ਪਟਿਆਲਾ ਜਿਲੇ ਵਿੱਚ ਵਧ ਰਿਹਾ ਕੋਰੋਨਾ, ਮੌਤ ਦੇ ਮਾਮਲੇ ਬੇਚੈਨੀ ਦੇ ਰਹੇ ਹਨ; ਛੇਂ ਹੋਰ ਮਰੀਜ਼ਾਂ ਦੀ ਮੌਤ
ਪਟਿਆਲਾ, 23 ਮਾਰਚ ( )
ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਿਲੇ ਵਿੱਚ 1560 ਵਿਅਕਤੀਆਂ ਨੇ ਕਰਵਾਇਆ ਕੋਵਿਡ ਵੈਕਸੀਨ ਦਾ ਟੀਕਾਕਰਨ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦੱਸਿਆਂ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜਿਲੇ ਦੇ ਸਰਕਾਰੀ ਸਿਹਤ ਸੰਸ਼ਥਾਵਾਂ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 1560 ਟੀਕੇ ਲਗਾਏ ਗਏ।ਜਿਹਨਾਂ ਵਿੱਚੋ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 525 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ। ਉਹਨਾਂ ਦੱਸਿਆਂ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੁੱਲ 37153 ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ, ਜਿਹਨਾਂ ਵਿੱਚ 12041 ਸੀਨੀਅਰ ਸਿਟੀਜਨ, 2652 ਹੋਰ ਬਿਮਾਰੀਆਂ ਨਾਲ ਪੀੜਤ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀ, ਕੋਵਿਡ ਵੈਕਸੀਨ ਦੀ ਪਹਿਲੀ ਤੇ ਦੂਜੀ ਖੁਰਾਕ ਲਗਾਵਉਣ ਵਾਲੇ ਸਿਹਤ ਵਰਕਰ ਅਤੇ ਫਰੰਟਲਾਈਨ ਵਰਕਰ ਵੀ ਸ਼ਾਮਲ ਹਨ।ਉਹਨਾਂ ਕਿਹਾ ਕਿ ਹੁਣ ਸਰਕਾਰ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਜਿਹਨਾਂ ਨੂੰ ਕੋਵਿਡ ਵੈਕਸੀਨ ਦਾ ਪਹਿਲਾ ਟੀਕਾ ਕੋਵੀਸ਼ੀਲਡ ਵੈਕਸੀਨ ਦਾ ਲੱਗਿਆ ਹੈ, ਉਹ ਹੁਣ ਉਸ ਦਾ ਦੂਜਾ ਟੀਕਾ ਪਹਿਲੀਆ ਗਾਈਡਲਾਈਨ ਦੇ ਅਨੁਸਾਰ ਚਾਰ ਤੋਂ ਛੇਂ ਹਫਤਿਆਂ ਦੀ ਬਜਾਏ ਨਵੀਆਂ ਹਦਾਇਤਾਂ ਅਨੁਸਾਰ ਛੇਂ ਤੋਂ ਅੱਠ ਹਫਤਿਆਂ ਵਿਚਕਾਰ ਲਗਵਾਉਣ। ਉਹਨਾਂ ਕਿਹਾ ਕਿ ਦੂਜਾ ਟੀਕਾ ਲੱਗਣ ਤੋਂ 14 ਦਿਨਾਂ ਬਾਦ ਹੀ ਸ਼ਰੀਰ ਵਿੱਚ ਵਾਇਰਸ ਵਿਰੁੱਧ ਐਂਟੀ ਬਾਡੀਜ ਬਣਨੇ ਸ਼ੁਰੂ ਹੁੰਦੇ ਹਨ,ਇਸ ਲਈ ਵੈਕਸੀਨ ਦੀ ਦੂਜੀ ਖੁਰਾਕ ਲਗਵਾਉਣੀ ਬੱਹੁਤ ਜਰੂਰੀ ਹੈ।
ਅੱਜ ਜਿਲੇ ਵਿੱਚ 219 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3107 ਦੇ ਕਰੀਬ ਰਿਪੋਰਟਾਂ ਵਿਚੋਂ 219 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 20412 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 110 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 17796 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2059 ਹੈ। ਛੇਂ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 557 ਹੋ ਗਈ ਹੈ, ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 219 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 143, ਨਾਭਾ ਤੋਂ 06, ਸਮਾਣਾ ਤੋਂ 06, ਰਾਜਪੁਰਾ ਤੋਂ 03, ਬਲਾਕ ਭਾਦਸੋ ਤੋਂ 11, ਬਲਾਕ ਕੌਲੀ ਤੋਂ 25, ਬਲਾਕ ਕਾਲੋਮਾਜਰਾ ਤੋਂ 02, ਬਲਾਕ ਸ਼ੁਤਰਾਣਾਂ ਤੋਂ 09, ਬਲਾਕ ਹਰਪਾਲਪੁਰ ਤੋਂ 10 ਅਤੇ ਬਲਾਕ ਦੁਧਣ ਸਾਧਾਂ ਤੋਂ 05 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 19 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 200 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।ਉਹਨਾਂ ਕਿਹਾ ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।
ਪਟਿਆਲਾ ਜਿਲੇ ਵਿੱਚ ਵਧ ਰਿਹਾ ਕੋਰੋਨਾ, ਮੌਤ ਦੇ ਮਾਮਲੇ ਬੇਚੈਨੀ ਦੇ ਰਹੇ ਹਨ; ਛੇਂ ਹੋਰ ਮਰੀਜ਼ਾਂ ਦੀ ਮੌਤ Iਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਕਿਹਾ ਨਿਉ ਆਫੀਸਰ ਕਲੋਨੀ ਦੇ ਇੱਕ ਗੱਲੀ ਵਿੱਚੋਂ ਪੰਜ ਤੋਂ ਜਿਆਦਾ ਪੋਜਟਿਵ ਕੇਸ ਆਉਣ ਤੇਂ ਆਸ ਪਾਸ ਦੇ ਏਰੀਏ ਵਿੱਚ ਮਾਈਕਰੋਕੰਟੈਨਮੈਂਟ ਲਗਾ ਦਿੱਤੀ ਗਈ ਹੈ। ਜਦੋਂ ਕਿ ਪ੍ਰਤਾਪ ਨਗਰ ਅਤੇ ਲਾਲ ਬਾਗ ਏਰੀਏ ਵਿਚ ਲਗਾਈ ਗਈ ਮਾਈਕਰੋ ਕਨਟੇਨਮਂੈਟ ਸਮਾਂ ਪੂਰਾ ਹੋਣ ਅਤੇ ਏਰੀਏ ਵਿਚ ਕੋਈ ਨਵਾਂ ਕੇਸ ਨਾ ਆਉਣ ਕਾਰਨ ਹਟਾ ਦਿੱਤੀ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3107 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 4,11,073 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 20412 ਕੋਵਿਡ ਪੋਜਟਿਵ, 3,87,322 ਨੈਗੇਟਿਵ ਅਤੇ ਲਗਭਗ 2939 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।