ਪਟਿਆਲਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਸੰਤੋਖ ਸਿੰਘ ਨੇ ਪਰਨੀਤ ਕੌਰ ਦੀ ਮੌਜੂਦਗੀ ‘ਚ ਸੰਭਾਲਿਆ ਅਹੁਦਾ
ਪਟਿਆਲਾ, 7 ਜਨਵਰੀ :
ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਦੀ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਸੰਤੋਖ ਸਿੰਘ ਨੇ ਅੱਜ ਲੋਕ ਸਭਾ ਮੈਂਬਰ ਪਰਨੀਤ ਕੌਰ ਦੀ ਮੌਜੂਦਗੀ ‘ਚ ਆਪਣਾ ਅਹੁਦਾ ਸੰਭਾਲ ਲਿਆ। ਜ਼ਿਲ੍ਹਾ ਯੋਜਨਾ ਕਮੇਟੀ ਦੇ ਇੱਥੇ ਰਣਜੀਤ ਬਾਗ ‘ਚ ਸਥਿਤ ਦਫ਼ਤਰ ਵਿਖੇ ਕਰਵਾਏ ਇੱਕ ਸਮਾਗਮ ਮੌਕੇ ਪਰਨੀਤ ਕੌਰ ਨੇ ਸੰਤੋਖ ਸਿੰਘ ਨੂੰ ਲੋਕ ਸੇਵਾ ਨੂੰ ਸਮਰਪਿਤ ਸ਼ਹਿਰੀ ਦੱਸਦਿਆਂ ਇਹ ਵਕਾਰੀ ਅਹੁਦਾ ਸੰਭਾਲਣ ਲਈ ਵਧਾਈ ਦਿੱਤੀ।
ਪਰਨੀਤ ਕੌਰ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਮੇ ਸਮੇਂ ਤੋਂ ਲੋਕਾਂ ਦੀ ਸੇਵਾ ਕਰਦੇ ਆ ਰਹੇ ਸੰਤੋਖ ਸਿੰਘ ਨੂੰ ਜ਼ਿਲ੍ਹੇ ਦੇ ਵਿਕਾਸ ਲਈ ਅਹਿਮ ਜਿੰਮੇਵਾਰ ਸੌਂਪ ਕੇ ਪਾਰਟੀ ਲਈ ਕੰਮ ਕਰਦੇ ਵਰਕਰਾਂ ਦੀ ਕਦਰ ਪਾਈ ਹੈ।
ਇਸ ਮੌਕੇ ਮੁੱਖ ਮੰਤਰੀ ਅਤੇ ਪਰਨੀਤ ਕੌਰ ਦੀ ਸਪੁੱਤਰੀ ਜੈ ਇੰਦਰ ਕੌਰ, ਸੰਤੋਖ ਸਿੰਘ ਦੀ ਧਰਮ ਪਤਨੀ ਰਜਿੰਦਰ ਕੌਰ, ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਹਰਿੰਦਰਪਾਲ ਸਿੰਘ ਹੈਰੀਮਾਨ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ ਕੇ.ਕੇ. ਮਲਹੋਤਰਾ, ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਸੁੰਦਰ ਸਿੰਘ ਬੈਂਸ, ਪੰਜਾਬ ਰਾਜ ਭਲਾਈ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਅਤੇ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
ਪਰਨੀਤ ਕੌਰ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਟਿਆਲਾ ਜ਼ਿਲ੍ਹੇ ਦੇ ਸਰਵ ਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਇਸ ਲਈ ਉਲੀਕੀਆਂ ਯੋਜਨਾਵਾਂ ਬਹੁਤ ਜਲਦ ਨੇਪਰੇ ਚੜ੍ਹਾਈਆ ਜਾਣਗੀਆਂ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸੰਤੋਖ ਸਿੰਘ ਜ਼ਿਲ੍ਹੇ ਦੇ ਵਿਕਾਸ ਲਈ ਬਿਹਤਰ ਯੋਜਨਾਵਾਂ ਉਲੀਕ ਕੇ ਇਨ੍ਹਾਂ ਨੂੰ ਨੇਪਰੇ ਚੜ੍ਹਾਉਣ ਲਈ ਆਪਣਾ ਅਹਿਮ ਯੋਗਦਾਨ ਪਾਉਣਗੇ।
ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਸੰਤੋਖ ਸਿੰਘ ਨੇ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਪਰਨੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਅਤੇ ਪਰਨੀਤ ਕੌਰ ਵੱਲੋਂ ਪਟਿਆਲਾ ਦੇ ਵਿਕਾਸ ਲਏ ਗਏ ਸੁਪਨੇ ਨੂੰ ਪੂਰਾ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਉਪਰ ਪ੍ਰਗਟਾਏ ਗਏ ਭਰੋਸੇ ‘ਤੇ ਉਹ ਪੂਰੀ ਤਰ੍ਹਾਂ ਖਰਾ ਉਤਰਨਗੇ।
ਸੰਤੋਖ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੰਪੂਰਨ ਵਿਕਾਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਪਰਨੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਰਹਿਨੁਮਾਈ ਹੇਠ ਜ਼ਿਲ੍ਹੇ ਦੇ ਵਿਕਾਸ ਲਈ ਯੋਜਨਾਵਾਂ ਬਣਾਉਣਾ ਅਤੇ ਇਹਨਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ।
ਜਿਕਰਯੋਗ ਹੈ ਕਿ ਸੰਤੋਖ ਸਿੰਘ 1977 ਤੋਂ 1982 ਤੱਕ ਜ਼ਿਲ੍ਹਾ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਰਹੇ ਅਤੇ 1990 ਤੋਂ 1998 ਤੱਕ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਹੇ। ਉਹ 1992 ਤੋਂ 1997 ਤੱਕ ਪਟਿਆਲਾ ਦੇ ਮਿਊਂਪਸਲ ਕੌਂਸਲਰ ਵੀ ਰਹੇ ਅਤੇ ਇਸ ਦੌਰਾਨ ਉਹ ਹਾਊਸ ਟੈਕਸ ਕਮੇਟੀ ਦੇ ਚੇਅਰਮੈਨ ਵੀ ਰਹੇ। ਸੰਤੋਖ ਸਿੰਘ ਰਜਿੰਦਰਾ ਜਿੰਮਖਾਨਾ ਅਤੇ ਮਹਿੰਦਰਾ ਕਲੱਬ ਪਟਿਆਲਾ ਦੇ ਵੀ ਪ੍ਰਧਾਨ ਰਹੇ ਹਨ। ਇਸ ਸਮੇਂ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ‘ਚ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਇਸ ਤੋਂ ਇਲਾਵਾ ਉਹ ਦਰਜਨਾਂ ਸੰਸਥਾਵਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਨਾਲ ਵੀ ਜੁੜੇ ਹੋਏ ਹਨ।
ਸੰਤੋਖ ਸਿੰਘ ਵੱਲੋਂ ਅਹੁਦਾ ਸੰਭਾਲਣ ਮੌਕੇ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਵਿਨਤੀ ਸੰਗਰ, ਪੰਜਾਬ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੰਤ ਲਾਲ ਬਾਂਗਾ, ਕਾਂਗਰਸ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਘੁੰਮਣ, ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਕਿਰਨ ਢਿੱਲੋਂ, ਪੰਜਾਬ ਖਾਦੀ ਬੋਰਡ ਦੇ ਵਾਇਸ ਚੇਅਰਮੈਨ ਅਨਿਲ ਮਹਿਤਾ, ਦਲਜੀਤ ਸਿੰਘ ਦੁਲਟ, ਸੁਖਦੇਵ ਮਹਿਤਾ, ਡਾ. ਗੁਰਚਰਨ ਸਿੰਘ, ਗਗਨਇੰਦਰ ਸਿੰਘ, ਪੇਡਾ ਦੇ ਸੀਨੀਅਰ ਵਾਇਸ ਚੇਅਰਮੈਨ ਫਕੀਰ ਚੰਦ ਬਾਂਸਲ, ਵਿਜੇ ਗੋਇਲ, ਹਰਜੀਤ ਸਿੰਘ ਸ਼ੇਰੂ, ਜੀ.ਐਚੀਮਾ, ਸੋਨੂੰ ਸੰਗਰ, ਵਿਜੇ ਕੂਕਾ, ਵਾਇਸ ਚੇਅਰਮੈਨ ਪੰਜਾਬ ਲਾਰਜ ਇੰਡਸਟਰੀ ਡਿਵੈਲਮੈਂਟ ਬੋਰਡ ਕੇ.ਕੇ. ਸਹਿਗਲ, ਵਿਜੇ ਪੰਡਤ, ਤਰਸੇਮ ਸੈਣੀ, ਰਾਜਾ ਸੇਠੀ, ਡਾ. ਮਨਮੋਹਨ ਸਿੰਘ, ਡਾ. ਸੁਧੀਰ ਵਰਮਾ, ਡਾ. ਜੇ.ਪੀ.ਐਵਾਲੀਆ, ਜੋਗਿੰਦਰ ਸਿੰਘ ਕਾਕੜਾ, ਸਮਸ਼ੇਰ ਸਿੰਘ ਬੋਪਾਰਾਏ, ਗੁਰਜੀਤ ਸਿੰਘ ਗੁਰੀ, ਛੱਜੂ ਰਾਮ ਸੋਫ਼ਤ, ਹਰਕੇਸ਼ ਸਿੰਘ ਸਿੱਧੂ, ਨਵਾਬ ਸਿੰਘ ਮਨੇਸ, ਰਾਮ ਸਿੰਘ ਧੀਮਾਨ, ਸਤਿੰਦਰ ਸੰਧੂ, ਸਾਬਕਾ ਮੈਂਬਰ ਐਸ.ਐਬੋਰਡ ਕੇ.ਕੇ. ਸਹਿਗਲ, ਨਰਿੰਦਰ ਸਿੰਘ ਸਹਿਗਲ, ਰਜਿੰਦਰ ਸ਼ਰਮਾ, ਹਰਦੇਵ ਸਿੰਘ ਬੱਲੀ, ਉਪ ਅਰਥ ਤੇ ਅੰਕੜਾ ਸਲਾਹਕਾਰ ਪਰਮਿੰਦਰ ਕੌਰ, ਨਗਰ ਨਿਗਮ ਦੇ ਕੌਂਸਲਰ, ਜਿੰਮਖਾਨਾ ਕਲੱਬ ਦੀ ਮੈਨੇਜਮੈਂਟ ਤੇ ਮੈਂਬਰਾਂ ਸਮੇਤ ਵੱਡੀ ਗਿਣਤੀ ‘ਚ ਹੋਰ ਅਹਿਮ ਸ਼ਖ਼ਸੀਅਤਾਂ ਮੌਜੂਦ ਸਨ।