ਪਹਿਲੀ ਤਿਮਾਹੀ ਦੀ ਗਰਾਂਟ ਜਾਰੀ, ਭਗਵੰਤ ਮਾਨ ਸਰਕਾਰ ਨੇ ਵਾਅਦਾ ਨਿਭਾਇਆ- ਵਾਈਸ ਚਾਂਸਲਰ

1638

ਪਹਿਲੀ ਤਿਮਾਹੀ ਦੀ ਗਰਾਂਟ ਜਾਰੀ, ਭਗਵੰਤ ਮਾਨ ਸਰਕਾਰ ਨੇ ਵਾਅਦਾ ਨਿਭਾਇਆ- ਵਾਈਸ ਚਾਂਸਲਰ

ਪਟਿਆਲਾ /17 ਅਪ੍ਰੈਲ, 2023

ਪੰਜਾਬ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਚਾਲੂ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਦੀ ਗਰਾਂਟ ਜਾਰੀ ਕਰ ਦਿੱਤੀ ਹੈ। ਤੀਹ ਕਰੋੜ ਮਹੀਨੇ ਦੇ ਹਿਸਾਬ ਨਾਲ ਪਹਿਲੀ ਤਿਮਾਹੀ ਦੀ ਗਰਾਂਟ ਯੂਨੀਵਰਸਿਟੀ ਦੇ ਖਾਤੇ ਵਿੱਚ ਆ ਗਈ ਹੈ। ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ ਅਰਵਿੰਦ ਨੇ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਯਕੀਨ ਦਿਖਾਇਆ ਹੈ ਅਤੇ ਹੁਣ ਪੰਜਾਬੀ ਯੂਨੀਵਰਸਿਟੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਲਈ ਪੂਰਾ ਤਾਣ ਲਗਾ ਦੇਵੇਗੀ।

ਪਹਿਲੀ ਤਿਮਾਹੀ ਦੀ ਗਰਾਂਟ ਜਾਰੀ, ਭਗਵੰਤ ਮਾਨ ਸਰਕਾਰ ਨੇ ਵਾਅਦਾ ਨਿਭਾਇਆ- ਵਾਈਸ ਚਾਂਸਲਰ
Punjabi University

ਜ਼ਿਕਰਯੋਗ ਹੈ ਕਿ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਬਿਆਨ ਦਿੱਤਾ ਸੀ ਕਿ ਵਾਈਸ ਚਾਂਸਲਰ ਸਾਹਿਬ ਦੀ ਮੰਗ ਮੁਤਾਬਕ ਸਰਕਾਰ ਬਣਦੀ ਸਰਕਾਰੀ ਗਰਾਂਟ ਦੇਵੇਗੀ। ਪੰਜਾਬੀ ਯੂਨੀਵਰਸਿਟੀ ਨੇ ਸਰਕਾਰ ਤੋਂ ਤੀਹ ਕਰੋੜ ਰੁਪਏ ਮਹੀਨਾ ਦੇ ਹਿਸਾਬ ਨਾਲ 360 ਕਰੋੜ ਦੀ ਸਾਲਾਨਾ ਗਰਾਂਟ ਮੰਗੀ ਸੀ। ਪਿਛਲੇ ਦਿਨਾਂ ਵਿੱਚ ਚਾਲੂ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਦੀ ਗਰਾਂਟ ਬਾਰੇ ਸਰਕਾਰ ਨੇ ਚਿੱਠੀ ਜਾਰੀ ਕਰ ਦਿੱਤੀ ਸੀ।

ਇਸ ਮੌਕੇ ਵਾਈਸ ਚਾਂਸਲਰ ਪ੍ਰੋ ਅਰਵਿੰਦ ਨੇ ਕਿਹਾ ਕਿ ਯੂਨੀਵਰਸਿਟੀ ਆਪਣੇ ਕੰਮ ਸੱਭਿਆਚਾਰ ਨੂੰ ਬਿਹਤਰ ਬਣਾਏਗੀ ਅਤੇ ਖੋਜ ਦੇ ਨਾਲ-ਨਾਲ ਅਧਿਆਪਨ ਦੇ ਮਿਆਰ ਨੂੰ ਉੱਚਾ ਚੁੱਕੇਗੀ।