ਪਰਮਜੀਤ ਸਿੰਘ ਮੱਕੜ ਨੇ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ

179

ਪਰਮਜੀਤ ਸਿੰਘ ਮੱਕੜ ਨੇ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਬਹਾਦਰਜੀਤ ਸਿੰਘ /ਰੂਪਨਗਰ, 3 ਅਗਸਤ,2022

ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਉਪਰੰਤ ਜਾਰੀ ਪ੍ਰੈਸ ਨੋਟ ਰਾਹੀਂ ਪਰਮਜੀਤ ਸਿੰਘ ਮੱਕੜ ਨੇ ਦੱਸਿਆ ਕਿ ਉਹਨਾਂ ਨੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਅਮਨਦੀਪ ਸਿੰਘ ਅਤੇ ਸਹਾਇਕ ਮਿਉਂਸਪਲ ਇੰਜੀਨੀਅਰ ਕੁਲਦੀਪ ਅਗਰਵਾਲ ਨੂੰ ਮਿਲ ਕੇ ਸ਼ਹਿਰ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਜਲਦੀ ਹੱਲ ਕਰਨ ਦੀ ਮੰਗ ਕੀਤੀ ਹੈ।

ਪਰਮਜੀਤ ਸਿੰਘ ਮੱਕੜ ਨੇ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਉਹਨਾਂ ਕਿਹਾ ਕਿ ਉਹਨਾਂ ਨੇ ਵਾਰਡ ਨੰਬਰ 5ਦੀ ਕੌਂਸਲਰ  ਇਕਬਾਲ ਕੌਰ ਮੱਕੜ ਦੇ ਵਾਰਡ ਵਿੱਚ ਪੈਂਦੇ ਬਾਬਾ ਦੀਪ ਸਿੰਘ ਨਗਰ ਦੀਆਂ ਕੱਚੀਆਂ ਸੜਕਾਂ ਬਣਾਉਣ ਅਤੇ ਗਿਲਕੋ ਵੈਲੀ ਅਤੇ ਗਿਲਕੋ ਵੈਲੀ ਐਕਸਟੈਨਸ਼ਨ ਦੇ ਪਾਰਕਾਂ ਵਿਚ ਓਪਨ ਜਿੰਮ ਲਾਉਣ ਦੀ ਮੰਗ ਵੀ ਕੀਤੀ। ਉਹਨਾਂ ਕਿਹਾ ਕਿ ਅਧਿਕਾਰੀਆਂ ਨੇ ਇਹ ਕੰਮ ਪਹਿਲ ਦੇ ਆਧਾਰ ਤੇ ਕਰਾਉਣ ਦਾ ਭਰੋਸਾ ਦਿੱਤਾ ਹੈ।