ ਮੰਦਰ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

ਪਟਿਆਲਾ ਜਿਲੇ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਕੋਵਿਡ ਦੇ ਘੱਟ ਮਾਮਲਿਆਂ ਨਾਲ ਹੋਈ

ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾ ਦੀ ਮੌਤਾਂ ਦੀ ਗਿਣਤੀ 477 ਹੀ ਹੈ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਮਾਸਕ ਪਹਿਣਨਾ, ਵਾਰ ਵਾਰ ਸਾਬਣ ਪਾਣੀ ਨਾਲ ਹੱਥ ਧੌਣਾ, ਸਮਾਜਿਕ ਦੂਰੀ  ਬਣਾ ਕੇ ਰੱਖਣਾ ਆਦਿ ਦਾ ਪਾਲਣ ਜਰੂਰ ਕਰਨ ਅਤੇ ਕਿਸੇ ਸਮੇਂ ਵੀ ਕੋਵਿਡ ਲੱਛਣ ਹੋਣ ਤੇਂ ਆਪਣੀ ਕੋਵਿਡ ਜਾਂਚ ਜਰੂਰ ਕਰਵਾਉਣ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 650 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,87,419 ਸੈਂਪਲ ਲਏ ਜਾ ਚੁੱਕੇ ਹਨ,ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,771 ਕੋਵਿਡ ਪੋਜਟਿਵ, 2,70,031 ਨੇਗੇਟਿਵ ਅਤੇ ਲੱਗਭਗ 1217 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।